Gangster Deepak Tinu Arrested: ਗੈਂਗਸਟਰ ਦੀਪਕ ਟੀਨੂੰ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਟੀਨੂੰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੀਪਕ ਟੀਨੂੰ ਨੂੰ ਅਜਮੇਰ ਤੋਂ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਰਾਜਸਥਾਨ 'ਚ ਲੁਕ ਕੇ ਰਹਿ ਰਿਹਾ ਸੀ।


ਤੁਹਾਨੂੰ ਦੱਸ ਦੇਈਏ ਕਿ ਦੀਪਕ ਟੀਨੂੰ C.I.A ਦੀ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ। ਜਿਸ ਮਗਰੋਂ ਇੰਚਾਰਜ ਪ੍ਰਿਤਪਾਲ ਨੂੰ ਬਰਖਾਸਤ ਕਰ ਦਿੱਤਾ ਗਿਆ। ਟੀਨੂੰ ਦੇ ਫਰਾਰ ਹੋਣ ਦੇ ਮਾਮਲੇ 'ਚ ਉਸ ਦੀ ਪ੍ਰੇਮਿਕਾ ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਸਵੇਰੇ ਹੀ ਫਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਟੀਨੂੰ ਦੇ ਖਿਲਾਫ ਫਿਰੌਤੀ ਦੇ ਮਾਮਲੇ ਵਿੱਚ ਇੱਕ ਹੋਰ ਪਰਚਾ ਦਰਜ ਕੀਤਾ ਹੈ।


ਟੀਨੂੰ 1 ਅਕਤੂਬਰ ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਸਰਕਾਰੀ ਰਿਹਾਇਸ਼ ਤੋਂ ਫਰਾਰ ਹੋ ਗਿਆ ਸੀ। ਸੀਆਈਏ ਇੰਚਾਰਜ ਪ੍ਰਿਤਪਾਲ ਟੀਨੂੰ ਨੂੰ ਪ੍ਰੇਮਿਕਾ ਨਾਲ ਮਿਲਵਾਉਣ ਲਈ ਉਸ ਦੀ ਸਰਕਾਰੀ ਰਿਹਾਇਸ਼ 'ਤੇ ਲੈ ਗਿਆ, ਜਿੱਥੋਂ ਮੌਕਾ ਦੇਖ ਕੇ ਗੈਂਗਸਟਰ ਟੀਨੂੰ ਫਰਾਰ ਹੋ ਗਿਆ।

ਮਾਨਸਾ ਤੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਉਸ ਦੀ ਭਾਲ ਕਰ ਰਹੀ ਸੀ, ਜਦੋਂ ਕਿ ਬੁੱਧਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਟੀਨੂੰ ਨੂੰ ਰਾਜਸਥਾਨ ਦੇ ਇਕ ਪਿੰਡ ਤੋਂ ਗ੍ਰਿਫਤਾਰ ਕੀਤਾ। ਗੈਂਗਸਟਰ ਦੀਪਕ ਟੀਨੂੰ ਲਾਰੈਂਸ ਗੈਂਗ ਦਾ ਮੈਂਬਰ ਹੈ ਅਤੇ ਉਸ ਦੇ ਫਰਾਰ ਹੋਣ ਤੋਂ ਬਾਅਦ ਉਸ ਦੀ ਭਾਲ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਗੈਂਗਸਟਰ ਦੀਪਕ ਟੀਨੂੰ ਮਾਨਸਾ 2 ਅਕਤੂਬਰ ਨੂੰ ਦੁਪਹਿਰ 3 ਵਜੇ ਦੇ ਕਰੀਬ ਸੀਆਈਏ ਸਟਾਫ਼ ਮਾਨਸਾ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।

ਗੈਂਗਸਟਰ ਦੀਪਕ ਟੀਨੂੰ ਉਨ੍ਹਾਂ 24 ਮੁਲਜ਼ਮਾਂ ਵਿੱਚ ਸ਼ਾਮਲ ਹੈ, ਜਿਨ੍ਹਾਂ ਦੇ ਨਾਂ ਮਾਨਸਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਸ਼ਾਮਲ ਹਨ। ਉਸ ਨੂੰ 4 ਜੁਲਾਈ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਤਿਹਾੜ ਜੇਲ੍ਹ ਤੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਟੀਨੂੰ ਲੌਜਿਸਟਿਕ ਸਪੋਰਟ ਦੇਣ ਵਿੱਚ ਸ਼ਾਮਲ ਸੀ।

ਇਸ ਤੋਂ ਪਹਿਲਾਂ ਵੀ ਟੀਨੂੰ ਪੁਲਸ ਦੀ ਗ੍ਰਿਫਤ 'ਚੋਂ ਫਰਾਰ ਹੋ ਚੁੱਕਾ ਹੈ, ਸਾਲ 2017 'ਚ ਦੀਪਕ ਟੀਨੂੰ ਨੂੰ ਪੁਲਸ ਦੀ ਗ੍ਰਿਫਤ 'ਚੋਂ ਭੱਜਣ 'ਚ ਹਰਿਆਣਾ ਦੇ ਉਸ ਦੇ ਇਕ ਸਾਥੀ ਨੇ ਮਦਦ ਕੀਤੀ ਸੀ। ਜਦੋਂ ਉਹ ਪੰਚਕੂਲਾ ਦੇ ਸਿਵਲ ਹਸਪਤਾਲ ਜਾ ਰਿਹਾ ਸੀ ਤਾਂ ਪੁਲੀਸ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚਾਂ ਦਾ ਸਪਰੇਅ ਛਿੜਕ ਕੇ ਉਸ ਨੂੰ ਆਪਣੇ ਨਾਲ ਲੈ ਗਏ। ਹਾਲਾਂਕਿ, ਗੈਂਗਸਟਰ ਟੀਨੂੰ ਨੂੰ ਭਿਵਾਨੀ ਪੁਲਿਸ ਨੇ ਉਸੇ ਸਾਲ ਦਸੰਬਰ ਵਿੱਚ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ। ਦੀਪਕ ਟੀਨੂੰ ਦੇ ਖਿਲਾਫ ਕਈ ਰਾਜਾਂ ਵਿੱਚ ਕਤਲ ਅਤੇ ਫਿਰੌਤੀ ਸਮੇਤ ਕਈ ਮਾਮਲੇ ਦਰਜ ਹਨ।


 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: