ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਨੇ ਜੇਲ੍ਹ 'ਚ ਸੀਆਰਪੀਐਫ ਜਵਾਨਾਂ ’ਤੇ ਕੀਤਾ ਹਮਲਾ
ਕੇਂਦਰੀ ਜੇਲ੍ਹ ’ਚ ਗੈਂਗਸਟਰਾਂ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ਼ ਦੇ ਜਵਾਨਾਂ ’ਤੇ ਹਮਲਾ ਕੀਤੀ ਗਿਆ ਹੈ।
ਬਠਿੰਡਾ: ਕੇਂਦਰੀ ਜੇਲ੍ਹ ’ਚ ਗੈਂਗਸਟਰਾਂ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐਫ਼ ਦੇ ਜਵਾਨਾਂ ’ਤੇ ਹਮਲਾ ਕੀਤੀ ਗਿਆ ਹੈ। ਪੁਲਿਸ ਮੁਤਾਬਕ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਨੇ ਸਾਥੀਆਂ ਨੂੰ ਨਾਲ ਲੈ ਕੇ ਸੀਆਰਪੀਐਫ ਜਵਾਨਾਂ ’ਤੇ ਹਮਲਾ ਕੀਤਾ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਜੇਲ੍ਹ ਮੈਨੂਅਲ ਐਕਟ ਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਥਾਣਾ ਕੈਂਟ ਵਿੱਚ ਪਰਚਾ ਦਰਜ ਕਰ ਲਿਆ ਹੈ।
ਹਮਲਾ ਕਰਨ ਵਾਲਿਆਂ ’ਚ ਸ਼ਾਮਲ ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਸਿੰਘ ਤੋਂ ਇਲਾਵਾ ਹਵਾਲਾਤੀ ਕਰਮਜੀਤ ਸਿੰਘ ਖ਼ਿਲਾਫ਼ ਧਾਰਾ 353, 186 ਤੇ ਸੈਕਸ਼ਨ 52 ਜੇਲ੍ਹ ਮੈਨੂਆਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਮਲੇ ਦਾ ਆਧਾਰ ਬਹਿਸਬਾਜ਼ੀ ਦੱਸਿਆ ਗਿਆ ਹੈ। ਡਿਊਟੀ ’ਤੇ ਹਾਜ਼ਰ ਹੋਰ ਕਰਮਚਾਰੀਆਂ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਬੈਰਕਾਂ ਵਿੱਚ ਬੰਦ ਕਰ ਦਿੱਤਾ। ਗੈਂਗਸਟਰ ਦਿਲਪ੍ਰੀਤ ਬਾਬਾ ਨੇ ਨਾਮਵਰ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਫ਼ਾਇਰਿੰਗ ਕੀਤੀ ਸੀ।
ਪੁਲਿਸ ਮੁਤਾਬਕ 23 ਦਸੰਬਰ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੇ ਸੀਆਰਪੀਐਫ ਜਵਾਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਗੈਂਗਸਟਰਾਂ ਨੇ ਸੀਆਰਪੀਐਫ ਦੇ ਜਵਾਨਾਂ 'ਤੇ ਹਮਲਾ ਕਰ ਦਿੱਤਾ। ਥਾਣਾ ਕੈਂਟ ਦੇ ਤਫ਼ਤੀਸ਼ੀ ਅਫ਼ਸਰ ਬਲਜੀਤ ਸਿੰਘ ਨੇ ਦੱਸਿਆ ਕਿ ਗੈਂਗਸਟਰਾਂ ਦੀ ਜੇਲ੍ਹ ਵਿੱਚ ਸੀਆਰਪੀਐਫ ਮੁਲਾਜ਼ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਜਦੋਂ ਸੀਆਰਪੀਐਫ ਜਵਾਨਾਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਗੁੱਸੇ 'ਚ ਆਏ ਗੈਂਗਸਟਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਗੈਂਗਸਟਰਾਂ ਤੇ ਸੀਆਰਪੀਐਫ ਜਵਾਨਾਂ ਵਿਚਾਲੇ ਕੀ ਗੱਲ ਹੋਈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਬੀਜੇਪੀ 'ਚ ਜਾਣ ਬਾਰੇ ਚਰਚਾ 'ਤੇ ਬੋਲੇ ਬ੍ਰਹਮ ਮਹਿੰਦਰਾ, ਕਾਂਗਰਸ ਬਾਰੇ ਕਈ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490