ਪੜਚੋਲ ਕਰੋ
Advertisement
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਵੇਰੇ ਅੰਮ੍ਰਿਤਸਰ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼ : ਡੀਸੀਪੀ ਭੰਡਾਲ
ਡੀਸੀਪੀ ਭੰਡਾਲ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਨੂੰ ਸਵੇਰੇ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਈ ਵੀਆਈਪੀ ਟ੍ਰੀਟਮੈੰਟ ਨਹੀਂ ਦਿੱਤਾ ਜਾ ਰਿਹਾ।
ਅੰਮ੍ਰਿਤਸਰ : ਡੀਸੀਪੀ ਭੰਡਾਲ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਨੂੰ ਸਵੇਰੇ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਈ ਵੀਆਈਪੀ ਟ੍ਰੀਟਮੈੰਟ ਨਹੀਂ ਦਿੱਤਾ ਜਾ ਰਿਹਾ। ਕੱਲ ਕੋਰਟ 'ਤੇ ਨਿਰਭਰ ਹੋਵੇਗਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ 'ਤੇ ਭੇਜਣਾ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸਾਡੀਆਂ ਡਿਊਟੀ ਸਲਿੱਪਾਂ ਚੈਕ ਕਰ ਸਕਦੇ ਹੋ ਕਿਤੇ ਵੀਆਈਪੀ ਡਿਊਟੀ ਨਹੀਂ ਲਿਖਿਆ। ਕਾਨੂੰਨੀ ਪ੍ਰਕਿਰਿਆ ਨੂੰ ਪੂਰੀ ਤਰਾਂ ਫਾਲੋ ਕੀਤਾ ਜਾਵੇਗਾ।
ਲਾਰੈਂਸ ਬਿਸ਼ਨੋਈ ਦੇ ਅੰਮ੍ਰਿਤਸਰ ਪੁੱਜਣ ਤੋਂ ਪਹਿਲਾਂ ਅੱਜ ਪੁਲਿਸ ਵੱਲੋਂ ਪਿਛਲੀ ਵਾਰ ਦੀ ਬਜਾਏ ਸੁਰੱਖਿਆ ਦੇ ਘੱਟ ਇੰਤਜਾਮ ਕੀਤੇ ਗਏ ਹਨ ਜਦਕਿ ਪਿਛਲੀ ਵਾਰ 28 ਜੂਨ ਨੂੰ ਲਾਰੈਂਸ ਨੂੰ ਜਦ ਅੰਮ੍ਰਿਤਸਰ ਲਿਆਂਦਾ ਗਿਆ ਤਾਂ ਬਕਾਇਦਾ ਸੜਕਾਂ ਤੱਕ ਬਲਾਕ ਕਰ ਦਿੱਤੀਆਂ ਗਈਆਂ ਸਨ ,ਜਦਕਿ ਲਾਰੈਂਸ ਨੂੰ ਵੀਆਈਪੀ ਟ੍ਰੀਟਮੈਂਟ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਅੱਜ ਸਿਰਫ ਅੇੈਸਅੇੈਸਓਸੀ ਦੇ ਦਫਤਰ ਮੂਹਰੇ ਗਿਣਤੀ ਦੇ ਪੁਲਿਸ ਜਵਾਨ ਤੈਨਾਤ ਕੀਤੇ ਗਏ ਹਨ।
ਰਾਣਾ ਕੰਦੋਵਾਲੀਆ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਸੱਤ ਦੇ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ ,ਜੋ ਭਲਕੇ ਖਤਮ ਹੋਵੇਗਾ ਤੇ ਲਾਰੈਂਸ ਬਿਸ਼ਨੋਈ ਨੂੰ ਭਲਕੇ ਸਵੇਰੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਰੁਣਪਾਲ ਸਿੰਘ ਖੁਦ ਅੇੈਸਅੇੈਸਓਸੀ ਦੇ ਦਫਤਰ ਤੋਂ ਹੋ ਕੇ ਵਾਪਸ ਗਏ ਹਨ।
ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਦਿੱਤਾ ਸੀ। ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਦੀ ਜ਼ਿਮੇਵਾਰੀ ਲਈ ਸੀ।
ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।
ਦਰਅਸਲ ਅੰਮ੍ਰਿਤਸਰ ‘ਚ ਇੱਕ ਹੋਰ ਕਤਲ ਮਾਮਲੇ, ਰਾਣਾ ਕੰਦੋਵਾਲੀਆ ਦੇ ਕਤਲ ਕੇਸ ‘ਚ ਲਾਰੈਂਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਦਾ ਹਸਪਤਾਲ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਤੇ ਵੀ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਰੈਂਸ ਤੋਂ ਪੁੱਛਗਿੱਛ ਦੋਰਾਨ ਕਈ ਵੱਡੇ ਖੁਲਾਸੇ ਹੋਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਪੰਜਾਬ
ਲੁਧਿਆਣਾ
Advertisement