(Source: ECI/ABP News)
ਗਡਕਰੀ ਨੇ ਭਗਵੰਤ ਮਾਨ ਨੂੰ ਦਿੱਤੀ ਸਖ਼ਤ ਚੇਤਾਵਨੀ! 14,288 ਕਰੋੜ ਰੁਪਏ ਦੇ 8 ਸੜਕੀ ਪ੍ਰੋਜੈਕਟ ਕੀਤੇ ਜਾਣਗੇ ਰੱਦ
ਗਡਕਰੀ ਨੇ ਚਿੱਠੀ 'ਚ ਲਿਖਿਆ, ਮੈਨੂੰ ਹਾਲ ਹੀ 'ਚ ਦਿੱਲੀ-ਕਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ 'ਤੇ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ।ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੀ ਫੋਟੋ ਤੁਹਾਨੂੰ ਭੇਜ ਰਿਹਾ ਹਾਂ।
![ਗਡਕਰੀ ਨੇ ਭਗਵੰਤ ਮਾਨ ਨੂੰ ਦਿੱਤੀ ਸਖ਼ਤ ਚੇਤਾਵਨੀ! 14,288 ਕਰੋੜ ਰੁਪਏ ਦੇ 8 ਸੜਕੀ ਪ੍ਰੋਜੈਕਟ ਕੀਤੇ ਜਾਣਗੇ ਰੱਦ Gadkari gave a stern warning to Bhagwant Mann! 8 road projects worth Rs 14,288 crore will be cancelled ਗਡਕਰੀ ਨੇ ਭਗਵੰਤ ਮਾਨ ਨੂੰ ਦਿੱਤੀ ਸਖ਼ਤ ਚੇਤਾਵਨੀ! 14,288 ਕਰੋੜ ਰੁਪਏ ਦੇ 8 ਸੜਕੀ ਪ੍ਰੋਜੈਕਟ ਕੀਤੇ ਜਾਣਗੇ ਰੱਦ](https://feeds.abplive.com/onecms/images/uploaded-images/2024/08/10/19e729979f05d41bb4445082cacc42ca1723286815981996_original.jpg?impolicy=abp_cdn&imwidth=1200&height=675)
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾ ਸੁਧਰੀ ਤਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) 14288 ਕਰੋੜ ਰੁਪਏ ਦੇ 8 ਸੜਕੀ ਪ੍ਰਾਜੈਕਟ ਰੱਦ ਕਰ ਦੇਵੇਗੀ।
ਕੇਂਦਰੀ ਮੰਤਰੀ ਨੇ ਦੋ ਘਟਨਾਵਾਂ ਦਾ ਜ਼ਿਕਰ ਕੀਤਾ
ਨਿਤਿਨ ਗਡਕਰੀ ਨੇ ਚਿੱਠੀ 'ਚ ਲਿਖਿਆ, ਮੈਨੂੰ ਹਾਲ ਹੀ 'ਚ ਦਿੱਲੀ-ਕਟੜਾ ਐਕਸਪ੍ਰੈੱਸਵੇਅ ਪ੍ਰੋਜੈਕਟ 'ਤੇ ਵਾਪਰੀਆਂ ਦੋ ਘਟਨਾਵਾਂ ਬਾਰੇ ਪਤਾ ਲੱਗਾ ਹੈ। ਜਲੰਧਰ ਜ਼ਿਲੇ 'ਚ ਇਕ ਠੇਕੇਦਾਰ ਦੇ ਇੰਜੀਨੀਅਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੀ ਫੋਟੋ ਤੁਹਾਨੂੰ ਭੇਜ ਰਿਹਾ ਹਾਂ। ਹਾਲਾਂਕਿ ਇਸ ਘਟਨਾ ਦੇ ਸਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਲੋੜ ਹੈ।
ਇਸੇ ਦੌਰਾਨ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਹੋਰ ਘਟਨਾ ਵਿੱਚ ਸ਼ਰਾਰਤੀ ਅਨਸਰਾਂ ਨੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ’ਤੇ ਇੱਕ ਠੇਕੇਦਾਰ ਦੇ ਪ੍ਰਾਜੈਕਟ ਕੈਂਪ ’ਤੇ ਹਮਲਾ ਕਰ ਦਿੱਤਾ। ਇਨ੍ਹਾਂ ਲੋਕਾਂ ਨੇ ਪ੍ਰੋਜੈਕਟ ਕੈਂਪ ਵਿੱਚ ਇੰਜੀਨੀਅਰਾਂ ਅਤੇ ਕਰਮਚਾਰੀਆਂ ਨੂੰ ਜ਼ਿੰਦਾ ਸਾੜਨ ਦੀ ਕੋਸ਼ਿਸ਼ ਕੀਤੀ। ਲਿਖਤੀ ਸ਼ਿਕਾਇਤ ਦੇ ਬਾਵਜੂਦ ਅਜੇ ਤੱਕ ਕੇਸ ਦਰਜ ਨਹੀਂ ਕੀਤਾ ਗਿਆ।
ਗਡਕਰੀ ਨੇ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਏ ਹਨ
ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਗਡਕਰੀ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਐਨ.ਐਚ.ਏ.ਆਈ. ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। 3 ਹਜ਼ਾਰ ਕਰੋੜ ਰੁਪਏ ਦੇ 3 ਪ੍ਰਾਜੈਕਟ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ 4 ਹਜ਼ਾਰ ਕਰੋੜ ਰੁਪਏ ਦੇ 4 ਹੋਰ ਪ੍ਰਾਜੈਕਟ ਰੱਦ ਕਰਨ ਲਈ ਵਿਚਾਰ ਅਧੀਨ ਹਨ।
ਪੱਤਰ ਵਿੱਚ, ਕੇਂਦਰੀ ਮੰਤਰੀ ਨੇ ਭੂਮੀ ਗ੍ਰਹਿਣ ਵਿੱਚ ਚੱਲ ਰਹੀਆਂ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ, NHAI ਅਧਿਕਾਰੀਆਂ, ਠੇਕੇਦਾਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਲਈ ਗੰਭੀਰ ਸੁਰੱਖਿਆ ਚਿੰਤਾਵਾਂ ਉਠਾਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)