ਬਠਿੰਡਾ: ਇੱਥੋਂ ਦੀ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਗੁਰਪ੍ਰੀਤ ਸੇਖੋਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਗੁਰਪ੍ਰੀਤ ਸੇਖੋਂ ਨੂੰ ਹਸਪਤਾਲ ਲਿਜਾ ਕੇ ਉਸ ਦੇ ਟੈਸਟ ਕਰਵਾਏ ਗਏ।
ਜਾਣਕਾਰੀ ਮੁਤਾਬਕ ਗੈਂਗਸਟਰ ਗੁਰਪ੍ਰੀਤ ਸੇਕੋਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੀ ਪਿੱਠ 'ਚ ਦਰਦ ਹੈ ਤੇ ਉਸ ਦਾ ਚੈਕਅਪ ਕਰਵਾਇਆ ਜਾਵੇ। ਸ਼ਿਕਾਇਤ ਦੇ ਆਧਾਰ ਤੇ ਪੁਲਿਸ ਪਾਰਟੀ ਸੇਖੋਂ ਨੂੰ ਸਿਵਿਲ ਹਸਪਤਾਲ ਲੈਕੇ ਗਈ ਸੀ।
ਡਾਕਟਰਾਂ ਨੇ ਗੁਰਪ੍ਰੀਤ ਸੇਖੋਂ ਦੇ ਲੋੜੀਂਦੇ ਟੈਸਟ ਤੇ ਐਕਸ-ਰੇਅ ਕੀਤੇ ਹਨ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਚੈਕਅਪ ਤੋਂ ਬਾਅਦ ਗੁਰਪ੍ਰੀਤ ਸੇਖੋਂ ਨੂੰ ਫਿਰ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ ਡਾਟਕਰਾਂ ਦੀ ਸਲਾਹ ਮੁਤਾਬਕ ਉਸ ਦਾ ਇਲਾਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬੈਂਕ ਅਧਿਕਾਰੀ ਵਿਅਕਤੀਆਂ ਦੀ ਥਾਂ ਚੱਪਲਾਂ ਤੋਂ ਕਰਵਾ ਰਹੇ ਕੋਰੋਨਾ ਨਿਯਮਾਂ ਦੀ ਪਾਲਣਾ, ਵੇਖੋ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904