Captain Amarinder Singh: ਪੰਜ ਸੂਬਿਆਂ 'ਚ ਕਾਂਗਰਸ ਦੀ ਹਾਰ ਲਈ ਕੈਪਟਨ ਨੇ ਗਾਂਧੀ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਵਰਕਿੰਗ ਕਮੇਟੀ (CWC) 'ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਆਪਣੀਆਂ ਗਲਤੀਆਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ।
Gandhis solely responsible for Congress rout in recent polls in 5 states, says Captian Amarinder Singh
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਨਵੀਂ ਦਿੱਲੀ: ਪੰਜ ਸੂਬਿਐਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਹੁਣ ਕਾਂਗਰਸ ਦੀ ਇਸ ਹਾਰ 'ਤੇ ਸਾਬਕਾ ਪਾਰਟੀ ਆਗੂ ਤੇ ਪੀਐਲਸੀ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਜਨਤਾ ਦਾ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਤੋਂ ਵਿਸ਼ਵਾਸ ਉੱਠ ਗਿਆ ਹੈ। ਇੰਨਾ ਹੀ ਨਹੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਰਕਿੰਗ ਕਮੇਟੀ (CWC) 'ਤੇ ਵੀ ਨਿਸ਼ਾਨਾ ਸਾਧਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਆਪਣੀਆਂ ਗਲਤੀਆਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ "ਕਾਂਗਰਸ ਨਾ ਸਿਰਫ਼ ਪੰਜਾਬ ਵਿੱਚ ਸਗੋਂ ਯੂਪੀ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵੀ ਹਾਰ ਗਈ ਹੈ। ਪਾਰਟੀ ਦੀ ਸ਼ਰਮਨਾਕ ਹਾਰ ਲਈ ਸਿਰਫ਼ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ।"
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਿਸ ਦਿਨ ਕਾਂਗਰਸ ਨੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਨਵਜੋਤ ਸਿੱਧੂ ਵਰਗੇ "ਅਸਥਿਰ" ਅਤੇ "ਹੰਕਾਰੀ" ਵਿਅਕਤੀ ਦਾ ਸਮਰਥਨ ਕਰਨ ਅਤੇ ਚਰਨਜੀਤ ਸਿੰਘ ਚੰਨੀ ਵਰਗੇ ਭ੍ਰਿਸ਼ਟ ਵਿਅਕਤੀ ਨੂੰ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਨ ਦਾ ਫੈਸਲਾ ਕੀਤਾ ਸੀ। ਉਸੇ ਦਿਨ ਪਾਰਟੀ ਨੇ ਪੰਜਾਬ ਵਿੱਚ ਆਪਣੀ ਕਬਰ ਪੁੱਟ ਲਈ।
ਸੀ.ਡਬਲਿਊ.ਸੀ. ਦੇ ਆਗੂ ਜੋ ਇਹ ਦਾਅਵਾ ਕਰ ਰਹੇ ਸੀ ਕਿ ਮੇਰੀ ਸਰਕਾਰ ਦੇ ਖਿਲਾਫ ਜ਼ਬਰਦਸਤ ਵਿਰੋਧੀ ਲਹਿਰ ਸੀ। ਉਹ ਇਹ ਆਸਾਨੀ ਨਾਲ ਭੁੱਲ ਗਏ ਕਿ ਉਨ੍ਹਾਂ ਨੇ 2017 ਤੋਂ ਬਾਅਦ ਪਾਰਟੀ ਲਈ ਹਰ ਚੋਣ ਜਿੱਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ "ਇਹ ਆਗੂ ਸਿਰਫ਼ ਗੱਦਾਰ ਹਨ, ਜੋ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ," ਕਾਂਗਰਸ ਦਾ ਮੌਜੂਦਾ ਸਿਸਟਮ ਵਿੱਚ ਕੋਈ ਭਵਿੱਖ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਹਾਰ ਦਾ ਅਸਲ ਕਾਰਨ ਨਵਜੋਤ ਸਿੱਧੂ ਵਰਗੇ ਲੋਕਾਂ ਵਿੱਚ ਵਿਸ਼ਵਾਸ਼ ਹੈ। ਜੋ ਆਪਣੇ ਨਿੱਜੀ ਫਾਇਦੇ ਲਈ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਵਿੱਚ ਲੱਗੇ ਹੋਏ ਹਨ। ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਪਾਰਟੀ ਹਾਈਕਮਾਂਡ ਨੇ ਨਵਜੋਤ ਅਤੇ ਹੋਰਾਂ ਨਾਲ ਹੱਥ ਮਿਲਾਇਆ। ਇਸ ਦੌਰਾਨ ਪਾਰਟੀ ਪੂਰੀ ਤਰ੍ਹਾਂ ਨਾਲ ਬਦਨਾਮ ਹੋ ਗਈ।"
ਇਹ ਵੀ ਪੜ੍ਹੋ: Russia Ukraine War: ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਹਸਪਤਾਲ ਪਹੁੰਚ ਜ਼ਖਮੀ ਫੌਜੀਆਂ ਨਾਲ ਕੀਤੀ ਮੁਲਾਕਾਤ, ਜਾਣੋ ਕੀ ਕਿਹਾ