Gadar 2 Controversy: ਗੁਰਦੁਆਰੇ 'ਚ 'ਗਦਰ 2' ਦੇ ਸੀਨ ਦਾ ਵਿਵਾਦ ਭਖਿਆ, ਸਰਨਾ ਬੋਲੇ, ਸਿੱਖ ਜਗਤ ਤੋਂ ਮਾਫ਼ੀ ਮੰਗੀ ਜਾਵੇ
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਨਵੀਂ ਫਿਲਮ ਗਦਰ 2 ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਫਿਲਮ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ।
Gadar 2 Controversy: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੀ ਨਵੀਂ ਫਿਲਮ ਗਦਰ 2 ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜਿਸ ਕਾਰਨ ਫਿਲਮ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਫਿਲਮ ਦਾ ਇੱਕ ਦ੍ਰਿਸ਼ ਪੰਚਕੂਲਾ ਦੇ ਗੁਰਦੁਆਰਾ ਸਾਹਿਬ ਵਿੱਚ ਫਿਲਮਾਇਆ ਗਿਆ ਹੈ ਜਿਸ ਉੱਪਰ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਚਕੂਲਾ ਦੇ ਗੁਰਦੁਆਰਾ ਸਾਹਿਬ ਵਿੱਚ ਜੋ ਫਿਲਮ ਦਾ ਇਤਾਰਾਜ਼ਯੋਗ ਦ੍ਰਿਸ਼ ਫਿਲਮਾਇਆ ਗਿਆ ਹੈ, ਉਹ ਬੇਹੱਦ ਮੰਦਭਾਗਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਇਹੋ ਜਿਹੇ ਕਾਰਜਾਂ ਲਈ ਕਦੇਚਿੱਤ ਵੀ ਆਗਿਆ ਨਾ ਦੇਣ ਜਿਸ ਨਾਲ ਪੂਰੀ ਕੌਮ ਨੂੰ ਸ਼ਰਮਿੰਦਗੀ ਉਠਾਉਣੀ ਪਏ। ਸੰਨੀ ਦਿਓਲ ਤੇ ਫਿਲਮ ਨਿਰਮਾਤਾਵਾਂ ਨੂੰ ਚਾਹੀਦਾ ਹੈ ਕਿ ਇਸ ਦ੍ਰਿਸ਼ ਨੂੰ ਫਿਲਮ ਦਾ ਹਿੱਸਾ ਨਾ ਬਣਾਇਆ ਜਾਵੇ ਤੇ ਇਸ ਸਾਰੀ ਘਟਨਾ ਲਈ ਸਮੁੱਚੇ ਸਿੱਖ ਜਗਤ ਕੋਲ਼ੋਂ ਮਾਫ਼ੀ ਮੰਗੀ ਜਾਵੇ।
ਦੱਸ ਦਈਏ ਕਿ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਤੇ ਅਦਾਕਾਰ ਸੰਨੀ ਦਿਓਲ ਦੀ ਫ਼ਿਲਮ ‘ਗਦਰ-2’ ਦੇ ਇੱਕ ਸੀਨ ਦੀ ਗੁਰਦੁਆਰੇ ਦੀ ਹਦੂਦ ਅੰਦਰ ਕੀਤੀ ਸ਼ੂਟਿੰਗ ’ਤੇ ਸ਼੍ਰੋਮਣੀ ਕਮੇਟੀ ਨੇ ਵੀ ਇਤਰਾਜ਼ ਕੀਤਾ ਹੈ। ਇਸ ਸਬੰਧੀ ਆਨਲਾਈਨ ਸਾਹਮਣੇ ਆਈ ਵੀਡੀਉ ਕਲਿਪ ’ਚ ਸੰਨੀ ਦਿਓਲ ਅਦਾਕਾਰਾ ਅਮੀਸ਼ਾ ਪਟੇਲ ਨੂੰ ਬਾਂਹ ਤੋਂ ਫੜ ਕੇ ਇੱਕ ਦੂਜੇ ਨੂੰ ਵੇਖਦੇ ਹੋਏ ਨਜ਼ਰ ਆ ਰਹੇ ਹਨ ਤੇ ਗਤਕੇ ਦਾ ਪ੍ਰਦਰਸ਼ਨ ਕਰ ਰਹੇ ਨੌਜਵਾਨ ਨਿਹੰਗ ਬਾਣੇ ’ਚ ਉਨ੍ਹਾਂ ਦੇ ਆਲੇ-ਦੁਆਲੇ ਪ੍ਰਦਰਸ਼ਨ ਕਰਦੇ ਦਿਖਾਈ ਦੇ ਰਹੇ ਹਨ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਦੁਆਰੇ ਵਿੱਚ ਹੀਰੋ ਅਤੇ ਹੀਰੋਇਨ ਨੂੰ ਜਿਸ ਸਥਿਤੀ ਵਿੱਚ ਦਿਖਾਇਆ ਗਿਆ ਹੈ, ਉਹ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਤੇ ਫ਼ਿਲਮ ਦੇ ਨਿਰਦੇਸ਼ਕ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਅਜਿਹੇ ਦ੍ਰਿਸ਼ ਗੁਰਦੁਆਰੇ ਦੀ ਇਮਾਰਤ ਵਿੱਚ ਨਹੀਂ ਫਿਲਮਾਏ ਜਾ ਸਕਦੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।