ਪੜਚੋਲ ਕਰੋ
Advertisement
Punjab News : ਗੈਂਗਸਟਰ ਜੱਗੂ ਭਗਵਾਨਪੁਰੀਆ 2 ਦਿਨਾਂ ਪੁਲਿਸ ਰਿਮਾਂਡ 'ਤੇ ,ਟਰਾਂਜ਼ਿਟ ਰਿਮਾਂਡ 'ਤੇ ਲਿਆਈ ਸੀ ਮੁਕਤਸਰ ਪੁਲਿਸ
Punjab News : ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਦੇਰ ਰਾਤ ਟਰਾਂਜ਼ਿਟ ਰਿਮਾਂਡ 'ਤੇ ਮੁਕਤਸਰ ਲੈ ਕੇ ਆਈ ਸੀ। ਅੱਜ ਮੁਕਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ
Punjab News : ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਦੇਰ ਰਾਤ ਟਰਾਂਜ਼ਿਟ ਰਿਮਾਂਡ 'ਤੇ ਮੁਕਤਸਰ ਲੈ ਕੇ ਆਈ ਸੀ। ਅੱਜ ਮੁਕਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਭਾਰੀ ਸੁਰੱਖਿਆ ਹੇਠ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 5 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਮਾਣਯੋਗ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ 2 ਦਿਨ ਦਾ ਰਿਮਾਂਡ ਦਿੱਤਾ ਹੈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 24 ਜਨਵਰੀ ਨੂੰ ਫ਼ਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੇਰ ਰਾਤ ਦਿੱਲੀ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਸ੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਸੀ। ਸੂਤਰਾਂ ਅਨੁਸਾਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਸਨੀਕ ਤੋਂ ਫਿਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਖੰਨਾ ਪੁਲਿਸ ਵੱਲੋਂ ਬੀਤੇ ਦਿਨੀਂ ਬੱਬਰ ਖ਼ਾਲਸਾ ਨਾਲ ਜੁੜੇ 13 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਮਾਮਲੇ ਵਿੱਚ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਖੰਨਾ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਠਿੰਡਾ ਨਗਰ ਨਿਗਮ ਨੂੰ ਲੈ ਕੇ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਹੋਏ ਆਹਮੋ ਸਾਹਮਣੇ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਦੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਿੱਧੇ ਸਿੱਧੇ ਤਾਰ ਜੁੜੇ ਹੋਏ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਜੱਗੂ ਭਗਵਾਨਪੁਰੀਆ ਨੇ ਹੀ ਸਪਲਾਈ ਕਰਵਾਏ ਸਨ।ਇਹ ਕੰਮ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ’ਤੇ ਕੀਤਾ ਸੀ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਦੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਿੱਧੇ ਸਿੱਧੇ ਤਾਰ ਜੁੜੇ ਹੋਏ ਹਨ। ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦੇਣ ਲਈ ਜਿਹੜੇ ਹਥਿਆਰ ਵਰਤੇ ਗਏ ਸਨ, ਉਹ ਜੱਗੂ ਭਗਵਾਨਪੁਰੀਆ ਨੇ ਹੀ ਸਪਲਾਈ ਕਰਵਾਏ ਸਨ।ਇਹ ਕੰਮ ਉਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਹਿਣ ’ਤੇ ਕੀਤਾ ਸੀ।
ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਜਾਬ 'ਚ ਖਤਰਾ! ਇਹ ਹਵਾਲਾ ਦੇ ਕੇਸ ਹੋਰ ਰਾਜ 'ਚ ਤਬਦੀਲੀ ਕਰਾਉਣ ਸੁਪਰੀਮ ਕੋਰਟ ਪਹੁੰਚੇ ਡੇਰਾ ਪੈਰੋਕਾਰ
ਗੈਂਗਸਟਰ ਨੇ ਇਹ ਹਥਿਆਰ ਆਪਣੇ ਨਜ਼ਦੀਕੀ ਸਾਥੀ ਸੰਦੀਪ ਕਾਹਲੋਂ ਤੇ ਬਲਦੇਵ ਚੌਧਰੀ ਜ਼ਰੀਏ ਸਪਲਾਈ ਕਰਵਾਏ ਸਨ ਅਤੇ ਗੈਂਗਸਟਰ ਮਨੀ ਰੱਈਆ ਤੇ ਸੰਦੀਪ ਤੂਫਾਨ ਨੂੰ ਵੀ ਬਠਿੰਡਾ ਪਹੁੰਚਵਾਉਣ ’ਚ ਪੂਰੀ ਮਦਦ ਕੀਤੀ ਸੀ। ਇਹ ਸਭ ਕੁਝ ਉਸ ਨੇ ਜੇਲ੍ਹ ਦੇ ਅੰਦਰ ਮੈਨੇਜ ਕੀਤਾ ਸੀ। ਇਸ ਗੱਲ ਦਾ ਖੁਲਾਸਾ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਸਾਹਮਣੇ ਕੀਤਾ ਹੈ। ਹਥਿਆਰ ਸਪਲਾਈ ਮਾਮਲੇ ’ਚ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਸਾਹਮਣੇ ਇਹ ਸਭ ਰਾਜ਼ ਖੋਲ੍ਹੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕ੍ਰਿਕਟ
Advertisement