ਫ਼ਿਰੋਜ਼ਪੁਰ: ਗੈਂਗਸਟਰ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਸਹਿਮਤ ਹੋ ਗਿਆ ਹੈ। ਜੈਪਾਲ ਭੁੱਲਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਕੀਤਾ ਜਾਵੇਗਾ। ਪੀਜੀਆਈ ਵਿੱਚ ਦੁਬਾਰਾ ਪੋਸਟ ਮਾਰਟਮ ਹੋਣ ਮਗਰੋਂ ਪਰਿਵਾਰ ਸਹਿਮਤ ਹੋਇਆ ਹੈ।
ਉਂਝ ਪੀਜੀਆਈ ਦੀ ਪੋਸਟ ਮਾਰਟਮ ਰਿਪੋਰਟ 'ਤੇ ਸਵਾਲ ਖੜ੍ਹੇ ਕਰਦਿਆਂ ਭੁੱਲਰ ਦੇ ਪਿਤਾ ਨੇ ਕਿਹਾ ਕਿ ਪੀਜੀਆਈ ਦੇ ਡਾਕਟਰ ਨੇ 22 ਸੱਟਾਂ ਲਿਖੀਆਂ ਹਨ, ਪਰ ਰਿਪੋਰਟ ਵਿੱਚ ਹੇਠ ਦੋ ਲਾਈਨਾਂ ਵਿੱਚ ਲਿਖਿਆ ਗਿਆ ਹੈ ਕਿ ਕੋਈ ਸਰੀਰਕ ਤਸ਼ੱਦਦ ਨਹੀਂ ਹੋਇਆ।
ਇਸ ਦੇ ਨਾਲ ਹੀ ਜੈਪਾਲ ਦੇ ਪਿਤਾ ਨੇ ਪੋਸਟ ਮਾਰਟਮ ਰਿਪੋਰਟ 'ਤੇ ਸਵਾਲ ਖੜ੍ਹੇ ਕੀਤੇ ਹਨ ਤੇ ਸਿਸਟਮ 'ਤੇ ਵੀ ਸਵਾਲ ਚੁੱਕੇ ਹਨ। ਦੂਸਰੀ ਰਿਪੋਰਟ ਆਉਣ ਤੋਂ ਬਾਅਦ ਹੁਣ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ OP Chautala ਦੀ ਸਜ਼ਾ ਪੂਰੀ, ਤਿਹਾੜ ਜੇਲ੍ਹ ਤੋਂ ਹੋਏਗੀ ਰਿਹਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin