ਚੰਡੀਗੜ੍ਹ: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੰਮ੍ਰਿਤਸਰ ’ਚ ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ’ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਖਾਮੋਸ਼ੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ ਹੱਤਿਆ ਕਾਂਡ ਨਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਝੰਜੋੜ ਦੇਣਾ ਚਾਹੀਦਾ ਸੀ ਪਰ ਦੋਵੇਂ ਆਗੂਆਂ ਦੀ ਖਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ। 


ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਲੋਕਾਂ ’ਚ ਡਰ ਫੈਲਾਉਣ ਲਈ ਇਹ ਦਹਿਸ਼ਤੀ ਕਾਰਵਾਈ ਕੀਤੀ ਗਈ ਹੈ ਤੇ ਇਸ ਨਾਲ ਲੋਕਾਂ ਨੂੰ ਪੰਜਾਬ ਦੇ ਕਾਲੇ ਦਿਨ ਯਾਦ ਆ ਗਏ ਹਨ। 


ਦੱਸ ਦਈਏ ਕਿ ਸੁਧੀਰ ਸੂਰੀ ਇਥੇ ਮਜੀਠਾ ਰੋਡ ਨੇੜੇ ਗੋਪਾਲ ਮੰਦਿਰ ਦੇ ਬਾਹਰ ਬੇਅਦਬੀ ਮਾਮਲੇ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਤਾਂ ਸੁਰੱਖਿਆ ਮੁਲਾਜ਼ਮਾਂ ਤੇ ਪੁਲਿਸ ਦੀ ਹਾਜ਼ਰੀ ’ਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਸੁਧੀਰ ਸੂਰੀ ਨੂੰ ਚਾਰ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਦੇ ਸ਼ਰੀਰ ਵਿੱਚ ਸਨ।


ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਏਗਾ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਇਸ ਲਈ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: