ਪੜਚੋਲ ਕਰੋ

12 ਸਾਲਾਂ 'ਚ ਹੀ ਲਾਰੈਂਸ ਬਿਸ਼ਨੋਈ ਨੇ ਇੰਝ ਮਚਾਈ ਦਹਿਸ਼ਤ, 5 ਸੂਬਿਆਂ 'ਚ 36 ਕੇਸ, 'ਏਬੀਪੀ ਸਾਂਝਾ' 'ਤੇ ਜੁਰਮਾਂ ਦਾ ਪੂਰਾ ਖੁਲਾਸਾ

ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਹੈ। ਪੁਲਿਸ ਉਸ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਪੁੱਛਗਿੱਛ ਕਰੇਗੀ। ਚਰਚਾ ਹੈ ਕਿ ਲਾਰੈਂਸ ਬਿਸ਼ਨੋਈ ਪੁਲਿਸ ਕੋਲ ਵੱਡੇ ਖੁਲਾਸੇ ਕਰ ਸਕਦਾ ਹੈ।

ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਹੈ। ਪੁਲਿਸ ਉਸ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਬਾਰੇ ਪੁੱਛਗਿੱਛ ਕਰੇਗੀ। ਚਰਚਾ ਹੈ ਕਿ ਲਾਰੈਂਸ ਬਿਸ਼ਨੋਈ ਪੁਲਿਸ ਕੋਲ ਵੱਡੇ ਖੁਲਾਸੇ ਕਰ ਸਕਦਾ ਹੈ। ਇਸ ਲਈ ਸਭ ਦੀਆਂ ਨਜ਼ਰਾਂ ਇਸ ਮਾਮਲੇ ਉੱਪਰ ਟਿੱਕੀਆਂ ਹਨ।

ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅਪ੍ਰੈਲ 2010 'ਚ ਕ੍ਰਾਈਮ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਸੀ। ਇਸ ਤੋਂ ਬਾਅਦ ਉਹ ਤੇਜ਼ੀ ਨਾਲ ਕ੍ਰਾਈਮ ਕਰਦਾ ਗਿਆ। ਸਿਰਫ 12 ਸਾਲਾਂ 'ਚ ਲਾਰੈਂਸ ਖਿਲਾਫ 5 ਸੂਬਿਆਂ 'ਚ 36 ਮਾਮਲੇ ਦਰਜ ਕੀਤੇ ਗਏ। ਇਨ੍ਹਾਂ 'ਚੋਂ 9 ਮਾਮਲਿਆਂ 'ਚ ਉਹ ਬਰੀ ਹੋ ਚੁੱਕਾ ਹੈ। 6 ਮਾਮਲਿਆਂ 'ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਵਿੱਚ 21 ਕੇਸਾਂ ਦੀ ਸੁਣਵਾਈ ਚੱਲ ਰਹੀ ਹੈ।

ਕੇਸ ਦਰਜ ਹੋਣ ਤੋਂ ਬਾਅਦ ਲਾਰੈਂਸ ਦਾ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਤੇ ਦਿੱਲੀ ਵਿੱਚ ਖੌਫ਼ ਫੈਲ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਪੰਜਾਬ ਪੁਲਿਸ ਪੁੱਛਗਿੱਛ ਲਈ ਪੰਜਾਬ ਲੈ ਕੇ ਆਈ ਹੈ ਜਿਸ ਲਈ ਲਾਰੈਂਸ ਦਾ ਡੋਜ਼ੀਅਰ ਵੀ ਤਿਆਰ ਕੀਤਾ ਗਿਆ ਸੀ।

ਲਾਰੈਂਸ ਖ਼ਿਲਾਫ਼ 2010 ਵਿੱਚ ਚੰਡੀਗੜ੍ਹ ਤੇ ਮੁਹਾਲੀ ਵਿੱਚ 3 ਅਪਰਾਧਿਕ ਮਾਮਲੇ ਦਰਜ ਹੋਏ ਸਨ। ਇਹ ਕੇਸ ਗੈਰ-ਕਾਨੂੰਨੀ ਹਥਿਆਰਾਂ ਤੇ ਕਤਲ ਦੀ ਕੋਸ਼ਿਸ਼ ਦੇ ਸਨ। ਲਾਰੈਂਸ ਨੂੰ ਅਪ੍ਰੈਲ 2010 ਵਿੱਚ ਚੰਡੀਗੜ੍ਹ ਵਿੱਚ ਦਰਜ ਦੋ ਕੇਸਾਂ ਵਿੱਚੋਂ ਬਰੀ ਕਰ ਦਿੱਤਾ ਗਿਆ ਸੀ। ਉਸ ਨੂੰ ਅਕਤੂਬਰ 2010 ਵਿੱਚ ਮੁਹਾਲੀ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

ਪੰਜਾਬ ਵਿੱਚ ਲਾਰੈਂਸ ਖ਼ਿਲਾਫ਼ ਸਭ ਤੋਂ ਵੱਧ 17 ਕੇਸ ਦਰਜ ਹਨ। ਜਿਨ੍ਹਾਂ ਵਿੱਚ 6 ਕੇਸ ਫਾਜ਼ਿਲਕਾ ਵਿੱਚ ਹਨ। ਲਾਰੈਂਸ ਫਾਜ਼ਿਲਕਾ ਦੇ ਪਿੰਡ ਦੁਤਰਾਵਾਲੀ ਦਾ ਰਹਿਣ ਵਾਲਾ ਹੈ। ਮੁਹਾਲੀ ਵਿੱਚ ਲਾਰੈਂਸ ਖ਼ਿਲਾਫ਼ 7, ਫਰੀਦਕੋਟ ਵਿੱਚ 2, ਅੰਮ੍ਰਿਤਸਰ ਅਤੇ ਮੁਕਤਸਰ ਵਿੱਚ 1-1 ਕੇਸ ਦਰਜ ਹਨ।

ਗੈਂਗਸਟਰ ਲਾਰੈਂਸ ਖ਼ਿਲਾਫ਼ ਚੰਡੀਗੜ੍ਹ ਵਿੱਚ 7 ਕੇਸ ਦਰਜ ਹਨ। ਲਾਰੈਂਸ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੀ ਸਟੂਡੈਂਟਸ ਯੂਨੀਅਨ (SOPU) ਦਾ ਪ੍ਰਧਾਨ ਵੀ ਰਹਿ ਚੁੱਕਾ ਹੈ। ਇਸ ਦੇ ਨਾਲ ਹੀ ਲਾਰੈਂਸ ਖਿਲਾਫ ਰਾਜਸਥਾਨ 'ਚ 6, ਦਿੱਲੀ 'ਚ 4 ਤੇ ਹਰਿਆਣਾ 'ਚ 2 ਮਾਮਲੇ ਦਰਜ ਹਨ। ਉਸ ਖ਼ਿਲਾਫ਼ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਤੇ ਲੁੱਟ-ਖੋਹ ਵਰਗੇ ਗੰਭੀਰ ਮਾਮਲੇ ਦਰਜ ਹਨ। 10 ਸਤੰਬਰ 2021 ਨੂੰ ਜੈਪੁਰ ਪੁਲਿਸ ਨੇ ਲਾਰੈਂਸ ਦੇ ਖਿਲਾਫ ਫਿਰੌਤੀ ਤੇ ਧਮਕੀਆਂ ਦਾ ਮਾਮਲਾ ਦਰਜ ਕੀਤਾ ਸੀ।

ਲਾਰੈਂਸ ਤਿਹਾੜ ਜੇਲ੍ਹ ਵਿੱਚ ਬੰਦ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਿਚ ਉਸ ਦੇ ਕਈ ਕਰੀਬੀ ਗੈਂਗਸਟਰ ਉਸ ਦੇ ਨਾਲ ਹਨ। ਇਨ੍ਹਾਂ ਵਿੱਚੋਂ ਸਭ ਤੋਂ ਨਜ਼ਦੀਕੀ ਕੈਨੇਡਾ ਵਾਸੀ ਗੋਲਡੀ ਬਰਾੜ ਹਨ। ਤਿਹਾੜ ਜੇਲ੍ਹ ਵਿੱਚ ਬੰਦ ਸੰਪਤ ਨਹਿਰਾ, ਕਾਲੀ ਰਾਜਪੂਤ, ਕਾਲਾ ਜਥੇਦਾਰੀ ਵੀ ਉਸ ਦੇ ਕਰੀਬੀ ਹਨ। ਇਨ੍ਹਾਂ ਤੋਂ ਇਲਾਵਾ ਦੀਪਕ ਟੀਨੂੰ, ਰਾਜੂ ਬਸੋਦੀ ਵੀ ਉਸ ਦੇ ਸਾਥੀ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget