ਫਰੀਦਕੋਟ : ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਸਣੇ 5 ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਡੇਢ ਸਾਲ ਪਹਿਲਾਂ ਫਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਪਹਿਲਵਾਨ ਕਤਲ ਕਾਂਡ ਦੇ ਗਵਾਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮਾਂ ਤਹਿਤ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵਿਦੇਸ਼ੀ ਨੰਬਰ ਤੋਂ ਇੱਕ ਇੱਕ ਗਵਾਹ ਨੂੰ ਗਵਾਈ ਨਾ ਦੇਣ ਲਈ ਧਮਕਾਇਆ ਹੈ। ਇਸ ਤੋਂ ਇਲਾਵਾ ਪਹਿਲਾਂ ਵੀ ਇੱਕ ਹੋਰ ਗਵਾਹ ਨੂੰ ਧਮਕੀਆਂ ਮਿਲੀਆਂ ਸਨ। ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
ਦਰਅਸਲ 'ਚ ਫਰਵਰੀ 2021 ਵਿੱਚ ਫਰੀਦਕੋਟ ਵਿਖੇ ਕੁੱਝ ਬਾਇਕ ਸਵਾਰਾਂ ਵੱਲੋਂ ਸ਼ਰੇਆਮ ਗੋਲੀਆਂ ਚਲਾ ਕੇ ਯੂਥ ਕਾਂਗਰਸ ਦੇ ਜ਼ਿਲਾਂ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਪਹਿਲਵਾਨ ਦਾ ਕ਼ਤਲ ਕਰ ਦਿੱਤਾ ਗਿਆ ਸੀ। ਜਿਸ ਦੀ ਜਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਵੱਲੋਂ ਗੋਲਡੀ ਬਰਾੜ ਨੇ ਲਈ ਸੀ, ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦੀ ਹੱਤਿਆ ਦਾ ਬਦਲਾ ਲਏ ਜਾਣ ਦੀ ਗੱਲ ਕਹੀ ਸੀ ਅਤੇ ਹੁਣ ਇੱਕ ਵਾਰ ਫਿਰ ਇਸ ਮਾਮਲੇ 'ਚ ਗੋਲਡੀ ਬਰਾੜ ਵੱਲੋਂ ਗਵਾਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਗੋਲਡੀ ਬਰਾੜ ਵੱਲੋਂ ਵਿਦੇਸ਼ ਦੇ ਨੰਬਰ ਤੋਂ ਕਾਲ ਕਰਕੇ ਇਸ ਮਾਮਲੇ ਦੇ ਇੱਕ ਗਵਾਹ ਨੂੰ ਧਮਕੀ ਦੇ ਕੇ ਗਵਾਹੀ ਦੇਣ ਤੋਂ ਰੋਕਣ ਦੀ ਕੋਸ਼ਿਸ ਕੀਤੀ ਗਈ, ਜਿਸ ਕਾਲ ਜਰੀਏ ਸਾਫ਼ ਸਾਫ਼ ਕਿਹਾ ਗਿਆ ਕਿ ਜੇਕਰ ਉਹ ਗੁਰਲਾਲ ਪਹਿਲਵਾਨ ਦੇ ਪਿਤਾ ਨਾਲ ਖੜਦੇ ਹਨ ਤਾਂ ਉਨ੍ਹਾਂ ਨੂੰ ਆਉਦੀ ਦੀਵਾਲੀ ਨਹੀਂ ਦੇਖਣ ਦਿੱਤੀ ਜਾਵੇਗੀ। ਹੁਣ ਇਸ ਮਾਮਲੇ ਨੂੰ ਲੈੱਕੇ ਪੁਲਿਸ ਵੱਲੋਂ ਗੋਲਡੀ ਬਰਾੜ ਸਮੇਤ ਕੁਲ 5 ਲੋਕਾਂ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।