ਜੀ-20 ਸੰਮੇਲਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਉਡਣ ਵਾਲੇ ਡਰੋਨ, ਮਾਨਵ ਰਹਿਤ ਹਵਾਈ ਵਾਹਨਾਂ 'ਤੇ ਲਾਈ ਪਾਬੰਦੀ
Amritsar News: ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਪਾਬੰਦੀ ਲਗਾਈ ਹੈ।
Amritsar News: ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ 'ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ ਡੈਲੀਗੇਟ ਠਹਿਰੇ ਹੋਏ ਹਨ, ਵੀ ਸ਼ਾਮਲ ਹਨ। ।
ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐੱਡ ਡਬਲਯੂ.ਜੀ.) ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ 28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਅਤੇ ਸੰਸਥਾਵਾਂ(ਓ.ਈ.ਸੀ.ਡੀ., ਯੂਨੈਸਕੋ ਅਤੇ ਯੂਨੀਸੈਫ), ਜਿਨ੍ਹਾਂ ਨੂੰ ਸੱਦਾ ਦਿੱਤਾ ਹੈ, ਇਸ 3 ਦਿਨਾਂ ਸਮਾਗਮ ਦੌਰਾਨ ਸੈਮੀਨਾਰ/ਪ੍ਰਦਰਸ਼ਨੀ ਅਤੇ ਵਰਕਿੰਗ ਗਰੁੱਪ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਲੇਬਰ 'ਤੇ ਐਲ20 ਦੀ ਮੀਟਿੰਗ 19-20 ਮਾਰਚ ਨੂੰ ਹੋਣੀ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਨੌਨਿਹਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੇ ਸਥਾਨਾਂ, ਠਹਿਰਨ ਦੇ ਸਥਾਨਾਂ ਅਤੇ ਰਸਤਿਆਂ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮਜ਼ਬੂਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੇ ਉੱਡਣ 'ਤੇ ਪਾਬੰਦੀ ਲਗਾਈ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ