Punjab Breaking News LIVE: ਅੰਮ੍ਰਿਤਸਰ 'ਚ ਜੀ20 ਸੰਮੇਲਨ ਸ਼ੁਰੂ, 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾ
Punjab Breaking: ਅੰਮ੍ਰਿਤਸਰ 'ਚ ਜੀ20 ਸੰਮੇਲਨ ਸ਼ੁਰੂ, 28 ਮੁਲਕਾਂ ਦੇ 55 ਡੈਲੀਗੇਟ ਲੈ ਰਹੇ ਹਿੱਸਾ, ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਸਟਰਾਂ ਦਾ ਰਾਜ, ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਰਚੀ ਸੀ ਸਾਜ਼ਿਸ਼
ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ । ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਦੱਸਿਆ ਜਾਂਦਾ ਹੈ ਕਿ ਉਸ ਦੇ ਸਰੀਰ ’ਤੇ 47 ਗੋਲ਼ੀਆਂ ਲੱਗੀਆਂ ਸਨ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ।
ਸਿੱਖ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਅੰਮ੍ਰਿਤਸਰ ਵਿੱਚ ਹੋ ਰਹੀ ਜੀ-20 ਸੰਮੇਲਨ ਸਬੰਧੀ ਇੱਕ ਹੋਰ ਵੀਡੀਓ ਜਾਰੀ ਕੀਤੀ ਹੈ। ਵੀਡੀਓ 'ਚ ਗੁਰਪਤਵੰਤ ਪੰਨੂ ਨੇ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰ ਰਹੇ ਸਿੱਖ ਚਿਹਰਿਆਂ ਨੂੰ ਸੰਦੇਸ਼ ਦਿੱਤਾ ਹੈ ਕਿ ਅੱਜ ਉਨ੍ਹਾਂ ਕੋਲ ਸਿੱਖ ਨੇਸ਼ਨ ਬਾਰੇ ਬੋਲਣ ਦਾ ਮੌਕਾ ਮਿਲਿਆ ਹੈ। ਪੰਨੂ ਨੇ ਇਹ ਸੰਦੇਸ਼ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਪ੍ਰੋ. ਮਹਿੰਦਰ ਬੇਦੀ, ਸਰਬਜੋਤ ਸਿੰਘ ਬਹਿਲ ਤੇ ਪ੍ਰੋ. ਕਰਮਜੀਤ ਸਿੰਘ ਨੂੰ ਦਿੱਤਾ ਹੈ। ਪੰਨੂ ਨੇ ਕਿਹਾ ਕਿ ਅੱਜ ਖਾਲਿਸਤਾਨ ਰੈਫਰੈਂਡਮ ਬਾਰੇ ਗੱਲ ਕਰਨ ਦਾ ਮੌਕਾ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਜਸਕਰਨ ਸਿੰਘ, ਐਸਐਸਪੀ ਮਾਨਸਾ ਨਾਨਕ ਸਿੰਘ ਤੇ ਐਸਪੀਡੀ ਬਾਲਕਿਸ਼ਨ ਸਿੰਗਲਾ ਮਾਨਸਾ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023-24 ਲਈ ਸ਼ਹਿਰ ਦੇ 95 ਸ਼ਰਾਬ ਦੇ ਠੇਕਿਆਂ ਦੀ ਈ-ਨਿਲਾਮੀ ਕਰਵਾਈ ਗਈ। ਇਹ ਨਿਲਾਮੀ ਸੈਕਟਰ 24 ਸਥਿਤ ਪਾਰਕ ਵਿਊ ਹੋਟਲ ਵਿੱਚ ਹੋਈ। ਹਾਸਲ ਜਾਣਕਾਰੀ ਅਨੁਸਾਰ ਅੱਜ ਕੁੱਲ ਠੇਕਿਆਂ ਵਿੱਚੋਂ 43 ਠੇਕਿਆਂ ਦੀ ਨਿਲਾਮੀ ਕੀਤੀ ਗਈ। ਪਤਾ ਲੱਗਾ ਹੈ ਕਿ ਪਲਸੌਰਾ ਦਾ ਠੇਕਾ ਸਭ ਤੋਂ ਮਹਿੰਗਾ 11.65 ਕਰੋੜ ਵਿੱਚ ਵਿਕਿਆ। ਜਦੋਂਕਿ ਸੈਕਟਰ 61 ਦਾ ਠੇਕਾ 9.55 ਕਰੋੜ ਵਿੱਚ ਵਿਕਿਆ। ਸੈਕਟਰ 48 ਦਾ ਠੇਕਾ 8.95 ਕਰੋੜ ਵਿੱਚ ਵੇਚਿਆ ਗਿਆ।
ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਜੀ-20 ਸੰਮੇਲਨ ਸ਼ੁਰੂ ਹੋ ਗਿਆ, ਜਿਸ ਵਿਚ 28 ਮੁਲਕਾਂ ਦੇ ਪ੍ਰਤੀਨਿਧ ਸ਼ਾਮਲ ਹੋਏ ਹਨ। ਵਿਦਿਅਕ ਮਾਮਲਿਆਂ ਤੇ ਵਿਦਿਅਕ ਖੋਜਾਂ ’ਤੇ ਆਧਾਰਤ ਵਿਸ਼ੇ ਉਪਰ ਸੈਮੀਨਾਰ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਖਾਲਸਾ ਕਾਲਜ ਦੇ ਹਾਲ ਵਿਚ ਚੱਲ ਰਹੇ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਦੇਸ਼ੀ ਨੁਮਾਇੰਦਿਆਂ ਨੂੰ ਹਾਲ ਵਿੱਚ ਲਿਆਉਣ ਹੋਣ ਤੋਂ ਪਹਿਲਾਂ ਪੰਜਾਬੀ ਰਵਾਇਤੀ ਢੰਗ ਨਾਲ ਜੀ ਆਇਆਂ ਆਖਿਆ ਗਿਆ।
ਮੱਧ ਪ੍ਰਦੇਸ਼ ਦੇ ਵਿਦਿਸ਼ਾ ਜ਼ਿਲ੍ਹੇ ਵਿੱਚ ਸੱਤ ਸਾਲਾ ਬੱਚੇ ਨੂੰ ਬੋਰਵੈੱਲ ਵਿੱਚ ਡਿੱਗਣ ਤੋਂ ਕਰੀਬ 24 ਘੰਟੇ ਬਾਅਦ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਚਾਅ ਕਾਰਜ ਲਗਾਤਾਰ 24 ਘੰਟੇ ਜਾਰੀ ਰਿਹਾ। ਬੱਚੇ ਨੂੰ ਜ਼ਿਲ੍ਹਾ ਹੈੱਡਕੁਆਰਟਰ ਤੋਂ 14 ਕਿਲੋਮੀਟਰ ਦੂਰ ਲਾਤੇਰੀ ਕਸਬੇ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰ ਜਲਦੀ ਹੀ ਬੱਚੇ ਦੀ ਜਾਂਚ ਕਰਕੇ ਉਸ ਦੀ ਸਿਹਤ ਬਾਰੇ ਜਾਣਕਾਰੀ ਦੇਣਗੇ।
Ludhiana News: ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ।
Sangrur News: ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।
Punjab News: ਜੇਲ੍ਹਾਂ ਵਿੱਚ ਗੈਂਗਸਟਰਾਂ ਦਾ ਰਾਜ ਹੈ। ਖਤਰਨਾਕ ਅਪਰਾਧੀ ਤੇ ਗੈਂਗਸਟਰ ਆਪਣਾ ਪੂਰਾ ਨੈੱਟਵਰਕ ਜੇਲ੍ਹਾਂ ਵਿੱਚੋਂ ਚਲਾ ਰਹੇ ਹਨ। ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ ਨੇ ਜਿੱਥੇ ਜੇਲ੍ਹ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਉੱਥੇ ਹੀ ਸਰਕਾਰਾਂ ਦੇ ਦਾਅਵਿਆਂ ਦੀ ਸੱਚਾਈ ਵੀ ਸਾਹਮਣੇ ਆ ਗਈ ਹੈ।
ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ।
Ludhiana News: ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਭਾਗਪੁਰ ਥਾਣਾ ਕੂੰਮਕਲਾਂ ਦੇ ਖੇਤਰ ਵਿੱਚ ਭਾਣਜੇ ਨੇ ਆਪਣੇ ਮਾਮੇ ਦਾ ਕਤਲ ਕਰ ਦਿੱਤਾ ਹੈ। ਭਾਣਜਾ ਤੇ ਮਾਮਾ ਦੋਵੇਂ ਇਮਾਰਤਾਂ ਦੀ ਉਸਾਰੀ ਦਾ ਕੰਮ ਕਰਦੇ ਸਨ। ਪੈਸਿਆਂ ਦੇ ਝਗੜੇ ਨੂੰ ਲੈ ਕੇ ਭਾਣਜੇ ਦਾ ਮਾਮੇ ਨਾਲ ਝਗੜਾ ਹੋ ਗਿਆ ਜਿਸ ਕਰਕੇ ਉਸ ਨੇ ਮਾਮੇ ਦੇ ਸਿਰ ਵਿੱਚ ਹਥੌੜੇ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
Punjab News: ਸਾਲ 2005 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਵਾਲਿਆਂ ਨੂੰ ਬਖ਼ਸਿ਼ਆ ਨਹੀਂ ਜਾਵੇਗਾ।
Gurdaspur News: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਮੌਕੇ ਕਤਲ ਕੀਤੇ ਗਏ ਪ੍ਰਦੀਪ ਸਿੰਘ ਦਾ ਸਾਥੀ ਗੁਰਦਰਸ਼ਨ ਸਿੰਘ ਤੇ ਉਸ ਦਾ ਪਿਤਾ ਗੁਰਬਖਸ਼ ਸਿੰਘ ਇੱਕ ਵਾਰ ਫੇਰ ਮੀਡੀਆ ਦੇ ਸਾਹਮਣੇ ਆਏ ਹਨ। ਮ੍ਰਿਤਕ ਪ੍ਰਦੀਪ ਸਿੰਘ ਦੇ ਕੈਨੇਡਾ ਵਿੱਚ ਉਸ ਨਾਲ ਰਹਿ ਰਹੇ ਤੇ ਆਨੰਦਪੁਰ ਸਾਹਿਬ ਵਾਲੀ ਘਟਨਾ ਦੌਰਾਨ ਉਸ ਨਾਲ ਮੌਜੂਦ ਸਾਥੀ ਗੁਰਦਰਸ਼ਨ ਸਿੰਘ ਨੇ ਕਈ ਖੁਲਾਸੇ ਕੀਤੇ ਹਨ। ਗੁਰਦਰਸ਼ਨ ਸਿੰਘ ਨੇ ਇਸ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਕਿ ਪਹਿਲਾਂ ਹਮਲਾ ਪ੍ਰਦੀਪ ਸਿੰਘ ਵੱਲੋਂ ਕੀਤਾ ਗਿਆ ਸੀ। ਉਸ ਨੇ ਕਿਹਾ ਕਿ ਹੁੱਲੜਬਾਜ਼ ਨੌਜਵਾਨ ਪਹਿਲਾਂ ਹੀ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ ਤੇ ਆਪਣੇ ਹਥਿਆਰਾਂ ਨਾਲ ਹੀ ਪ੍ਰਦੀਪ ਸਿੰਘ ਦੀ ਹੱਤਿਆ ਕੀਤੀ ਸੀ। ਉਸ ਨੇ ਇਸ ਤੱਥ ਦੇ ਸਬੂਤ ਵਜੋਂ ਇੱਕ ਵਾਇਰਲ ਵੀਡੀਓ ਵੀ ਮੀਡੀਆ ਨੂੰ ਦਿੱਤੀ ਹੈ।
Sangrur News: ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।
Kotkapura Goli Kand: ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਅੱਜ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਹੈ।
Sidhu Moosewala Murder: ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕ ਗਏ ਹਨ। ਉਹ ਮਰਹੂਮ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਉਹ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ ਹਨ। ਸੁਖਬੀਰ ਬਾਦਲ ਨੇ ਇਹ ਦਾਅਵਾ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਦੇ ਪੱਤਰਕਾਰ ਨੂੰ ਜੇਲ੍ਹ ਅੰਦਰੋਂ ਇੰਟਰਵਿਊ ਦੇਣ ਮਗਰੋਂ ਕੀਤਾ।
Punjab News: ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰਾਂ ਦਾ ਰਾਜ ਹੈ। ਖਤਰਨਾਕ ਅਪਰਾਧੀ ਤੇ ਗੈਂਗਸਟਰ ਆਪਣਾ ਪੂਰਾ ਨੈੱਟਵਰਕ ਜੇਲ੍ਹਾਂ ਵਿੱਚੋਂ ਚਲਾ ਰਹੇ ਹਨ। ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਨੂੰ ਜੇਲ੍ਹ ਅੰਦਰੋਂ ਹੀ ਦਿੱਤੇ ਇੰਟਰਵਿਊ ਨੇ ਜਿੱਥੇ ਜੇਲ੍ਹ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਉੱਥੇ ਹੀ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਸੱਚਾਈ ਵੀ ਸਾਹਮਣੇ ਆ ਗਈ ਹੈ।
ਪਿਛੋਕੜ
Punjab News: ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਵਿੱਚ ਅੱਜ ਜੀ20 ਸੰਮੇਲਨ ਸ਼ੁਰੂ ਹੋ ਰਿਹਾ ਹੈ। ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਸੈਮੀਨਾਰ, ਪ੍ਰਦਰਸ਼ਨੀਆਂ ਤੇ ਵੱਖ ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਇਸ ਸੰਮੇਲਨ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਯੂਨੈਸਕੋ, ਯੂਨੀਸੈਫ਼ ਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋ ਰਹੇ ਹਨ।
ਕੇਂਦਰ ਦੇ ਉਚੇਰੀ ਸਿੱਖਿਆ ਮੰਤਰਾਲੇ ਦੇ ਸਕੱਤਰ ਕੇ. ਸੰਜੇ ਮੂਰਤੀ ਨੇ ਦੱਸਿਆ ਕਿ ਇਹ ਸੰਮੇਲਨ ਦੂਜੀ ਐਜੂਕੇਸ਼ਨ ਵਰਕਿੰਗ ਕਮੇਟੀ ਦੇ ਮੈਂਬਰ ਦੇਸ਼ਾਂ ਤੇ ਅੰਤਰਰਾਸ਼ਟਰੀ ਸੰਸਥਾਵਾਂ ਨੂੰ ਆਪਸੀ ਵਿਦਿਅਕ ਸਹਿਯੋਗ ਨੂੰ ਮਜ਼ਬੂਤ ਕਰਨ ਤੇ ਸਹਿਯੋਗ ਲਈ ਨਵੇਂ ਮੌਕਿਆਂ ਬਾਰੇ ਚਰਚਾ ਕਰਨ ਵਾਸਤੇ ਮੰਚ ਮੁਹੱਈਆ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੂਜੀ ਐਜੂਕੇਸ਼ਨ ਵਰਕਿੰਗ ਕਮੇਟੀ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਤੋਂ ਬਾਅਦ ਇੱਕ ਸਾਂਝਾ ਰੋਡ ਮੈਪ ਤਿਆਰ ਕੀਤਾ ਜਾਵੇਗਾ, ਜੋ ਵਿਦਿਅਕ ਤੇ ਰੁਜ਼ਗਾਰ ਦੇ ਮੌਕਿਆਂ ਦੇ ਵਿਕਾਸ ਲਈ ਮਾਰਗ ਦਰਸ਼ਕ ਵਜੋਂ ਕੰਮ ਕਰੇਗਾ।
ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਸਟਰਾਂ ਦਾ ਰਾਜ
Punjab News: ਦੇਸ਼ ਦੀਆਂ ਜੇਲ੍ਹਾਂ ਵਿੱਚ ਗੈਂਗਸਟਰਾਂ ਦਾ ਰਾਜ ਹੈ। ਖਤਰਨਾਕ ਅਪਰਾਧੀ ਤੇ ਗੈਂਗਸਟਰ ਆਪਣਾ ਪੂਰਾ ਨੈੱਟਵਰਕ ਜੇਲ੍ਹਾਂ ਵਿੱਚੋਂ ਚਲਾ ਰਹੇ ਹਨ। ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ ਨੇ ਜਿੱਥੇ ਜੇਲ੍ਹ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।
ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੀ ਬਲੀ ਚੜ੍ਹਣਗੇ ਪੰਜਾਬ ਦੇ ਅਫਸਰ
Punjab News: ਸਾਲ 2005 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਵਾਲਿਆਂ ਨੂੰ ਬਖ਼ਸਿ਼ਆ ਨਹੀਂ ਜਾਵੇਗਾ।
- - - - - - - - - Advertisement - - - - - - - - -