Punjab News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗੈਂਗਸਟਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਛੁੱਟੀ ਮਿਲ ਗਈ ਹੈ। ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ। 6 ਦਿਨ ਪਹਿਲਾਂ ਸੋਮਵਾਰ ਲਾਰੈਂਸ ਨੂੰ ਡੇਂਗੂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਬਿਸ਼ਨੋਈ ਦੀ ਸਿਹਤ 'ਚ ਸੁਧਾਰ ਨੂੰ ਲੈ ਕੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਲਾਰੈਂਸ ਦੇ ਠੀਕ ਹੋਣ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਪੁਸ਼ਟੀ ਮੈਡੀਕਲ ਕਾਲਜ ਦੇ ਮੈਡੀਕਲ ਸੁਪਰਡੈਂਟ ਡਾ: ਸ਼ਿਲੇਖ ਮਿੱਤਲ ਨੇ ਕੀਤੀ। ਇਸ ਦੇ ਨਾਲ ਹੀ ਇਸ ਅਚਾਨਕ ਹੋਈ ਸ਼ਿਫਟਿੰਗ ਨੂੰ ਬੰਬੀਹਾ ਗਰੁੱਪ ਦੇ ਗੈਂਗਸਟਰ ਦੇ ਅੱਜ ਸਵੇਰੇ ਹੀ ਹਸਪਤਾਲ ਤੋਂ ਫਰਾਰ ਹੋਣ ਨਾਲ ਜੋੜਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਸ ਹਸਪਤਾਲ 'ਚ ਲਾਰੈਂਸ ਦਾਖਲ ਸੀ, ਉਸ 'ਚ ਬੰਬੀਹਾ ਗਰੁੱਪ ਦਾ ਗੈਂਗਸਟਰ ਸ਼ਮਿੰਦਰ 4 ਦਿਨਾਂ ਤੋਂ ਦਾਖਲ ਸੀ, ਜੋ ਅੱਜ ਸਵੇਰੇ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਨੂੰ ਬਠਿੰਡਾ ਜੇਲ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਲਾਰੈਂਸ ਦੀ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਵਿੱਚ ਦੁਸ਼ਮਣੀ ਹੈ। ਦੋਹਾਂ ਦੀ ਆਪਸੀ ਸਰਦਾਰੀ ਦੀ ਲੜਾਈ ਵਿੱਚ ਹੁਣ ਤੱਕ ਕਈ ਲੋਕ ਮਾਰੇ ਜਾ ਚੁੱਕੇ ਹਨ।
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ
ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ 'ਤੇ ਹੀ ਕੀਤੀ ਗਈ ਸੀ। ਜਿਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।