ਪੜਚੋਲ ਕਰੋ

ਗੈਂਗਸਟਰ ਜੈਪਾਲ ਭੁੱਲਰਕ ਦੀ ਮ੍ਰਿਤਕ ਦੇਹ ਦੇ ਰੱਖ-ਰਖਾਅ ਲਈ ਘਰ 'ਚ ਕੀਤੇ ਪੁਖਤਾ ਪ੍ਰਬੰਧ 

ਜੈਪਾਲ ਦੇ ਪਿਤਾ ਨੂੰ ਇਹ ਸ਼ੰਕਾ ਸੀ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਚੋਰੀ ਦਾ ਨਾਮ ਦੇ ਕੇ ਗਾਇਬ ਕਰ ਦਿੱਤਾ ਜਾਵੇਗਾ ਅਤੇ ਸਾਰੇ ਸਬੂਤ ਮਿਟਾ ਦਿੱਤੇ ਜਾਣਗੇ।

ਫਿਰੋਜ਼ਪੁਰ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦੇ ਰੱਖ-ਰਖਾਅ ਨੂੰ ਲੈਕੇ ਸਿਵਲ ਪ੍ਰਸਾਸ਼ਨ ਵੱਲੋਂ ਪਰਿਵਾਰ ਦੀ ਮੰਗ ਤਹਿਤ ਘਰ ਵਿੱਚ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਘਰ ਵਿੱਚ ਸੀਸੀਟੀਵੀ ਕੈਮਰੇ ਅਤੇ ਵੱਡਾ ਫਰੀਜਰ ਲਗਾ ਦਿੱਤਾ ਗਿਆ ਹੈ। ਅਤੇ ਖਾਸ ਕਰ ਪ੍ਰਸਾਸ਼ਨ ਵੱਲੋਂ ਜਿੱਥੇ ਫਰੀਜ਼ਰ ਲਈ ਵੱਡਾ ਜਰਨੇਟਰ ਲਗਾਇਆ ਗਿਆ ਹੈ। ਉਥੇ ਹੀ ਘਰ ਅੰਦਰ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ।

ਕਿਉਂਕਿ ਜੈਪਾਲ ਦੇ ਪਿਤਾ ਨੂੰ ਇਹ ਸ਼ੰਕਾ ਸੀ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਚੋਰੀ ਦਾ ਨਾਮ ਦੇ ਕੇ ਗਾਇਬ ਕਰ ਦਿੱਤਾ ਜਾਵੇਗਾ ਅਤੇ ਸਾਰੇ ਸਬੂਤ ਮਿਟਾ ਦਿੱਤੇ ਜਾਣਗੇ। ਇਸ ਕਰਕੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਦਿੱਤਾ ਸੀ ਕਿ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਘਰ ਵਿੱਚ ਹੀ ਪੂਰੇ ਪ੍ਰਬੰਧਾਂ ਅਤੇ ਹਿਫਾਜ਼ਤ ਨਾਲ ਉਨੀਂ ਦੇਰ ਰੱਖਿਆ ਜਾਵੇ ਜਿੰਨੀ ਦੇਰ ਕੋਰਟ ਦੇ ਅਗਲੇ ਹੁਕਮ ਜਾਰੀ ਨਹੀਂ ਹੁੰਦੇ।

ਇਸ ਮੌਕੇ ਜੈਪਾਲ ਦੇ ਪਰਿਵਾਰ ਨੇ ਜਿੱਥੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਉੱਥੇ ਹੀ ਮੀਡੀਆ ਦਾ ਵੀ ਬਹੁਤ-ਬਹੁਤ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਭ ਸੁਪਰੀਮ ਕੋਰਟ ਅਤੇ ਮੀਡੀਆ ਦੀ ਬਦੌਲਤ ਹੀ ਉਨ੍ਹਾਂ ਦੀ ਸੁਣਵਾਈ ਹੋਈ ਹੈ। ਅਤੇ ਉਨ੍ਹਾਂ ਨੂੰ ਹੁਣ ਉਮੀਦ ਜਾਗੀ ਹੈ ਕਿ ਉਨ੍ਹਾਂ ਨੂੰ ਇੰਨਸਾਫ਼ ਜ਼ਰੂਰ ਮਿਲੇਗਾ।

ਕਲਕੱਤਾ ਵਿਚ ਬੀਤੀ 9 ਤਾਰੀਖ ਨੂੰ ਹੋਏ ਐਨਕਾਊਂਟਰ ਤੋਂ ਬਾਅਦ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਹੋ ਸਕਿਆ। ਪੁਲਿਸ ਵੱਲੋਂ ਗੈਂਗਸਟਰ ਜੈਪਾਲ ਅਤੇ ਉਸ ਦੇ ਸਾਥੀ ਨੂੰ ਐਨਕਾਊਂਟਰ ਵਿਚ ਮਾਰਨ ਦੀ ਪੁਸ਼ਟੀ ਕੀਤੀ ਗਈ ਸੀ। ਪਰ ਜੈਪਾਲ ਦੀ ਮ੍ਰਿਤਕ ਦੇਹ ਘਰ ਪਹੁੰਚਣ ਉਪਰੰਤ ਉਸ ਦੇ ਪਿਤਾ ਨੇ ਐਨਕਾਊਂਟਰ ਤੇ ਪੁਲਿਸ ਵੱਲੋਂ ਹੱਤਿਆ ਕਰਨ ਦੇ ਦੋਸ਼ ਲਗਾਏ ਗਏ ਤੇ ਕਿਹਾ ਕਿ ਉਸ ਦੇ ਲੜਕੇ ਨੂੰ ਪਹਿਲਾ ਤਸ਼ਦੱਦ ਕਰਕੇ ਬਾਅਦ ਵਿਚ ਗੋਲੀਆਂ ਮਾਰੀਆਂ ਗਈਆਂ। 

ਇਸ ਸ਼ੰਕਾ ਦੇ ਕਾਰਨ ਪਿਤਾ ਵੱਲੋਂ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੀ ਪ੍ਰਸ਼ਾਸਨ 'ਤੇ ਗੁਹਾਰ ਲਗਾਈ ਅਤੇ ਹੁਣ ਮਾਮਲਾ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਦੁਬਾਰਾ ਹਾਈਕੋਰਟ 'ਚ ਸੁਣਵਾਈ ਕਰਨ ਲਈ ਪਹੁੰਚ ਗਿਆ ਹੈ। 

ਟਾਪ ਹੈਡਲਾਈਨ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget