Punjab Police: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਮੋਹਾਲੀ ਦੇ ਰਹਿਣ ਵਾਲੇ ਵਿਜੇ ਨਾਂਅ ਦੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਜੇਲ 'ਚ ਬੰਦ ਦੀਪਕ ਟੀਨੂੰ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ।  ਉਹ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਹੈ। ਉਸ ਨੂੰ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਮੁਹਾਲੀ ਦੇ ਪਿੰਡ ਮੇਮੰਦਪੁਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।






ਬਠਿੰਡਾ ਜੇਲ੍ਹ ਵਿੱਚ ਬੰਦ ਦੀਪਕ ਟੀਨੂੰ 


ਇਨ੍ਹੀਂ ਦਿਨੀਂ ਦੀਪਕ ਟੀਨੂੰ  ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਇਸ ਸਾਲ 12 ਫਰਵਰੀ ਨੂੰ ਉਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇੰਨਾ ਹੀ ਨਹੀਂ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਅਧਿਕਾਰੀ ਨਾਲ ਧੱਕਾ-ਮੁੱਕੀ ਵੀ ਕੀਤੀ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਇੱਕ ਹੋਰ ਕੇਸ ਦਰਜ ਕੀਤਾ ਸੀ। ਦੀਪਕ ਟੀਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੀ ਸ਼ਾਮਲ ਹੈ। ਉਸ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਜੇਲ੍ਹ ਅੰਦਰ ਹੀ ਇਹ ਵਾਰਦਾਤ ਕੀਤੀ ਸੀ।


ਪੁਲਿਸ ਦੀ ਗ੍ਰਿਫ਼ਤ ਤੋਂ ਫ਼ਰਾਰ ਹੋ ਗਿਆ ਸੀ ਟੀਨੂੰ


ਜ਼ਿਕਰ ਕਰ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਦੀਪਕ ਟੀਨੂੰ ਪੁਲਿਸ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ। ਉਹ ਪੰਜਾਬ ਤੋਂ ਭੱਜ ਕੇ ਰਾਜਸਥਾਨ ਅਤੇ ਮੁੰਬਈ ਰਾਹੀਂ ਮਾਰੀਸ਼ਸ ਪਹੁੰਚ ਗਿਆ। ਉਹ ਫਰਜ਼ੀ ਪਾਸਪੋਰਟ ਰਾਹੀਂ ਦੱਖਣੀ ਅਫਰੀਕਾ ਪਹੁੰਚਿਆ ਸੀ। ਟੀਨੂੰ ਦਾ ਲੁਧਿਆਣਾ ਵਿੱਚ ਵੱਡਾ ਨੈੱਟਵਰਕ ਹੈ। ਉਹ ਲੁਧਿਆਣੇ ਵਿੱਚ ਨਜਾਇਜ਼ ਵਸੂਲੀ ਅਤੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਟੀਨੂੰ ਨੂੰ ਭਜਾਉਣ ਵਾਲੇ ਮੁਲਜ਼ਮ ਲੁਧਿਆਣਾ ਦੇ ਤਿੰਨ ਵਿਅਕਤੀ ਸਨ। ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।