ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਕੈਦ
ਏਬੀਪੀ ਸਾਂਝਾ | 10 Jan 2020 11:46 AM (IST)
ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਅਡੀਸ਼ਨਲ ਸੈਸ਼ਨ ਜੱਜ ਐਸਐਸ ਬਾਜਵਾ ਨੇ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਨਾਲ ਹੀ ਡੇਢ ਲੱਖ ਰੁਪਏ ਜੁਰਮਾਨਾ ਕੀਤਾ ਹੈ।
ਅੰਮ੍ਰਿਤਸਰ: ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਅਡੀਸ਼ਨਲ ਸੈਸ਼ਨ ਜੱਜ ਐਸਐਸ ਬਾਜਵਾ ਨੇ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਨਾਲ ਹੀ ਡੇਢ ਲੱਖ ਰੁਪਏ ਜੁਰਮਾਨਾ ਕੀਤਾ ਹੈ। ਦੱਸ ਦਈਏ ਕਿ ਜੁਲਾਈ 2015 ਵਿੱਚ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਗੈਂਗਸਟਰ ਤੋਂ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਸੀ। ਇਸ ਦੌਰਾਨ ਮਜੀਠਾ ਨੇੜੇ ਹੋਈ ਮੁਠਭੇੜ ਵਿੱਚ ਦੋ ਪੁਲਿਸ ਕਾਂਸਟੇਬਲ ਜ਼ਖ਼ਮੀ ਵੀ ਹੋਏ ਸਨ। ਸਾਢੇ ਚਾਰ ਸਾਲ ਤੋਂ ਅੰਮ੍ਰਿਤਸਰ ਦੀ ਕੋਰਟ ਵਿੱਚ ਕੇਸ ਚੱਲ ਰਿਹਾ ਸੀ। ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰੀਆ ਦੇ ਕੁਝ ਸਾਥੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ ਪਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।