ਫ਼ਰੀਦਕੋਟ: ਬਰਗਾੜੀ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਣਪਛਾਤੇ ਬਾਈਕ ਸਵਾਰਾਂ ਨੇ ਡੇਰਾ ਪ੍ਰੇਮੀ 'ਤੇ ਅੰਨੇਵਾਹ ਫਾਇਰ ਕਰ ਦਿੱਤੇ ਜਿਸ 'ਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ ਜਦਕਿ ਉਸ ਦਾ ਗਨਮੈਨ ਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। 


ਗੋਲਡੀ ਬਰਾੜ ਦੇ ਨਾਂ 'ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ 'ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ, ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ, ਇਸ ਬਾਰੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ।



ਦੱਸ ਦਈਏ ਕਿ ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।


ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ।


ਹਾਸਲ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਦੀ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਪ੍ਰਦੀਪ ਦਾ ਨਾਂ ਐਫਆਈਆਰ ਨੰਬਰ 63 'ਚ ਮੁਲਜ਼ਮ ਵਜੋਂ ਸ਼ਾਮਲ ਸੀ। ਉਹ ਸਵੇਰੇ ਆਪਣੀ ਦੁਕਾਨ ਖੋਲ੍ਹਣ ਗਿਆ ਸੀ ਜਦੋਂ ਪੰਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। 


ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ


ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।  


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼...