ਰੋਪੜ: ਪੁਲਿਸ ਨੇ ਨਵਾਂਸ਼ਹਿਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ 6 ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਰੋਪੜ ਦੇ ਐਸਐਸਪੀ ਰਾਜ ਬੱਚਨ ਸੰਧੂ ਨੇ ਦੱਸਿਆ ਹੈ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਵਿਸ਼ੇਸ਼ ਟੀਮ ਨੇ ਨਾਕੇਬੰਦੀ ਕੀਤੀ ਸੀ। ਗੈਂਗਸਟਰ ਭੇਜੋ ਮਾਜਰਾ ਪਿੰਡ ਕੋਲ ਡਕੈਤੀ ਦੀ ਯੋਜਨਾ ਬਣਾ ਰਹੇ ਸੀ। ਜਦੋਂ ਪੁਲਿਸ ਨੇ ਇਨ੍ਹਾਂ ਨੂੰ ਨਾਕੇ 'ਤੇ ਰੋਕਣ ਕੋਸ਼ਿਸ਼ ਕੀਤੀ ਸੀ ਤਾਂ ਉਨ੍ਹਾਂ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਜਦੋਂ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਤਾਂ ਗੈਂਗਸਟਰ ਗ੍ਰਿਫਤਾਰ ਕਰ ਲਏ ਗਏ। ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ 'ਚ ਰਾਜੇਸ਼ ਕੁਮਾਰ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਗੁਰਦੀਪ ਸਿੰਘ ਤੇ ਮਨਪ੍ਰੀਤ ਸਿੰਘ ਸ਼ਾਮਲ ਹਨ।
ਪੁਲਿਸ ਨੇ ਇਨ੍ਹਾਂ ਕੋਲੋਂ 7 ਨਾਜਾਇਜ਼ ਹਥਿਆਰ ਤੇ 8 ਕਰਤੂਸ ਬਰਾਮਦ ਕੀਤੇ ਹਨ। ਐਸਐਸਪੀ ਨੇ ਦੱਸਿਆ ਕਿ ਉਹ ਸਾਰੇ ਅਪਰਾਧਿਕ ਤੱਤ ਹਨ ਤੇ ਇਨ੍ਹਾਂ 'ਤੇ ਕਤਲ, ਇਰਾਦਾ ਤੇ ਡਕੈਤੀ ਦੇ ਮਾਮਲੇ ਦਰਜ ਹੋਏ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਤੋਂ ਹੋਰ ਸੁਰਾਗ ਵੀ ਮਿਲਣਗੇ ਤੇ ਨਵੀਆਂ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
--