Gangster in Punab: ਪੰਜਾਬ ਅੰਦਰ ਗੈਂਗਸਟਰਾਂ ਦੇ ਹੌਸਲੇ ਲਗਾਤਾਰ ਵਧਦੇ ਜਾ ਰਹੇ ਹਨ। ਹੁਣ ਪੁਲਿਸ ਤੇ ਨਿਆਇਕ ਅਧਿਕਾਰੀਆਂ ਨੂੰ ਵੀ ਧਮਕੀਆਂ ਮਿਲਣ ਲੱਗੀਆਂ ਹਨ। ਰੂਪਨਗਰ ਜ਼ਿਲ੍ਹਾ ਅਦਾਲਤ ਦੇ ਜੱਜ ਤੇ ਜ਼ਿਲ੍ਹਾ ਖ਼ਪਤਕਾਰ ਫੋਰਮ ਦੇ ਪ੍ਰਧਾਨ ਰਣਜੀਤ ਸਿੰਘ ਤੋਂ ਕਿਸੇ ਵਿਅਕਤੀ ਨੇ ਗੈਂਗਸਟਰ ਗੋਲਡੀ ਬਰਾੜ ਦਾ ਪੀਏ ਦੱਸ ਕੇ 25 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਹੈ। ਇਹ ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। 


ਹਾਸਲ ਜਾਣਕਾਰੀ ਮੁਤਾਬਕ ਫੋਨ ਕਰਨ ਵਾਲੇ ਨੇ ਇਹ ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਰੂਪਨਗਰ ਪੁਲਿਸ ਨੇ ਲਿਖਤੀ ਸ਼ਿਕਾਇਤ ਮਿਲਣ ਉਪਰੰਤ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। 


ਇਹ ਵੀ ਪੜ੍ਹੋ- Stubble burning: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਬਾਰੇ ਭਗਵੰਤ ਮਾਨ ਸਰਕਾਰ ਦੇ ਰੁਖ ਤੋਂ ਖੁਸ਼ ਨਹੀਂ ਮੋਦੀ ਸਰਕਾਰ, ਢੁੱਕਵੀਂ ਯੋਜਨਾ ਨਾ ਬਣਾਉਣ ਦੇ ਲਾਏ ਦੋਸ਼


ਇਸ ਬਾਰੇ ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 29 ਸਤੰਬਰ ਨੂੰ ਸ਼ਾਮ ਦੇ ਲਗਪਗ 7.15 ਵਜੇ ਕਿਸੇ ਵਿਅਕਤੀ ਵੱਲੋਂ ਮੋਬਾਈਲ ਤੋਂ ਫੋਨ ਕਰ ਕੇ 25 ਲੱਖ ਰੁਪਏ ਦੀ ਫਿਰੌਤੀ ਦੇਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਪੀਏ ਦੱਸ ਰਿਹਾ ਸੀ। ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰਨ ਦੀ ਪੁਸ਼ਟੀ ਕੀਤੀ ਹੈ।


ਇਹ ਵੀ ਪੜ੍ਹੋ-Jammu Kashmir: ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ 'ਮਿਸ਼ਨ' ਦਾ ਅੱਜ ਤੀਜਾ ਦਿਨ, ਅੱਜ ਬਾਰਾਮੂਲਾ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।