ਅਬੋਹਰ: NIA ਨੇ ਸੋਮਵਾਰ ਨੂੰ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ, ਹਰਿਆਣਾ ਤੇ ਦਿੱਲੀ 'ਚ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।NIA ਨੇ ਅਬੋਹਰ ਦੇ ਨਾਲ ਲੱਗਦੇ ਪਿੰਡ ਦੁਤਾਰਾਂਵਾਲੀ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਛਾਪੇਮਾਰੀ ਕੀਤੀ ਹੈ।


ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਅਧਿਕਾਰੀਆਂ ਦਾ ਕਾਫਲਾ ਪਿੰਡ 'ਚ ਪਹੁੰਚਿਆ ਤੇ ਲਾਰੈਂਸ ਬਿਸ਼ਨੋਈ ਦੇ ਘਰ ਚੈਕਿੰਗ ਕੀਤੀ ਜਾ ਰਹੀ ਹੈ।


ਹਾਲਾਂਕਿ ਪਿੰਡ ਦੇ ਅੰਦਰੋਂ ਬਾਹਰ ਆਏ ਪਿੰਡ ਵਾਸੀ ਪ੍ਰਵੀਨ ਬਾਗੜੀਆ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਮਾਤਾ ਪਿਤਾ ਘਰ ਵਿਚ ਮੌਜੂਦ ਹਨ।ਘਰ 'ਚ ਆਈ ਐਨਆਈਏ ਟੀਮ ਦੇ ਹਵਾਲੇ ਘਰ ਦੀਆਂ ਚਾਬੀਆਂ ਕਰ ਦਿੱਤੀਆ ਹਨ। ਪੂਰੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ। 


ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਐਨਆਈਏ ਵੱਲੋਂ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਪੂਰਾ ਪਿੰਡ ਸਹਿਯੋਗ ਕਰਨ ਨੂੰ ਤਿਆਰ ਹੈ ਜਦਕਿ ਅਜਿਹਾ ਕਰਕੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਕੇਸ ਦੀ ਹਰ ਪਹਿਲੂ ਤੋਂ ਜਾਂਚ ਕਰਨ ਦੀ ਮੰਗ ਕੀਤੀ ਹੈ।


ਲਾਰੈਂਸ ਬਿਸ਼ਨੋਈ ਜੇਲ੍ਹ 'ਚ ਬੰਦ ਹੈ।ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਂਦਾ ਗਿਆ।ਜਿਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਨੇ ਵੱਖੋ-ਵੱਖ ਮਾਮਲਿਆਂ 'ਚ ਉਸਦੀ ਰਿਮਾਂਡ ਹਾਸਲ ਕੀਤੀ।ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਸਾਜਿਸ਼ਕਾਰ ਮੰਨਿਆ ਜਾ ਰਿਹਾ ਹੈ। 


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ