Crime News: ਗੈਂਗਸਟਰ ਲੱਕੀ ਪਟਿਆਲ ਨੇ ਪ੍ਰਾਪਰਟੀ ਡੀਲਰ ਤੋਂ ਮੰਗੀ 1 ਕਰੋੜ ਦੀ ਫਿਰੌਤੀ, ਇਨਕਾਰ ਕੀਤਾ ਤਾਂ ਚਲਾਈਆਂ ਗੋਲ਼ੀਆਂ
Punjab News: ਦੇਰ ਰਾਤ ਦੋ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਪ੍ਰਾਪਰਟੀ ਡੀਲਰ ਜਸਵੀਰ ਉਰਫ਼ ਕਾਕਾ ਦੇ ਘਰ ਆਏ ਸਨ। ਉਨ੍ਹਾਂ ਨੇ ਤੁਰੰਤ ਉਸ ਦੇ ਘਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਚਲਾਉਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ।
Mohali News: ਮੁਹਾਲੀ ਵਿੱਚ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਨ ਵਾਲੇ ਜਸਵੀਰ ਸਿੰਘ ਉਰਫ਼ ਕਾਕਾ ਦੇ ਘਰ ਚਾਰ ਰਾਉਂਡ ਫਾਇਰਿੰਗ ਕੀਤੀ ਗਈ। ਮਾਮਲਾ ਜਬਰੀ ਵਸੂਲੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਘਟਨਾ ਦੇਰ ਰਾਤ ਵਾਪਰੀ। ਪਿਛਲੇ ਕਈ ਦਿਨਾਂ ਤੋਂ ਉਸ ਨੂੰ ਗੈਂਗਸਟਰ ਲੱਕੀ ਪਟਿਆਲ ਦੇ ਨਾਂਅ ਤੇ ਵਿਦੇਸ਼ੀ ਨੰਬਰ ਤੋਂ ਫੋਨ ਆ ਰਹੇ ਸਨ। ਇਸ ਦੇ ਨਾਲ ਹੀ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਉਸ ਨੇ ਫਿਰੌਤੀ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਗੋਲੀਬਾਰੀ ਕੀਤੀ ਗਈ। ਪੁਲਿਸ ਨੇ ਜਸਵੀਰ ਦੇ ਬਿਆਨਾਂ ’ਤੇ ਲੱਕੀ ਪਟਿਆਲ ਸਮੇਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮੋਟਰਸਾਇਕਲ ਉੱਤੇ ਆਏ ਦੋ ਨੌਜਵਾਨ
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਦੋ ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਪ੍ਰਾਪਰਟੀ ਡੀਲਰ ਜਸਵੀਰ ਉਰਫ਼ ਕਾਕਾ ਦੇ ਘਰ ਆਏ ਸਨ। ਉਨ੍ਹਾਂ ਨੇ ਤੁਰੰਤ ਉਸ ਦੇ ਘਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਚਲਾਉਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਮੋਹਾਲੀ ਪੁਲਿਸ ਅਤੇ ਮੋਹਾਲੀ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ਦੌਰਾਨ ਘਰ ਦੇ ਅੰਦਰ ਖੜ੍ਹੀ ਪ੍ਰਾਪਰਟੀ ਡੀਲਰ ਦੀ ਫਾਰਚੂਨਰ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਕਾਰ ਤੋਂ ਇਲਾਵਾ ਦਰਵਾਜ਼ੇ 'ਤੇ ਤਿੰਨ ਗੋਲੀਆਂ ਦੇ ਨਿਸ਼ਾਨ ਹਨ।
ਲੱਕੀ ਪਟਿਆਲ ਗੈਂਗ ਦਵਿੰਦਰ ਵਿਦੇਸ਼ ਤੋਂ ਬੰਬੀਹਾ ਗੈਂਗ ਦੀ ਕਮਾਂਡ ਸੰਭਾਲ ਰਿਹਾ ਹੈ। ਉਹ ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਉਹ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਬੈਠਾ ਹੈ। ਵਿਦੇਸ਼ਾਂ ਵਿੱਚ ਬੈਠ ਕੇ ਉਹ ਇੱਥੋਂ ਦੇ ਲੋਕਾਂ ਤੋਂ ਜਬਰੀ ਵਸੂਲੀ ਅਤੇ ਨਾਜਾਇਜ਼ ਵਸੂਲੀ ਦਾ ਕੰਮ ਕਰਦਾ ਹੈ। ਇਸ ਤੋਂ ਪਹਿਲਾਂ ਵੀ ਮੋਹਾਲੀ 'ਚ ਅਜਿਹੇ ਕਈ ਮਾਮਲੇ ਦਰਜ ਹਨ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਉਕਤ ਦੋਵਾਂ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। NIA ਕਈ ਵਾਰ ਉਸ ਦੇ ਘਰ ਛਾਪੇਮਾਰੀ ਵੀ ਕਰ ਚੁੱਕੀ ਹੈ।