ਪੜਚੋਲ ਕਰੋ
Advertisement
Punjab News : ਗੈਂਗਸਟਰ ਲਾਰੈਂਸ ਬਿਸ਼ਨੋਈ ਅਦਾਲਤ ‘ਚ ਪੇਸ਼, ਮੁਕਤਸਰ ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ
Punjab News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ
Punjab News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 6 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਵੇਰੇ 8 ਵਜੇ ਦੇ ਕਰੀਬ ਮਾਨਯੋਗ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ ਕੀਤਾ ਗਿਆ ਸੀ ,ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 16 ਦਸੰਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਪੂਰੀ ਸੁਰੱਖਿਆ ਹੇਠ ਦਿੱਲੀ ਤੋਂ ਮੁਕਤਸਰ ਲੈਕੇ ਪਹੁੰਚੀ ਸੀ। ਪੁਲਿਸ ਨੂੰ ਲਾਰੈਂਸ ਤੋਂ ਪੁੱਛਗਿੱਛ ਲਈ 6 ਦਿਨ ਦਾ ਰਿਮਾਂਡ ਮਿਲਿਆ ਸੀ। ਮੁਕਤਸਰ ਥਾਣਾ ਸਿਟੀ ਵਿੱਚ ਲਾਰੈਂਸ ਖਿਲਾਫ ਇਕ ਹੋਟਲ ਮਾਲਕ ਤੋ 30 ਲੱਖ ਰੁਪਏ ਫਿਰੋਤੀ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ 14 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ 6 ਦਿਨਾਂ ਦਾ ਰਿਮਾਂਡ ਦਿੱਤਾ ਸੀ।
ਇਹ ਵੀ ਪੜ੍ਹੋ : ਕਾਰੋਬਾਰੀ ਨੂੰ ਧਮਕਾ ਕੇ ਫਿਰੋਤੀ ਮੰਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ , ਲੁਧਿਆਣਾ ਪੁਲਿਸ ਨੇ 2 ਨੂੰ ਕੀਤਾ ਗ੍ਰਿਫਤਾਰ
ਕੀ ਹੈ ਮਾਮਲਾ
ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ ਅਤੇ 21 ਮਾਰਚ ਨੂੰ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫ਼ਰੀਦਕੋਟ ਪੇਸ਼ੀ ਉੱਤੇ ਆ ਰਿਹਾ ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਨਆਈਏ, ਲਾਰੈਂਸ ਬਿਸ਼ਨੋਈ ਨੂੰ ਅੱਤਵਾਦੀ ਲਿੰਕਾਂ ਦੀ ਜਾਂਚ ਲਈ ਮਾਨਸਾ ਪੁਲਿਸ ਤੋਂ ਰਿਮਾਂਡ 'ਤੇ ਦਿੱਲੀ ਲੈ ਕੇ ਗਈ ਸੀ। ਬੀਤੇ ਦਿਨ ਮੁਕਤਸਰ ਪੁਲਿਸ ਨੇ ਫਿਰੌਤੀ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਰਾਊਸ ਅਦਾਲਤ ਤੋਂ ਲਾਰੈਂਸ ਦੇ ਟ੍ਰਾਂਜਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਦੀ ਮਨਜੂਰੀ ਲਾਰੈਂਸ ਨੂੰ ਮੁਕਤਸਰ ਲਿਆਂਦਾ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਆਈਪੀਐਲ
ਪੰਜਾਬ
ਉਲੰਪਿਕ
Advertisement