Gangster Jaggu Bhagwanpuria: ਪੰਜਾਬ ਦੇ ਗੁਰਦਾਸਪੁਰ 'ਚ ਵੀਰਵਾਰ ਦੀ ਰਾਤ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸਦੇ ਕਰੀਬੀ ਕਰਣਵੀਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਰਜੀਤ ਕੌਰ ਕਾਰ 'ਚ ਕਿਤੇ ਜਾ ਰਹੀ ਸਨ, ਜਦੋਂ ਬਾਈਕ 'ਤੇ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ 'ਤੇ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਕਰ ਰਹੀ ਜਾਂਚ
ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਕਿ ਹਮਲਾ ਕਰਣਵੀਰ ਨੂੰ ਨਿਸ਼ਾਨਾ ਬਣਾਕੇ ਕੀਤਾ ਗਿਆ ਸੀ। ਕਰਣਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁਝ ਗੋਲੀਆਂ ਜੱਗੂ ਦੀ ਮਾਂ ਨੂੰ ਵੀ ਲੱਗੀਆਂ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਪੁਲਿਸ ਨੇ ਇਲਾਕਾ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
ਇਸ ਪੂਰੇ ਹਮਲੇ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲੈ ਲਈ ਹੈ। ਹਰਿਆਣਾ ਦੇ 2 ਬਦਮਾਸ਼ ਗੈਂਗਸਟਰਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਹਮਲੇ ਦਾ ਦਾਅਵਾ ਕੀਤਾ ਹੈ।
ਪੁਲਿਸ ਇਸ ਘਟਨਾ ਨੂੰ ਆਪਸੀ ਗੈਂਗਵਾਰ ਨਾਲ ਜੋੜ ਕੇ ਵੇਖ ਰਹੀ ਹੈ, ਕਿਉਂਕਿ ਜੱਗੂ ਭਗਵਾਨਪੁਰੀਆ ਪੰਜਾਬ ਵਿੱਚ ਲੰਬੇ ਸਮੇਂ ਤੋਂ ਅਪਰਾਧੀ ਦੁਨੀਆ ਵਿੱਚ ਸਰਗਰਮ ਰਿਹਾ ਹੈ। ਉਸਦਾ ਕਈ ਵਾਰੀ ਵਿਰੋਧੀ ਗੈਂਗਾਂ ਨਾਲ ਟਕਰਾਅ ਵੀ ਹੋਇਆ ਹੈ।
ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ
ਬੰਬੀਹਾ ਗੈਂਗ ਨਾਲ ਸਬੰਧਤ ਹਰਿਆਣਾ ਦੇ 2 ਬਦਨਾਮ ਗੈਂਗਸਟਰ ਪ੍ਰਭੂ ਦਾਸੂਵਾਲ ਅਤੇ ਕੌਸ਼ਲ ਚੌਧਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਜੇਲ੍ਹ 'ਚ ਬੰਦ ਹੈ ਜੱਗੂ ਭਗਵਾਨਪੁਰੀਆ
ਗੁਰਦਾਸਪੁਰ ਦਾ ਰਹਿਣ ਵਾਲਾ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਪੰਜਾਬ ਦੇ ਸਭ ਤੋਂ ਖਤਰਨਾਕ ਅਤੇ ਬਦਨਾਮ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਹੈ। ਉਸ ਖ਼ਿਲਾਫ ਕਤਲ, ਫਿਰੋਤੀ, ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਅਤੇ ਗੈਂਗਵਾਰ ਨਾਲ ਜੁੜੇ ਹੁਣ ਤੱਕ 128 ਕੇਸ ਦਰਜ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੀ ਜੱਗੂ ਭਗਵਾਨਪੁਰੀਆ ਦਾ ਨਾਮ ਸਾਹਮਣੇ ਆਇਆ ਸੀ। ਮੌਜੂਦਾ ਸਮੇਂ ਵਿੱਚ ਉਹ ਅਸਮ ਦੀ ਸਿਲਚਰ ਜੇਲ੍ਹ ਵਿੱਚ ਬੰਦ ਹੈ। ਮਾਰਚ 2025 ਵਿੱਚ ਬਠਿੰਡਾ ਦੀ ਹਾਈ ਸਿਕਿਉਰਟੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਵਿਚਕਾਰ ਉਸ ਨੂੰ ਏਅਰਲਿਫਟ ਕਰਕੇ ਸਿਲਚਰ ਭੇਜਿਆ ਗਿਆ ਸੀ। ਪੁਲਿਸ ਦੀ ਜਾਂਚ 'ਚ ਇਹ ਵੀ ਸਾਹਮਣੇ ਆਇਆ ਸੀ ਕਿ ਜੱਗੂ ਭਗਵਾਨਪੁਰੀਆ ਦਾ ਨੈੱਟਵਰਕ ਅਮਰੀਕਾ (USA), ਕੈਨੇਡਾ ਅਤੇ ਪਾਕਿਸਤਾਨ ਤੱਕ ਵੀ ਫੈਲਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।