Gangster in Punjab: ਗੈਂਗਸਟਰ ਲਖਬੀਰ ਲੰਡਾ ਦੀ ਪੁਲਿਸ ਨੂੰ ਧਮਕੀ, ਕਿਹਾ ਪਰਿਵਾਰ ਵਾਲਿਆਂ ਨੂੰ ਛੱਡ ਦਿਓ ਨਹੀਂ ਤਾਂ..
ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ, ਪਰ ਪੁਲਿਸ ਅਧਿਕਾਰੀ ਅਜੇ ਤੱਕ ਇਸ ਆਡੀਓ ਦੀ ਪੁਸ਼ਟੀ ਨਹੀਂ ਕਰ ਰਹੇ ਹਨ।
Punjab News: ਤਰਨਤਾਰਨ ਦੇ ਪੁਲਿਸ ਅਫਸਰਾਂ ਨੂੰ ਧਮਕੀ ਦੇਣ ਵਾਲੇ ਅੱਤਵਾਦੀ ਲਖਬੀਰ ਲੰਡਾ ਦੀ ਆਡੀਓ ਵਾਇਰਲ ਹੋਈ ਹੈ। ਇਸ ਆਡੀਓ ਵਿੱਚ ਜਿੱਥੇ ਲੰਡਾ ਪੁਲਿਸ ਮੁਲਾਜ਼ਮਾਂ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਉਹ ਮੋਹਾਲੀ ਅਤੇ ਤਰਨਤਾਰਨ ਆਰਪੀਜੀ ਹਮਲਿਆਂ ਅਤੇ ਹੋਰ ਦਹਿਸ਼ਤੀ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਨਾ ਕਰਨ ਲਈ ਵੀ ਕਹਿ ਰਿਹਾ ਹੈ।
ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ, ਪਰ ਪੁਲਿਸ ਅਧਿਕਾਰੀ ਅਜੇ ਤੱਕ ਇਸ ਆਡੀਓ ਦੀ ਪੁਸ਼ਟੀ ਨਹੀਂ ਕਰ ਰਹੇ ਹਨ। ਇਸ ਆਡੀਓ 'ਚ ਲੰਡਾ ਤਰਨਤਾਰਨ 'ਚ ਤਾਇਨਾਤ ਪੰਮਾ ਨਾਂ ਦੇ ਪੁਲਿਸ ਮੁਲਾਜ਼ਮ ਨਾਲ ਗੱਲ ਕਰ ਰਿਹਾ ਹੈ। ਜਿਸ ਵਿੱਚ ਉਹ ਵਾਰ-ਵਾਰ ਐਸਐਸਪੀ ਤਰਨਤਾਰਨ ਨਾਲ ਗੱਲ ਕਰਨ ਦੀ ਗੱਲ ਕਹਿ ਰਹੇ ਹਨ। ਪੰਮਾ ਵੀ ਰਾਤ 10 ਵਜੇ ਗੱਲ ਕਰਨ ਦਾ ਭਰੋਸਾ ਦੇ ਰਿਹਾ ਹੈ। ਇਸ ਦੇ ਨਾਲ ਹੀ ਇਸ ਆਡੀਓ ਵਿੱਚ ਉਸ ਨੇ ਡੀਐਸਪੀ ਨਾਗਰਾ ਨਾਲ ਹੋਈ ਗੱਲਬਾਤ ਦਾ ਵੀ ਜ਼ਿਕਰ ਕੀਤਾ ਹੈ।
ਇਸ ਪੂਰੀ ਆਡੀਓ 'ਚ ਲੰਡਾ ਹੀ ਨਹੀਂ, ਉਸ ਦਾ ਇੱਕ ਸਾਥੀ ਵੀ ਉਸ ਦੇ ਨਾਲ ਹੈ। ਇਹ ਸਾਥੀ ਪੰਮਾ ਨੂੰ ਵਾਰ-ਵਾਰ ਧਮਕੀਆਂ ਦੇ ਰਿਹਾ ਹੈ। ਮੁਲਜ਼ਮ ਪੁਲਿਸ ਵੱਲੋਂ ਤਫ਼ਤੀਸ਼ ਦੌਰਾਨ ਚੁੱਕੇ ਗਏ ਪਰਿਵਾਰਕ ਮੈਂਬਰਾਂ ਅਤੇ ਇੱਕ ਮੁਲਜ਼ਮ ਦੀ ਮਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਿਹਾ ਹੈ।
ਲੰਡਾ ਦੇ ਸਾਥੀਆਂ ਦੇ ਘਰਾਂ ਉੱਤੇ ਹੋਈ ਸੀ ਛਾਪੇਮਾਰੀ
ਜ਼ਿਕਰ ਕਰ ਦਈਏ ਕਿ ਲੰਘੇ ਦਿਨੀਂ ਪੰਜਾਬ ਪੁਲਿਸ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਨਾਲ ਜੁੜੇ ਹੋਣ ਦੇ ਸ਼ੱਕ ਵਿੱਚ ਲੋਕਾਂ ਦੇ ਟਿਕਾਣਿਆਂ 'ਤੇ ਇੱਕੋ ਸਮੇਂ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਸੀ ਕਿ ਪੰਜਾਬ ਪੁਲੀਸ ਦੀਆਂ 142 ਟੀਮਾਂ ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 330 ਵਿਅਕਤੀਆਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ 800 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਸਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।