(Source: ECI/ABP News/ABP Majha)
Mohali News: ਗੈਂਗਸਟਰ ਅੰਕਿਤ ਭਾਦੂ ਦੇ 2 ਸਾਥੀਆਂ ਨੂੰ 10-10 ਸਾਲ ਦੀ ਸਜ਼ਾ, ਜ਼ੀਰਕਪੁਰ 'ਚ ਹੋਇਆ ਸੀ ਮੁਕਾਬਲਾ
6 ਫਰਵਰੀ 2019 ਨੂੰ ਪੁਲਿਸ ਨੇ ਜ਼ੀਰਕਪੁਰ ਦੀ ਇੱਕ ਸੁਸਾਇਟੀ ਵਿੱਚ ਅੰਕਿਤ ਭਾਦੂ ਨਾਂਅ ਦੇ ਇੱਕ ਗੈਂਗਸਟਰ ਦਾ ਐਨਕਾਊਂਟਰ ਕੀਤਾ ਸੀ। ਰਾਜਸਥਾਨ ਪੁਲਿਸ ਨੇ ਇਸ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ
Punjab News: ਮੋਹਾਲੀ ਦੀ ਅਦਾਲਤ ਨੇ 2019 'ਚ ਐਨਕਾਊਂਟਰ 'ਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਦੋ ਸਾਥੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਸਜ਼ਾ ਦੇ ਨਾਲ-ਨਾਲ 20-20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਅਦਾਲਤ ਨੇ ਜਰਮਨਜੀਤ ਸਿੰਘ ਉਰਫ਼ ਬਲਵਾਨ (29 ਸਾਲ) ਅਤੇ ਗੁਰਿੰਦਰ ਸਿੰਘ ਉਰਫ਼ ਗਿੰਦਾ (31 ਸਾਲ) ਨੂੰ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ।
ਜ਼ੀਰਕਪੁਰ ਵਿੱਚ ਪੁਲਿਸ ਦਾ ਗੈਂਗਸਟਰਾਂ ਨਾਲ ਹੋਇਆ ਸੀ ਮੁਕਾਬਲਾ
6 ਫਰਵਰੀ 2019 ਨੂੰ ਪੁਲਿਸ ਨੇ ਜ਼ੀਰਕਪੁਰ ਦੀ ਇੱਕ ਸੁਸਾਇਟੀ ਵਿੱਚ ਅੰਕਿਤ ਭਾਦੂ ਨਾਂਅ ਦੇ ਇੱਕ ਗੈਂਗਸਟਰ ਦਾ ਐਨਕਾਊਂਟਰ ਕੀਤਾ ਸੀ। ਰਾਜਸਥਾਨ ਪੁਲਿਸ ਨੇ ਇਸ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ। ਇਸ ਮੁਕਾਬਲੇ ਦੌਰਾਨ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਆਤਮ ਸਮਰਪਣ ਕਰ ਦਿੱਤਾ ਸੀ। ਇਹ ਦੋਵੇਂ ਉਦੋਂ ਤੋਂ ਹੀ ਜੇਲ੍ਹ ਵਿੱਚ ਹਨ ਤੇ ਇਸ ਮਾਮਲੇ ਵਿੱਚ ਦੋਵਾਂ ਨੂੰ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਮੁਕਾਬਲੇ ਦੌਰਾਨ ਗੈਂਗਸਟਰ ਨੇ 6 ਸਾਲ ਦੀ ਬੱਚੀ ਨੂੰ ਆਪਣੀ ਢਾਲ ਬਣਾ ਲਿਆ ਸੀ। ਮੁਲਜ਼ਮਾਂ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਘਰੋਂ ਨਿਕਲੀ 6 ਸਾਲਾ ਬੱਚੀ ਨੂੰ ਆਪਣਾ ਸਹਾਰਾ ਬਣਾਇਆ ਸੀ। ਇਸ ਮੁਕਾਬਲੇ ਦੌਰਾਨ ਕੁੜੀ ਦੇ ਕੁਝ ਛਰੇ ਲੱਗੇ ਸਨ।
ਮੁਕਾਬਲੇ ਮੌਕੇ ਅੰਕਿਤ ਉੱਤੇੇ ਦਰਜ ਸੀ 22 ਮਾਮਲੇ
ਜ਼ਿਕਰ ਕਰ ਦਈਏ ਕਿ ਗੈਂਗਸਟਰ ਅੰਕਿਤ ਭਾਦੂ ਦਾ ਜਨਮ ਅਬੋਹਰ ਦੇ ਇੱਕ ਪਿੰਡ ਵਿੱਚ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਕਾਲਜ ਵਿਚ ਪੜ੍ਹਦਿਆਂ ਉਹ ਲਾਰੈਂਸ ਬਿਸ਼ਨੋਈ ਤੋਂ ਪ੍ਰਭਾਵਿਤ ਹੋਇਆ ਸੀ। ਇਸ ਤੋਂ ਬਾਅਦ ਉਹ ਅਪਰਾਧ ਦੀ ਦੁਨੀਆ 'ਚ ਆ ਗਿਆ। ਮੁਕਾਬਲੇ ਦੇ ਸਮੇਂ ਉਸ ਦੇ ਖ਼ਿਲਾਫ਼ ਕੁੱਲ 22 ਮਾਮਲੇ ਦਰਜ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।