Punjab News : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ਨੀਵਾਰ ਨੂੰ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਧਾਰਾ 307 ਤਹਿਤ ਚੱਲ ਰਹੇ ਇੱਕ ਕੇਸ ਵਿੱਚ ਮੋਗਾ ਪੁਲਿਸ ਭਾਰੀ ਸੁਰੱਖਿਆ ਹੇਠ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ 'ਚੋਂ ਲੈ ਕੇ ਅਦਾਲਤ ਵਿੱਚ ਪਹੁੰਚੀ। ਚਾਰਜ ਫਰੇਸ ਕਰਨ ਤੋਂ ਬਾਅਦ ਅਦਾਲਤ ਨੇ ਦੋਸ਼ ਲਾਰੈਂਸ ਨੂੰ 17 ਜੁਲਾਈ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ।
ਇਹ ਹੈ ਪੂਰਾ ਮਾਮਲਾ
1 ਦਸੰਬਰ, 2021 ਨੂੰ, ਜੋਧਾ ਅਤੇ ਮੋਨੂੰ ਡਾਗਰ ਨੂੰ ਗੈਂਗਸਟਰ ਗੋਲਡੀ ਬਰਾੜ ਨੇ ਮੋਗਾ ਦੇ ਡਿਪਟੀ ਮੇਅਰ ਦੇ ਭਰਾ ਜਤਿੰਦਰ ਧਮੀਜਾ ਨੂੰ ਗੋਲੀ ਮਾਰਨ ਲਈ ਭੇਜਿਆ ਸੀ। ਗਲਤੀ ਨਾਲ ਦੋਸ਼ੀ ਨੇ ਜਿਤੇਂਦਰ ਧਮੀਜਾ ਨੂੰ ਮਾਰਨ ਦੀ ਬਜਾਏ ਉਸ ਦੇ ਭਰਾ ਸੁਨੀਲ ਧਮੀਜਾ ਤੇ ਉਸ ਦੇ ਬੇਟੇ ਪ੍ਰਥਮ 'ਤੇ ਹਮਲਾ ਕਰ ਦਿੱਤਾ। ਪਿਸਤੌਲ ਲਾਕ ਹੋ ਜਾਣ ਕਾਰਨ ਮੋਨੂੰ ਗੋਲੀ ਨਹੀਂ ਚਲਾ ਸਕਿਆ, ਜਿਸ ਦੌਰਾਨ ਜੋਧਾ ਨੇ ਪ੍ਰਥਮ ਦੀ ਲੱਤ 'ਤੇ ਗੋਲੀ ਮਾਰ ਦਿੱਤੀ। ਦੂਜੇ ਪਾਸੇ ਸੁਨੀਲ ਨੇ ਜ਼ਖਮੀ ਹੋਣ ਦੇ ਬਾਵਜੂਦ ਮੋਨੂੰ ਡਾਗਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਹਾਲਾਂਕਿ ਜੋਧਾ ਭੱਜਣ ਵਿੱਚ ਕਾਮਯਾਬ ਹੋ ਗਿਆ। ਦੋਵੇਂ ਹਮਲਾਵਰ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਸਬੰਧਤ ਸਨ। ਇਸ ਮਾਮਲੇ ਵਿੱਚ ਮੋਗਾ ਪੁਲਿਸ ਨੇ ਜੋਧਾ ਅਤੇ ਮੋਨੂੰ ਡਾਗਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸੇ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਸ਼ਨੀਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।
ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਲਿਆ ਕੇ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਲਾਰੈਂਸ ਦੇ ਸਾਥੀ ਮੋਨੂੰ ਡਾਗਰ ਅਤੇ ਇੱਕ ਸਾਥੀ ਨੂੰ ਪੇਸ਼ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ