
ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਦਿੱਤੀ ਧਮਕੀ, ਕਾਂਗਰਸੀ ਆਗੂ ਕਤਲ ਮਾਮਲੇ 'ਚ ਅਦਾਲਤ 'ਚ ਗਏ ਤਾਂ ਨਤੀਜੇ ਹੋਣਗੇ ਬਹੁਤ ਮਾੜੇ
ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਚੰਡੀਗੜ੍ਹ: ਲਾਰੈਂਸ ਗੈਂਗ ਦੇ ਕੈਨੇਡੀਅਨ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਗਵਾਹਾਂ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫੋਨ ਕਰਕੇ ਗੋਲਡੀ ਬਰਾੜ ਅਦਾਲਤ ਵਿੱਚ ਗਵਾਹੀ ਦੇਣ ਵਾਲਿਆ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦੇ ਰਿਹਾ ਹੈ। ਇਹ ਧਮਕੀ ਫਰੀਦਕੋਟ ਵਿੱਚ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿੱਚ ਗਵਾਹਾਂ ਨੂੰ ਮਿਲ ਰਹੀ ਹੈ। ਗੋਲਡੀ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ। ਜਿਸ ਦਾ 29 ਮਈ ਨੂੰ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਦੀ ਸ਼ਿਕਾਇਤ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਿਸ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਪਹਿਲਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਵਿੱਚ ਉਹ ਵੀ ਗਵਾਹ ਹੈ। ਹੁਣ ਗੋਲਡੀ ਬਰਾੜ ਉਨ੍ਹਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਨੂੰ ਹੀ ਨਹੀਂ ਹੋਰ ਗਵਾਹਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਉਸ ਨੇ 4 ਸਥਾਨਕ ਲੋਕਾਂ 'ਤੇ ਗੋਲਡੀ ਬਰਾੜ ਨੂੰ ਗਵਾਹਾਂ ਬਾਰੇ ਜਾਣਕਾਰੀ ਦੇਣ ਦਾ ਵੀ ਦੋਸ਼ ਲਾਇਆ। ਪੁਲੀਸ ਨੇ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
