ਪੜਚੋਲ ਕਰੋ

ਸ਼ਮਸ਼ਾਨਘਾਟ 'ਚ ਮੁਰਦਿਆਂ ਨੂੰ ਵੇਚਣ ਵਾਲਾ ਗਰੋਹ ਕਾਬੂ, ਸਟਿੰਗ ਆਪ੍ਰੇਸ਼ਨ ਜ਼ਰੀਏ ਖੁੱਲ੍ਹੀ ਪੋਲ

ਖੰਨਾ 'ਚ ਲੰਬੇ ਸਮੇਂ ਤੋਂ ਇੱਕ ਗਰੋਹ ਸ਼ਮਸ਼ਾਨਘਾਟ 'ਚ ਮੁਰਦਿਆਂ ਦੀਆਂ ਅਸਥੀਆਂ ਤਾਂਤਰਿਕਾਂ ਨੂੰ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ। ਅਸਥੀਆਂ ਵੇਚਣ ਬਦਲੇ ਇਹ ਗਰੋਹ ਲੱਖਾਂ ਰੁਪਏ ਵਸੂਲਦਾ ਸੀ। ਇਸ ਦਾ ਪਰਦਾਫਾਸ਼ ਖੰਨਾ ਪੁਲਿਸ ਨੇ ਕੀਤਾ ਹੈ।

ਖੰਨਾ: ਖੰਨਾ 'ਚ ਲੰਬੇ ਸਮੇਂ ਤੋਂ ਇੱਕ ਗਰੋਹ ਸ਼ਮਸ਼ਾਨਘਾਟ 'ਚ ਮੁਰਦਿਆਂ ਦੀਆਂ ਅਸਥੀਆਂ ਤਾਂਤਰਿਕਾਂ ਨੂੰ ਵੇਚਣ ਦਾ ਧੰਦਾ ਕਰਦਾ ਆ ਰਿਹਾ ਸੀ। ਅਸਥੀਆਂ ਵੇਚਣ ਬਦਲੇ ਇਹ ਗਰੋਹ ਲੱਖਾਂ ਰੁਪਏ ਵਸੂਲਦਾ ਸੀ। ਇਸ ਦਾ ਪਰਦਾਫਾਸ਼ ਖੰਨਾ ਪੁਲਿਸ ਨੇ ਕੀਤਾ ਹੈ। ਖੰਨਾ ਦੇ ਸਮਸ਼ਾਨਘਾਟ 'ਚ ਲੰਬੇ ਸਮੇਂ ਤੋਂ ਇਹ ਗੋਰਖ ਧੰਦਾ ਚੱਲਦਾ ਆ ਰਿਹਾ ਸੀ। ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਸ ਸਬੰਧੀ ਸ਼ਿਕਾਇਤਕਰਤਾ ਰਿੰਕੂ ਲਖੀਆ ਵਾਸੀ ਅਮਲੋਹ ਰੋਡ ਖੰਨਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਸ਼ਮਸ਼ਾਨਘਾਟ ਦੇ ਇੰਚਾਰਜ ਮੁਲਜ਼ਮ ਨਿਰਮਲ ਸਿੰਘ ਉਰਫ਼ ਨਿੰਮਾ, ਉਸ ਦੇ ਪੁੱਤਰ ਜਸਵਿੰਦਰ ਸਿੰਘ ਸਮੇਤ ਅਣਪਛਾਤੇ ਤਾਂਤਰਿਕ ਖਿਲਾਫ਼ ਆਈਪੀਸੀ ਦੀ ਧਾਰਾ 297, 381, 34 ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਪਿਓ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਦਕਿ ਤਾਂਤਰਿਕ ਫਰਾਰ ਹੈ।

ਰਿੰਕੂ ਲਖੀਆ ਨੇ ਦੱਸਿਆ ਕਿ ਉਸ ਦੇ 18 ਸਾਲਾ ਬੇਟੇ ਦੀਪਕ ਦੀ 3 ਨਵੰਬਰ 2021 ਨੂੰ ਮੌਤ ਹੋ ਗਈ ਸੀ, ਜਿਸ ਕਾਰਨ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕਰਨ ਤੋਂ ਬਾਅਦ ਮ੍ਰਿਤਕ ਦੀਆਂ ਅਸਥੀਆਂ 'ਚੋਂ ਇੱਕ ਹੱਡੀ ਰਸਮ ਮੁਤਾਬਕ ਕੱਢੀ ਗਈ ਸੀ। ਇਸ ਨੂੰ ਇੱਕ ਲਿਫਾਫੇ ਵਿੱਚ ਪਾ ਕੇ ਕੱਚੀ ਮਿੱਟੀ ਵਿੱਚ ਦੱਬ ਦਿੱਤਾ ਗਿਆ ਸੀ। 5 ਨਵੰਬਰ ਨੂੰ ਜਦੋਂ ਰਿੰਕੂ ਲਖੀਆ ਆਪਣੇ ਰਿਸ਼ਤੇਦਾਰਾਂ ਸਮੇਤ ਬੇਟੇ ਦੀਆਂ ਅਸਥੀਆਂ ਲੈਣ ਲਈ ਸ਼ਮਸ਼ਾਨਘਾਟ ਗਏ ਤਾਂ ਸ਼ਮਸ਼ਾਨਘਾਟ ਤੋਂ ਉਨ੍ਹਾਂ ਦੇ ਬੇਟੇ ਦੀ ਹੱਡੀ ਗਾਇਬ ਦੇਖ ਕੇ ਹੈਰਾਨ ਰਹਿ ਗਏ।

ਪਤਾ ਲੱਗਣ 'ਤੇ ਕਿਸੇ ਨੇ ਕੋਈ ਤਸੱਲੀਬਖਸ਼ ਜਵਾਬ ਨਾ ਦੇ ਕੇ ਚੁੱਪ ਰਹਿਣ ਲਈ ਕਿਹਾ। ਜਿਸ ਕਾਰਨ ਸ਼ਿਕਾਇਤਕਰਤਾ ਸ਼ਮਸ਼ਾਨਘਾਟ ਅਤੇ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਦਾ ਰਿਹਾ ਪਰ ਉਸ ਨੂੰ ਕੁਝ ਨਹੀਂ ਮਿਲਿਆ। ਇਸ ਉਪਰੰਤ ਉਸ ਨੇ ਸ਼ਮਸ਼ਾਨਘਾਟ ਦੇ ਇੰਚਾਰਜ ਨਿਰਮਲ ਸਿੰਘ ਨਾਲ ਦੋਸਤੀ ਵਧਾ ਲਈ ਅਤੇ ਇਕ ਦਿਨ ਨਿਰਮਲ ਸਿੰਘ ਕੋਲੋਂ ਇਕ ਨੌਜਵਾਨ ਦੀ ਹੱਡੀ ਮੰਗਦਿਆਂ 50 ਹਜ਼ਾਰ ਰੁਪਏ ਦੇ ਨੋਟਾਂ ਦਾ ਬੰਡਲ ਅੱਗੇ ਰੱਖ ਦਿੱਤਾ। ਪੈਸਿਆਂ ਦੇ ਲਾਲਚ 'ਚ ਆ ਕੇ ਨਿਰਮਲ ਸਿੰਘ ਨੇ 27 ਸਾਲਾਂ ਦੇ ਇੱਕ ਮ੍ਰਿਤਕ ਨੌਜਵਾਨ ਦੇ ਸਿਰ ਦੀ ਖੋਪੜੀ ਅਤੇ ਹੱਡੀ ਰਿੰਕੂ ਲਖੀਆ ਨੂੰ ਦਿੰਦੇ ਹੋਏ ਉਸ ਤੋਂ 21 ਹਜ਼ਾਰ ਰੁਪਏ ਦੀ ਮੰਗ ਕੀਤੀ।

ਰਿੰਕੂ ਲਖੀਆ ਨਿਰਮਲ ਸਿੰਘ ਨੂੰ ਆਪਣੇ ਜਾਲ 'ਚ ਫਸਾਉਂਦਾ ਗਿਆ ਅਤੇ ਸਟਿੰਗ ਕਰਦੇ ਹੋਏ ਨਿਰਮਲ ਸਿੰਘ ਦੀਆਂ ਗੱਲਾਂ ਵੀਡਿਓ ਰਿਕਾਰਡ ਕਰਦਾ ਰਿਹਾ। ਜਿਸ ਨਾਲ ਪਰਦਾਫਾਸ਼ ਹੋਇਆ ਕਿ ਉਕਤ ਗਿਰੋਹ ਲੰਬੇ ਸਮੇਂ ਤੋਂ ਕੰਮ ਕਰ ਰਿਹਾ  ਹੈ। ਰਿੰਕੂ ਲਖੀਆ ਨੂੰ ਮ੍ਰਿਤਕ ਦੇ ਪੂਰੇ ਸ਼ਰੀਰ ਦੀਆਂ ਹੱਡੀਆਂ ਡੇਢ ਲੱਖ ਰੁਪਏ 'ਚ ਦੇਣ ਲਈ ਵੀ ਨਿਰਮਲ ਸਿੰਘ ਤਿਆਰ ਹੋ ਗਿਆ ਸੀ ਅਤੇ ਰਾਤ ਨੂੰ ਸ਼ਮਸ਼ਾਨਘਾਟ ਬੁਲਾ ਕੇ ਜਾਦੂ ਟੋਣਾ ਕਰਨ ਲਈ ਵੀ ਤਿਆਰ ਸੀ।

ਇੱਥੋਂ ਤੱਕ ਕੇ ਨਿਰਮਲ ਸਿੰਘ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਜਿਹੜਾ ਤਾਂਤਰਿਕ ਉਸ ਕੋਲ ਹੈ ,ਉਹ ਤਾਂਤਰਿਕ ਚਾਹੇ ਤਾਂ ਦੇਵੀ ਦੇਵਤੇ ਵੀ ਵਸ਼ ਚ ਕਰ ਲੈਂਦਾ ਹੈ। ਆਖਰ ਰਿੰਕੂ ਲਖੀਆ ਨੇ ਇਸਦੀ ਸ਼ਿਕਾਇਤ ਐਸਐਸਪੀ ਖੰਨਾ ਨੂੰ ਦਿੱਤੀ, ਜਿਨ੍ਹਾਂ ਨੇ ਡੀਏ ਲੀਗਲ ਦੀ ਰਿਪੋਰਟ ਲੈ ਕੇ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਹ ਗੋਰਖਧੰਦਾ ਕਰਦੇ ਆ ਰਹੇ ਹਨ।  

ਐਸਐਸਪੀ ਰਵੀ ਕੁਮਾਰ ਨੇ ਕਿਹਾ ਕਿ ਰਿੰਕੂ ਲਖੀਆ ਦੇ ਬਿਆਨਾਂ ਉਪਰ ਮੁਕੱਦਮਾ ਦਰਜ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਾਂਤਰਿਕ ਫਰਾਰ ਹੈ, ਉਸਦਾ ਪਤਾ ਕਰਕੇ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਗੋਰਖਧੰਦੇ 'ਚ ਜੋ ਵੀ ਸ਼ਾਮਲ ਹੋਣਗੇ, ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Embed widget