ਕਪੂਰਥਲਾ: ਪੁਲਿਸ ਨੇ ਅੱਜ 21 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬਦਮਾਸ਼ ਭਾਰੀ ਅਸਲੇ ਨਾਲ ਸੁਲਤਾਨਪੁਰ ਲੋਧੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਸਨ। ਬਦਮਾਸ਼ਾਂ ਦਾ ਪੁਲਿਸ ਨਾਲ ਟਾਕਰਾ ਵੀ ਹੋਇਆ। ਇਨ੍ਹਾਂ ਪੁਲਿਸ 'ਤੇ ਫਾਇਰਿੰਗ ਵੀ ਕੀਤੀ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।

ਤਰਨ ਤਾਰਨ ਪੁਲਿਸ ਨੇ ਕਪੂਰਥਲਾ ਪੁਲਿਸ ਨੂੰ ਸੂਚਨਾ ਦਿੱਤੀ ਕਿ ਕੁਝ ਬਦਮਾਸ਼ ਗੱਡੀਆਂ ਵਿੱਚ ਸਵਾਰ ਹੋ ਕੇ ਸੁਲਤਾਨ ਪੁਰ ਲੋਧੀ ਵੱਲ ਆ ਰਹੇ ਹਨ। ਪੁਲਿਸ ਮੁਤਾਬਕ ਇਹ ਛੇ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਬਦਮਾਸ਼ ਸੁਲਤਾਨਪੁਰ ਲੋਧੀ ਦੇ ਕੁਝ ਘਰਾਂ ਵਿੱਚ ਵੜ੍ਹ ਗਏ।

ਪੁਲਿਸ ਤੁਰੰਤ ਹਰਕਤ ਵਿੱਚ ਆਉਂਦਿਆ ਇਲਾਕੇ ਨੂੰ ਘੇਰਾ ਪਾ ਲਿਆ। ਉਨ੍ਹਾਂ ਬਦਮਾਸ਼ਾਂ ਨੇ ਪੁਲਿਸ 'ਤੇ ਪਾਇਰਿੰਗ ਕਰ ਦਿੱਤੀ। ਪੁਲਿਸ ਨੇ ਕਾਫੀ ਚਿਰ ਮੁਕਾਬਲਾ ਕੀਤਾ ਤੇ ਫਿਰ 21 ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਪਤਾ ਲੱਗਾ ਹੈ ਕਿ ਤਰਨ ਤਾਰਨ ਪੁਲਿਸ ਨੇ ਇਨ੍ਹਾਂ ਦੇ 15 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕਾਲਜ ਦੀ ਪ੍ਰਧਾਨਗੀ ਦਾ ਮਾਮਲਾ ਹੈ।