ਸੰਗਰੂਰ/ ਮਾਨਸਾ: ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨੀ ਫੌਜਾਂ ਨਾਲ ਹੋਈ ਝੜਪ ਵਿੱਚ ਸ਼ਹੀਦ ਹੋਏ 20 ਜਵਾਨਾਂ ਵਿੱਚੋਂ ਪੰਜਾਬ ਦੇ ਚਾਰ ਸੈਨਿਕ ਸ਼ਾਮਲ ਸਨ। ਇਨ੍ਹਾਂ ਵਿੱਚੋਂ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਅਤੇ ਗੁਰਤੇਜ ਸਿੰਘ ਦਾ ਅੱਜ ਰਾਜਸੀ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡਾਂ 'ਚ ਸਸਕਾਰ ਕੀਤਾ ਗਿਆ।
ਗੁਰਦਾਸਪੁਰ ਦੇ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਅਤੇ ਪਟਿਆਲਾ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦਾ ਬੀਤੇ ਕੱਲ੍ਹ ਸਸਕਾਰ ਕੀਤਾ ਗਿਆ ਸੀ। ਅੱਜ ਸੰਗਰੂਰ ਤੋਂ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਅਤੇ ਮਾਨਸਾ ਤੋਂ ਸ਼ਹੀਦ ਸਿਪਾਹੀ ਗੁਰਤੇਜ ਸਿੰਘ ਦਾ ਸਸਕਾਰ ਕੀਤਾ ਗਿਆ।
ਮਾਨਸਾ ਜ਼ਿਲ੍ਹੇ ਦੇ ਪਿੰਡ ਵੀਰੇਵਾਲ ਡੋਗਰਾ ਦੇ ਸ਼ਹੀਦ ਗੁਰਤੇਜ ਸਿੰਘ ਦੀ ਦਹਿ ਜਿਦਾਂ ਹੀ ਪਿੰਡ ਪਹੁੰਚੀ ਤਾਂ ਪੂਰਾ ਪਿੰਡ ਦੇਸ਼ ਭਗਤੀ ਦੇ ਰੰਗ 'ਚ ਰੰਗਿਆ ਗਿਆ।ਪਿੰਡ ਵਾਸਿਆਂ ਨੇ ਕਰੀਬੀਆਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਯਾਤਰਾ ਲਈ ਵੀਦਾ ਕੀਤਾ ਅਤੇ ਸ਼੍ਰਦਾਂਜਲੀ ਦਿੱਤੀ।ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਜ਼ਿਲ੍ਹੇ ਦੇ ਪ੍ਰਬੰਧਕੀ ਅਧਿਕਾਰੀ ਨੇ ਵੀ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਦਾਂਜਲੀ ਭੇਂਟ ਕੀਤੀ।
ਉਧਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਸੂਰਬੀਰ ਸਿਪਾਹੀ ਸ਼ਹੀਦ ਗੁਰਬਿੰਦਰ ਸਿੰਘ ਦਾ ਵੀ ਰਾਸ਼ਟਰੀ ਸਨਮਾਨਾ ਨਾਲ ਸਸਕਾਰ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ।ਉਹਨਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੇ ਜੱਦੀ ਪਿੰਡਾਂ ਤੇ ਸ਼ਹਿਰਾਂ ਵਿੱਚ ਉਹਨਾਂ ਦੀਆਂ ਯਾਦਗਾਰਾਂ ਵੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਦੀ ਮਹਾਨ ਸ਼ਹਾਦਤ ਹਮੇਸ਼ਾ ਯਾਦ ਰੱਖੀ ਜਾਵੇ।
ਇਹ ਵੀ ਪੜ੍ਹੋ:ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ