ਚੰਡੀਗੜ੍ਹ: ਪੰਜਾਬ ਸਰਕਾਰ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਨੂੰ ਸੰਭਾਲਨ 'ਚ ਵੀ ਨਾਕਾਮ ਨਜ਼ਰ ਆ ਰਹੀ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਪੰਜਾਬ ਵਿਚਲੇ ਗੈਂਗਸਟਰਾਂ ਨੂੰ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਦੂਸਰੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਸਪਸ਼ਟ ਹੈ ਕਿ ਜੇਲ੍ਹਾਂ ਵਿੱਚ ਗੈਂਗਸਟਰ ਸਰਕਾਰ 'ਤੇ ਭਾਰੀ ਪੇ ਰਹੇ ਹਨ।
ਜੇਲ੍ਹ ਮੰਤਰੀ ਦਾ ਕਹਿਣਾ ਹੈ ਕਿ ਗੈਂਗਸਟਰ ਸੂਬੇ ਦੀ ਸ਼ਾਂਤੀ ਤੇ ਭਾਈਚਾਰੇ ਲਈ ਵੱਡਾ ਖ਼ਤਰਾ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਜੇਲ੍ਹ ਮੰਤਰੀ ਨੇ ਕਿਹਾ ਹੈ ਕਿ ਗੈਂਗਸਟਰਾਂ ਨੂੰ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬਦਲਣ ਤੇ ਕੁਝ ਅਹਿਮ ਮੁੱਦਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਤੋਂ ਮੀਟਿੰਗ ਲਈ ਸਮਾਂ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਦਹਿਸ਼ਤਗਰਦ ਉੱਥੋਂ ਦੀਆਂ ਜੇਲ੍ਹਾਂ ਤੋਂ ਦੂਜੇ ਸੂਬੇ ਦੀਆਂ ਜੇਲ੍ਹਾਂ ਵਿੱਚ ਬਦਲੇ ਗਏ ਹਨ। ਉਸੇ ਤਰਜ਼ ’ਤੇ ਸੂਬੇ ਦੇ ਗੈਂਗਸਟਰ ਵੀ ਤਬਦੀਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੁਰੱਖਿਆ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਤਿੰਨ ਜੇਲ੍ਹਾਂ ਦਾ ਆਧੁਨਿਕੀਕਰਨ ਕਰਨਾ ਵੀ ਸਮੇਂ ਦੀ ਅਹਿਮ ਲੋੜ ਹੈ। ਇਸ ਦੇ ਨਾਲ ਹੀ ਹੋਰ ਜੇਲ੍ਹਾਂ ਦਾ ਵੀ ਆਧੁਨਿਕੀਕਰਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਜੇਲ੍ਹਾਂ ਵਿੱਚ ਲਗਾਤਾਰ ਮੋਬਾਈਲ ਮਿਲਣ ਤੇ ਕੁਝ ਹੋਰ ਮਾਮਲਿਆਂ ਦੇ ਮੱਦੇਨਜ਼ਰ ਕਿਹਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਲਈ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀਆਂ ਦੋ ਹੋਰ ਕੰਪਨੀਆਂ ਤਾਇਨਾਤ ਕਰਨ ਦੀ ਜ਼ਰੂਰਤ ਹੈ। ਰੰਧਾਵਾ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿਚਲੀਆਂ ਖਾਲੀ ਆਸਾਮੀਆਂ ਲਈ ਨੀਮ ਫ਼ੌਜੀ ਬਲਾਂ ਦੇ ਅਧਿਕਾਰੀ ਲਾਏ ਜਾਣੇ ਚਾਹੀਦੇ ਹਨ ਕਿਉਂਕਿ ਉਹ ਵਧੇਰੇ ਪੇਸ਼ੇਵਰਾਨਾ ਪਹੁੰਚ ਅਪਣਾ ਕੇ ਮਾਮਲਿਆਂ ਨੂੰ ਹੱਲ ਕਰਨ ਵਲ ਧਿਆਨ ਦਿੰਦੇ ਹਨ।
ਕੈਪਟਨ ਸਰਕਾਰ 'ਚ ਗੈਂਗਸਟਰਾਂ ਦੀ ਦਹਿਸ਼ਤ, ਜੇਲ੍ਹਾਂ 'ਚ ਬੰਦ ਅਪਰਾਧੀ ਵੀ ਵੱਡਾ ਖ਼ਤਰਾ!
ਏਬੀਪੀ ਸਾਂਝਾ
Updated at:
09 Mar 2020 12:50 PM (IST)
ਪੰਜਾਬ ਸਰਕਾਰ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਨੂੰ ਸੰਭਾਲਨ 'ਚ ਵੀ ਨਾਕਾਮ ਨਜ਼ਰ ਆ ਰਹੀ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਪੰਜਾਬ ਵਿਚਲੇ ਗੈਂਗਸਟਰਾਂ ਨੂੰ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਦੂਸਰੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਸਪਸ਼ਟ ਹੈ ਕਿ ਜੇਲ੍ਹਾਂ ਵਿੱਚ ਗੈਂਗਸਟਰ ਸਰਕਾਰ 'ਤੇ ਭਾਰੀ ਪੇ ਰਹੇ ਹਨ।
- - - - - - - - - Advertisement - - - - - - - - -