ਬਰਨਾਲਾ: ਜ਼ਿਲ੍ਹੇ ਦੇ ਪਿੰਡ ਧੌਲਾ ਵਿੱਚ ਦਲਿਤ ਨਬਾਲਿਗ ਕੁੜੀ ਜਿਸ ਦੀ ਉਮਰ ਤਕਰੀਬਨ 13 ਸਾਲ ਦੱਸੀ ਜਾ ਰਹੀ ਹੈ, ਨਾਲ ਗੈਂਗਰੇਪ ਕੀਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਪਿੰਡ ਦੇ ਹੀ ਚਾਰ ਮੁੰਡਿਆਂ 'ਤੇ ਸਮੂਹਕ ਬਲਾਤਕਾਰ ਦੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਲਜਾਮ ਲੱਗੇ ਹਨ। ਪੀੜਤ ਕੁੜੀ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।


ਡੀਐਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੁੜੀ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਮੁੰਡਿਆਂ ਖਿਲਾਫ ਗੈਂਗਰੇਪ ਦੀ ਧਾਰਾ ਤੇ ਐਸਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


ਡੀਐਸਪੀ ਬਰਾੜ ਨੇ ਦੱਸਿਆ ਕਿ ਪੀੜਤਾ ਵੱਲੋਂ ਦਿੱਤੇ ਬਿਆਨ ਮੁਤਾਬਕ ਉਸ ਨੂੰ ਬੀਤੀ ਰਾਤ ਕਰੀਬ 10:30 ਵਜੇ ਪਿੰਡ ਦੇ ਹੀ ਚਾਰ ਮੁੰਡੇ ਵਰਗਲਾ ਕੇ ਕਿਸੇ ਸੁੰਨਸਾਨ ਥਾਂ 'ਤੇ ਲੈ ਗਏ ਜਿੱਥੇ ਉਸ ਨਾਲ ਰੇਪ ਕੀਤਾ ਗਿਆ।


ਇਸ ਦੇ ਨਾਲ ਹੀ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਪਿੰਡ ਦੇ ਹੀ ਚਾਰ ਆਦਮੀਆਂ 'ਤੇ ਗੈਂਗਰੇਪ ਦਾ ਦੋਸ਼ ਲਗਾਇਆ ਹੈ ਜਿਸ ਮਗਰੋਂ ਪੁਲਿਸ ਨੇ ਬਲਾਤਕਾਰ ਦੀ ਧਾਰਾ ਤੇ ਐਸਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


ਇਸ ਨਾਲ ਹੀ ਪੀੜਤਾ ਦੇ ਪਿਤਾ ਵੱਲੋਂ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ। ਪੀੜਤਾ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦੀ ਕੁੜੀ ਨੂੰ ਪਿੰਡ ਦੇ ਚਾਰ ਮੁੰਡੇ ਵਰਗਲਾ ਕੇ ਲੈ ਗਏ ਤੇ ਉਸ ਨਾਲ ਇਸ ਘਿਨੌਨੀ ਹਰਕਤ ਨੂੰ ਅੰਜਾਮ ਦਿੱਤਾ। ਪੀੜਤ ਦੇ ਪਿਤਾ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ: Viral Video: ਔਰਤਾਂ ਦਾ ਟੈਕਸੀ 'ਚ ਸ਼ਰਮਨਾਕ ਕਾਰਾ, ਡਰਾਈਵਰ ਨਾਲ ਬਦਤਮੀਜ਼ੀ, ਵੀਡੀਓ ਵਾਇਰਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904