ਮਾਨਸਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਹੋਰ ਪੁਲਿਸ ਰਿੜਕੇਗੀ। ਇੱਥੋਂ ਦੀ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮਾਨਸਾ ਪੁਲਿਸ ਨੇ ਇੱਕ ਵਾਰ ਫਿਰ 11 ਜੁਲਾਈ 2022 ਤੱਕ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਨੇ 7 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜੱਗੂ ਭਗਵਾਨਪੁਰੀਆ ਉਪਰ ਇਲਜ਼ਾਮ ਹੈ ਕਿ ਉਸ ਦੀ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਮੂਲੀਅਤ ਹੈ।


ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਸ਼ਾਹਰੁਖ ਨੂੰ ਫੜਿਆ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਲ ਹੈ। ਪੁਲਿਸ ਜੱਗੂ ਭਗਵਾਨਪੁਰੀਆ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ।


ਅਹਿਮ ਗੱਲ਼ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੱਗੂ ਭਗਵਾਨਪੁਰੀਆ ਦੀ ਮਾਂ ਨੇ ਪੁੱਤ ਦੀ ਜਾਨ ਨੂੰ ਖਤਰਾ ਦੱਸਦੇ ਹੋਏ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ ਤੇ ਭਗਵਾਨਪੁਰੀਆ ਨੂੰ ਜੇਲ੍ਹ ਤੋਂ ਬਾਹਰ ਲਿਆਉਣ ਸਮੇਂ ਬੁਲੇਟ ਪਰੂਫ ਜੈਕਟ ਤੇ ਗੱਡੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ। ਅਦਾਲਤ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਸੀ ਕਿ ਉਸ ਨੂੰ ਦਿੱਲੀ ਅਦਾਲਤ 'ਚ ਪਟੀਸ਼ਨ ਪਾਉਣੀ ਚਾਹੀਦੀ ਹੈ।