Sri Muktsar Sahib : ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇਰ ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਤੋਂ ਮੁਕਤਸਰ ਪਹੁੰਚੀ ਹੈ। ਜਿਸਨੂੰ ਸ੍ਰੀ ਮੁਕਤਸਰ ਸਾਹਿਬ ਦੇ ਸੀ.ਆਈ.ਏ ਸਟਾਫ 'ਚ ਰੱਖਿਆ ਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ 30 ਰੁਪਏ ਦੀ ਫਿਰੌਤੀ ਲਈ ਸੀ। 

 

ਲੱਖਾਂ ਦੀ ਮੰਗ ਨੂੰ ਲੈ ਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਾ 387 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਭਾਰੀ ਪੁਲਿਸ ਸੁਰੱਖਿਆ ਕਾਰਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਣਯੋਗ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ। 

 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਗਈ ਸੀ। ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ 'ਚ ਭੇਜ ਦਿੱਤਾ ਸੀ। NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹਨ। ਅਦਾਲਤ ਨੇ ਪੁੱਛਿਆ ਕਿ ਤੁਹਾਡਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ।

 

NIA ਦੇ ਵਕੀਲ ਨੇ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਸਿੱਧੂ ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਵੱਡੀ ਸਾਜ਼ਿਸ਼ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। NIA ਨੇ ਲਾਰੈਂਸ ਬਿਸ਼ਨੋਈ ਨੂੰ ਹਥਕੜੀ ਲਾ ਕੇ ਲਿਆਉਣ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ।  


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।