ਮਾਨਸਾ (ਨਵਦੀਪ ਆਹਲੂਵਾਲੀਆ): ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ।


ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਮਿਹਰ ਕਰੇ ਤੇ ਇਹ ਖਬਰ ਸੱਚੀ ਹੋਵੇ। ਇਸ ਨਾਲ ਮਨ ਨੂੰ ਕੁਝ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਮੈਂ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਨੂੰ ਦੁਬਾਰਾ ਲਿਆ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਨਾਰਕੋ ਟੈਸਟ ਕਰਵਾਇਆ ਜਾਵੇ ਤਾਂ ਹੀ ਸੱਚਾਈ ਸਾਹਮਣੇ ਆਵੇਗੀ।


 


ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਕਰ ਦਿੱਤੀ ਹੈ ਸ਼ੁਰੂ


ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




 ਇਹ ਵੀ ਪੜ੍ਹੋ : Punjab Breaking News LIVE: ਗੈਂਗਸਟਰ ਗੋਲਡੀ ਬਰਾੜ ਐਫਬੀਆਈ ਦੇ ਰਾਡਾਰ 'ਤੇ, NIA ਨੇ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਕਦੋਂ ਮਿਲੇਗਾ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ?, ਨਵਜੋਤ ਸਿੱਧੂ ਨੇ ਰਿਹਾਈ ਲਈ ਇੰਝ ਲਾਇਆ 'ਜੁਗਾੜ'



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ