ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰ ਗੋਲਡੀ ਬਰਾੜ ਹੁਣ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਰਾਡਾਰ ਉੱਪਰ ਹੈ। ਐਨਆਈਏ ਕੈਨੇਡਾ ਬੈਠੇ ਗੋਲਡੀ ਬਰਾੜ ਤੇ ਹੋਰ ਗੈਂਗਸਟਰਾਂ ਨੂੰ ਭਾਰਤ ਲਿਆਉਣ ਵਿੱਚ ਜੁੱਟ ਗਈ ਹੈ। ਸੂਤਰਾਂ ਮੁਤਾਬਕ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਕਮਾਨ ਐਨਆਈਏ ਦੇ ਡਾਇਰੈਕਟਰ ਜਨਰਲ (ਡੀਜੀ) ਦਿਨਕਰ ਗੁਪਤਾ ਨੂੰ ਸੌਂਪੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਹੁਣ ਐਨਆਈਏ ਦੀ ਜਾਂਚ ਪੰਜਾਬ, ਹਰਿਆਣਾ ਤੇ ਰਾਜਸਥਾਨ ’ਤੇ ਕੇਂਦਰਿਤ ਹੋਵੇਗੀ। ਇਨ੍ਹਾਂ ਰਾਜਾਂ ਵਿੱਚ ਜ਼ਿਆਦਾਤਰ ਗੈਂਗਸਟਰ ਸਰਗਰਮ ਹਨ। ਇਸ ਤੋਂ ਇਲਾਵਾ ਕੌਮੀ ਰਾਜਧਾਨੀ ਦਿੱਲੀ ਵਿੱਚ ਵੀ ਗੈਂਗਸਟਰਾਂ ਦੀ ਸਰਗਰਮੀ ਸਬੰਧੀ ਜਾਂਚ ਕੀਤੀ ਜਾਵੇਗੀ, ਜਦਕਿ ਕੈਨੇਡਾ ’ਚ ਬੈਠੇ ਗੈਂਗਸਟਰ ਵੀ ਐਨਆਈਏ ਦੀ ਰਾਡਾਰ ’ਤੇ ਹੋਣਗੇ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਿਦੇਸ਼ੀ ਧਰਤੀ ’ਤੇ ਬੈਠੇ ਗੈਂਗਸਟਰ ਨੌਜਵਾਨਾਂ ਨੂੰ ਪੈਸੇ ਦੇ ਕੇ ਉੱਥੇ ਵੱਸਣ ਦਾ ਲਾਲਚ ਦੇ ਕੇ ਉਨ੍ਹਾਂ ਤੋਂ ਹਿੰਸਕ ਕਾਰਵਾਈਆਂ ਕਰਵਾ ਰਹੇ ਹਨ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬੀ ਗਾਇਕ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਸ਼ੂਟਰਾਂ ਤੋਂ ਬਾਅਦ ਹੁਣ ਰਾਜਸਥਾਨ ’ਚ ਫੜੇ ਗਏ ਅਰਸ਼ਦ ਖਾਨ ਦੇ ਇਸ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਜੁੜੇ ਹੋਣ ਮਗਰੋਂ ਹੋਰ ਪਰਤਾਂ ਖੁੱਲ੍ਹ ਰਹੀਆਂ ਹਨ। ਕੇਂਦਰ ਵੱਲੋਂ ਗੈਂਗਸਟਰਾਂ ਦੇ ਆਪਸੀ ਗੱਠਜੋੜ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਲਈ ਹੁਣ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਸਮੇਤ ਹੋਰਨਾਂ ਨੂੰ ਭਾਰਤ ਲਿਆਉਣ ਲਈ ਉਪਰਾਲੇ ਆਰੰਭੇ ਗਏ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ