Gangster Goldy Brar : ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਕੈਨੇਡਾ ਸਰਕਾਰ ਨਾਲ ਸੰਪਰਕ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਚ ਐਨਸੀਬੀ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਗੋਲਡੀ ਨੂੰ ਪੰਜਾਬ ਭੇਜਣ ਲਈ ਕਿਹਾ ਗਿਆ ਹੈ। ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੁੱਛਗਿੱਛ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦੀ ਮਾਨਸਾ 'ਚ ਬੀਤੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਹੀ ਲਈ ਸੀ।


ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ 'ਚ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਮਾਨ ਭੇਂਟ ਕਰਨਗੇ ਸ਼ਰਧਾ ਦੇ ਫੁੱਲ


ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਸਮਝਾਇਆ ਗਿਆ ਹੈ ਕਿ ਜੇਕਰ ਉਹ ਗੋਲਡੀ ਬਰਾੜ ਤੇ ਉਸ ਵਰਗੇ ਵਾਂਟੇਡ ਗੈਂਗਸਟਰਾਂ ਨੂੰ ਡਿਪੋਰਟ ਕਰ ਦਿੰਦੀ ਹੈ ਤਾਂ ਉਨ੍ਹਾਂ ਦੀ ਧਰਤੀ 'ਤੇ ਵੀ ਗੈਂਗਸਟਰ ਘੱਟ ਹੋਣਗੇ। ਗੋਲਡੀ ਤੋਂ ਇਲਾਵਾ ਪੰਜਾਬ ਪੁਲਿਸ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਵੀ ਭਾਲ ਕਰ ਰਹੀ ਹੈ, ਜਿਸ ਨੇ ਮੋਹਾਲੀ ਸਥਿੱਤ ਇੰਟੈਲੀਜੈਂਸ ਦਫ਼ਤਰ 'ਤੇ ਰਾਕੇਟ ਹਮਲਾ ਕੀਤਾ ਸੀ। ਉਹ ਵੀ ਕੈਨੇਡਾ 'ਚ ਹੀ ਬੈਠਾ ਹੋਇਆ ਹੈ।


ਮੂਸੇਵਾਲਾ ਦੇ ਕਤਲ 'ਚ 6 ਸ਼ਾਰਪ ਸ਼ੂਟਰ ਸ਼ਾਮਲ ਸਨ। ਇਨ੍ਹਾਂ 'ਚੋਂ 3 ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ ਤੇ ਕਸ਼ਿਸ਼ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਛੇਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।


 


Rana Kandowalia murder case - ਆਖਰਕਾਰ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ 'ਤੇ ਲਵੇਗੀ ਅੰਮ੍ਰਿਤਸਰ ਪੁਲਿਸ