ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਨਾਲ ਸਬੰਧਤ ਖ਼ਤਰਨਾਕ ਗੈਂਗਸਟਰ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ

ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬੰਬੀਹਾ ਗੈਂਗ ਨਾਲ ਸਬੰਧਤ ਇੱਕ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ : ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬੰਬੀਹਾ ਗੈਂਗ ਨਾਲ ਸਬੰਧਤ ਇੱਕ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਲੱਗੇ ਹੋਏ ਸਨ। ਗ੍ਰਿਫਤਾਰ ਕੀਤੇ ਗਏ ਬਾਕੀ ਦੋ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਪਰਮਬੀਰ ਸਿੰਘ ਉਰਫ ਬੌਬੀ ਵਜੋਂ ਹੋਈ ਹੈ।

ਪੁਲਿਸ ਨੇ ਇਨ੍ਹਾਂ ਕੋਲੋਂ ਇੱਕ .30 ਕੈਲੀਬਰ ਅਤੇ ਤਿੰਨ .32 ਕੈਲੀਬਰ ਸਮੇਤ ਚਾਰ ਪਿਸਤੌਲਾਂ ਸਮੇਤ ਛੇ ਮੈਗਜ਼ੀਨ ਅਤੇ 125 ਜਿੰਦਾ ਕਾਰਤੂਸ, 1.05 ਕਿਲੋਗ੍ਰਾਮ ਹੈਰੋਇਨ, 78.27 ਲੱਖ ਰੁਪਏ ਦੀ ਡਰੱਗ ਮਨੀ, ਸੱਤ ਸੋਨੇ ਦੀਆਂ ਚੂੜੀਆਂ, 25 ਸੋਨੇ ਦੇ ਸਿੱਕੇ, ਚਾਰ ਸੋਨੇ ਦੀਆਂ ਚੇਨਾਂ ਬਰਾਮਦ ਕੀਤੇ ਹਨ। ਉਨ੍ਹਾਂ ਦੇ ਕਬਜ਼ੇ 'ਚੋਂ 7 ਸੋਨੇ ਦੀਆਂ ਮੁੰਦਰੀਆਂ, ਇਕ ਚਾਂਦੀ ਦੀ ਚੇਨ, ਸਕੋਡਾ, ਹੌਂਡਾ ਸਿਟੀ ਅਤੇ ਬ੍ਰੇਜ਼ਾ ਸਮੇਤ ਤਿੰਨ ਕਾਰਾਂ, ਯਾਮਾਹਾ, ਹੀਰੋ ਡੀਲਕਸ ਅਤੇ ਸਪਲੈਂਡਰ ਸਮੇਤ ਤਿੰਨ ਮੋਟਰਸਾਈਕਲ ਅਤੇ 15 ਸਮਾਰਟਫ਼ੋਨ ਬਰਾਮਦ ਹੋਏ ਹਨ।

ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲਾ ਇਹ ਦੂਜਾ ਵੱਡਾ ਮਾਡਿਊਲ ਹੈ, ਜਿਸ ਦਾ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਨਾਮੀ ਸ਼ੂਟਰ ਅਤੇ ਦੋ ਕੇਸਾਂ ਵਿੱਚ ਲੋੜੀਂਦੇ ਨਾਮੀ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਹੈਪੀ ਭੁੱਲਰ ਕਤਲ ਦੇ ਮਾਮਲੇ ਵਿੱਚ 2017 ਤੋਂ ਫਰਾਰ ਹੈ।

ਜਾਣਕਾਰੀ ਅਨੁਸਾਰ ਹੈਪੀ ਭੁੱਲਰ ਇੱਕ ਹਿਸਟਰੀਸ਼ੀਟਰ ਹੈ ਅਤੇ ਜਲੰਧਰ ਦੇ ਫਾਈਨਾਂਸਰ ਗੁਰਮੀਤ ਸਿੰਘ ਉਰਫ ਟਿੰਕੂ ਅਤੇ ਜੈਪਾਲ ਗਰੁੱਪ ਦੇ ਵਿਰੋਧੀ ਗੈਂਗ ਦੇ ਮੈਂਬਰ ਇੰਦਰਜੀਤ ਸਿੰਘ ਉਰਫ ਟਿੰਡਾ ਸਮੇਤ ਦੋ ਹੋਰ ਕਤਲ ਕੇਸਾਂ ਵਿੱਚ ਸ਼ਾਮਲ ਹੋਣ ਲਈ ਲੋੜੀਂਦਾ ਹੈ। ਫਿਰੋਜ਼ਪੁਰ ਅਤੇ ਯੂਟੀ ਚੰਡੀਗੜ੍ਹ ਵਿੱਚ ਕੇਸ ਦਰਜ ਰਾਜਵਿੰਦਰ ਹੈਪੀ ਵੀ ਇੱਕ ਹਿਸਟਰੀਸ਼ੀਟਰ ਹੈ ਅਤੇ ਐਨਡੀਪੀਐਸ ਐਕਟ ਦੇ ਤਹਿਤ ਕੇਸਾਂ ਵਿੱਚ ਲੋੜੀਂਦਾ ਹੈ, ਜਦਕਿ ਪਰਮਬੀਰ ਬੌਬੀ ਅਸਲਾ ਐਕਟ ਦੇ ਕੇਸ ਵਿੱਚ ਲੋੜੀਂਦਾ ਹੈ।

ਮੁਢਲੀ ਜਾਂਚ ਦੇ ਸਬੰਧ ਵਿੱਚ ਹੋਰ ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਦੋਸ਼ੀ ਵੱਡੇ ਪੱਧਰ 'ਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਵੀ ਉਨ੍ਹਾਂ ਦੇ ਪੈਰਾਂ ਦੇ ਨਿਸ਼ਾਨ ਹਨ। ਇਸ ਗੈਰ-ਕਾਨੂੰਨੀ ਗਤੀਵਿਧੀ ਤੋਂ ਹੋਣ ਵਾਲੀ ਕਮਾਈ ਦੀ ਵਰਤੋਂ ਹਥਿਆਰਾਂ ਅਤੇ ਵਾਹਨਾਂ ਨੂੰ ਖਰੀਦਣ ਲਈ ਕੀਤੀ ਜਾ ਰਹੀ ਸੀ ,ਜੋ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੀ ਜਾ ਰਹੀ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!ਚੱਬੇਵਾਲ ਦੇ ਲੋਕਾਂ ਨੇ ਕੀਤੀ ਰਿਕਾਰਡ ਤੋੜ ਵੋਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget