(Source: ECI/ABP News)
NIA Raid in Punjab: ਗੈਂਗਸਟਰ ਹੈਰੀ ਮੌੜ ਦੇ ਘਰ ਨੂੰ NIA ਨੇ ਕੀਤਾ ਸੀਲ, ਮੌੜ 'ਤੇ ਦੋਹਰੇ ਕਤਲ ਦਾ ਇਲਜ਼ਾਮ
ਲੰਬੇ ਸਮੇਂ ਤੋਂ ਗੈਂਗਸਟਰ ਦੇ ਘਰ ਕੋਈ ਨਹੀਂ ਰਹਿ ਰਿਹਾ ਸੀ। ਗੈਂਗਸਟਰ ਹੈਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਲਹਿਰਾ ਮੁਹੱਬਤ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ। ਇਸ ਗੈਂਗਸਟਰ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਦਿੱਲੀ ਪੁਲਿਸ ਨੇ ਫੜਿਆ ਸੀ।
![NIA Raid in Punjab: ਗੈਂਗਸਟਰ ਹੈਰੀ ਮੌੜ ਦੇ ਘਰ ਨੂੰ NIA ਨੇ ਕੀਤਾ ਸੀਲ, ਮੌੜ 'ਤੇ ਦੋਹਰੇ ਕਤਲ ਦਾ ਇਲਜ਼ਾਮ Gangster Harry Maurs house sealed by NIA know details NIA Raid in Punjab: ਗੈਂਗਸਟਰ ਹੈਰੀ ਮੌੜ ਦੇ ਘਰ ਨੂੰ NIA ਨੇ ਕੀਤਾ ਸੀਲ, ਮੌੜ 'ਤੇ ਦੋਹਰੇ ਕਤਲ ਦਾ ਇਲਜ਼ਾਮ](https://feeds.abplive.com/onecms/images/uploaded-images/2024/01/01/40f0fd1896b063881bfa20c9312e81a21704071747040843_original.jpg?impolicy=abp_cdn&imwidth=1200&height=675)
Punjab News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਟੀਮ ਨੇ ਵੀਰਵਾਰ ਸਵੇਰੇ ਬਠਿੰਡਾ ਦੇ ਪਿੰਡ ਮੌੜ ਵਿੱਚ ਗੈਂਗਸਟਰ ਹੈਰੀ ਮੌੜ ਦੇ ਘਰ ਛਾਪਾ ਮਾਰਿਆ। ਟੀਮ ਨੇ ਗੈਂਗਸਟਰ ਦੇ ਘਰ ਨੂੰ ਸੀਲ ਕਰ ਦਿੱਤਾ। ਲੰਬੇ ਸਮੇਂ ਤੋਂ ਗੈਂਗਸਟਰ ਦੇ ਘਰ ਕੋਈ ਨਹੀਂ ਰਹਿ ਰਿਹਾ ਸੀ। ਗੈਂਗਸਟਰ ਹੈਰੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਲਹਿਰਾ ਮੁਹੱਬਤ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ। ਇਸ ਗੈਂਗਸਟਰ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਦਿੱਲੀ ਪੁਲਿਸ ਨੇ ਫੜਿਆ ਸੀ।
ਜ਼ਿਕਰ ਕਰ ਦਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੀ ਤਲਾਸ਼ੀ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਐਨਆਈਏ ਨੇ ਝੱਜਰ ਅਤੇ ਪਲਵਲ ਵਿੱਚ ਵੀ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ NIA ਦੀ ਟੀਮ ਪੰਜਾਬ ਦੇ ਗੈਂਗਸਟਰ ਹੈਰੀ ਮੌੜ ਦੇ ਘਰ ਵੀ ਪਹੁੰਚੀ।
ਇਸ ਤੋਂ ਪਹਿਲਾਂ ਵੀ NIA ਨੇ ਦੋਵਾਂ ਦੇ ਘਰਾਂ 'ਤੇ ਤਿੰਨ ਵਾਰ ਛਾਪੇਮਾਰੀ ਕੀਤੀ ਸੀ। ਇਸ ਤੋਂ ਇਲਾਵਾ ਸਥਾਨਕ ਪੁਲਿਸ ਵੀ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ। ਹਾਲਾਂਕਿ ਪਰਿਵਾਰਕ ਮੈਂਬਰ ਫਿਲਹਾਲ ਜਾਂਚ ਬਾਰੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹਨ
ਫਿਰੋਜ਼ਪੁਰ 'ਚ ਤਿੰਨ ਥਾਵਾਂ 'ਤੇ ਛਾਪੇ
ਫ਼ਿਰੋਜ਼ਪੁਰ 'ਚ ਵੀ ਤਿੰਨ ਥਾਵਾਂ 'ਤੇ NIA ਵੱਲੋਂ ਤੜਕਸਾਰ ਛਾਪੇਮਾਰੀ ਕੀਤੀ ਗਈ। ਕੇਂਦਰੀ ਟੀਮ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ। ਰੇਡ ਸਬੰਧੀ ਅਧਿਕਾਰੀਆਂ ਨੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। NIA ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਬਾਬਾ ਰਾਮ ਲਾਲ ਨਗਰ 'ਚ ਸੁਖਦੀਪ ਸਿੰਘ ਦੇ ਘਰ ਛਾਪਾ ਮਾਰਿਆ।
ਸੁਖਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ NIA ਨਸ਼ੇ ਦੇ ਸਬੰਧ 'ਚ ਘਰ ਦੀ ਜਾਂਚ ਕਰ ਰਹੀ ਸੀ ਅਤੇ ਘਰ ਦੀ ਤਲਾਸ਼ੀ ਵੀ ਲਈ ਸੀ ਪਰ ਮੇਰੇ ਪਤੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ। ਮੇਰੇ ਪਤੀ ਇੱਕ ਪ੍ਰਾਈਵੇਟ ਬੱਸ ਵਿੱਚ ਚੈਕਰ ਵਜੋਂ ਕੰਮ ਕਰਦਾ ਸੀ ਪਰ ਹੁਣ ਉਹ ਕੰਮ ਛੱਡ ਚੁਕਿਆ ਹੈ। ਤਸਕਰਾਂ ਨਾਲ ਕਿਸੇ ਵੀ ਤਰ੍ਹਾ ਦੇ ਸਬੰਧ ਨਹੀਂ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)