(Source: ECI/ABP News)
Gangster In Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ, ਲੁਧਿਆਣਾ ਅਦਾਲਤ ਵਿੱਚ ਅੱਜ ਮੁੜ ਹੋਵੇਗੀ ਪੇਸ਼ੀ
ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਸਿੱਧੂ ਮੂਸੇਵਾਲਾ ਦੀ ਕਤਲ ਕਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੱਕ ਫਾਰਚੂਨਰ ਗੱਡੀ ਤੇ ਹਥਿਆਰ ਮੁਹੱਈਆ ਕਰਵਾਉਣ ਦਾ ਇਲਜ਼ਾਮ ਹੈ।
![Gangster In Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ, ਲੁਧਿਆਣਾ ਅਦਾਲਤ ਵਿੱਚ ਅੱਜ ਮੁੜ ਹੋਵੇਗੀ ਪੇਸ਼ੀ gangster Jaggu Bhagwanpuria appearance will be repeated in the Ludhiana court today Gangster In Punjab: ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹੋਇਆ ਖ਼ਤਮ, ਲੁਧਿਆਣਾ ਅਦਾਲਤ ਵਿੱਚ ਅੱਜ ਮੁੜ ਹੋਵੇਗੀ ਪੇਸ਼ੀ](https://feeds.abplive.com/onecms/images/uploaded-images/2022/10/17/57440dc44e286d85fa3bc790f57cf0ad1665976872824370_original.jpg?impolicy=abp_cdn&imwidth=1200&height=675)
Gangster In Punjab:: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਮੁੜ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਜੱਗੂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਜੱਗੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਪੁਲਿਸ ਨੇ ਅੰਮ੍ਰਿਤਸਰ ਦੇ ਸਤਬੀਰ ਸਿੰਘ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਲਈ ਜੱਗੂ ਨੂੰ ਪੁਲਿਸ ਬਟਾਲਾ ਤੋਂ ਲੁਧਿਆਣਾ ਲੈ ਕੇ ਆਈ ਸੀ ਜਿੱਥੇ ਅਦਾਲਤ ਨੇ ਉਸ ਦਾ 7 ਦਿਨਾਂ ਰਿਮਾਂਡ ਦਿੱਤਾ ਸੀ।
ਜ਼ਿਕਰ ਕਰ ਦਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਸਿੱਧੂ ਮੂਸੇਵਾਲਾ ਦੀ ਕਤਲ ਕਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੱਕ ਫਾਰਚੂਨਰ ਗੱਡੀ ਤੇ ਹਥਿਆਰ ਮੁਹੱਈਆ ਕਰਵਾਉਣ ਦਾ ਇਲਜ਼ਾਮ ਹੈ।
ਗੈਂਗਸਟਰ ਦੀ ਪੇਸ਼ੀ ਨੂੰ ਲੈ ਕੇ ਅੱਜ ਲੁਧਿਆਣਾ ਪੁਲਿਸ ਅੱਜ ਅਦਾਲਤ ਵਿੱਚ ਸੁਰੱਖਿਆ ਵਿਵਸਥਾ ਮਜਬੂਤ ਰੱਖੇਗੀ। ਇਸ ਦੌਰਾਨ ਅਦਾਲਤ ਦੇ ਚੱਪੇ-ਚੱਪੇ ਤੇ ਪੁਲਿਸ ਤੈਨਾਤ ਕੀਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਵੱਲੋਂ ਜੱਗੂ ਨੂੰ ਮਾਰਨ ਦੀ ਧਮਕੀ ਦਿੱਤੀ ਹੋਈ ਹੈ ਤਾਂ ਅਜਿਹੇ ਵਿੱਚ ਪੁਲਿਸ ਨਹੀਂ ਚਾਹੇਗੀ ਕਿ ਪੰਜਾਬ ਵਿੱਚ ਗੈਂਗਵਾਰ ਸ਼ੁਰੂ ਹੋਵੇ। ਇਸ ਲਈ ਜੱਗੂ ਨੂੰ ਸਖ਼ਤ ਸੁਰੱਖਿਆ ਦੇ ਪਹਿਰੇ ਹੇਠ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜੱਗੂ ਭਗਵਾਨਪੁਰੀਆ ਲਾਰੈਂਸ ਗੈਂਗ ਦਾ ਹੀ ਮੈਂਬਰ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਸਭ ਤੋਂ ਪਹਿਲਾਂ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨੇ ਲਈ ਸੀ। ਬਿਸ਼ਨੋਈ ਨੂੰ ਜਾਂਚ ਲਈ ਪੰਜਾਬ ਪੁਲਿਸ ਪਹਿਲਾਂ ਹੀ ਟ੍ਰਾਂਜਿਟ ਰਿਮਾਂਡ ਤੇ ਦਿੱਲੀ ਤੋਂ ਪੰਜਾਬ ਲਿਆ ਚੁੱਕੀ ਹੈ।
ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੰਮਨ, 15 ਨਵੰਬਰ ਨੂੰ ਅਦਾਲਤ 'ਚ ਹੋਣਾ ਪਵੇਗਾ ਪੇਸ਼
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)