ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਮਲਕੀਤ ਸਿੰਘ ਨਵਾਬ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਉਸ ਕੋਲੋਂ ਚਾਰ ਪਿਸਟਲ, ਇਕ ਰਿਵਾਲਵਰ, ਇਕ ਰਾਈਫਲ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।ਪੁਲਿਸ ਮੁਤਾਬਿਕ ਉਹ ਮਾਝੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।


ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐਸਪੀ (ਡੀ) ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਥਿਆਰ ਦੀ ਵਰਤੋਂ ਲੁੱਟਾਂ ਖੋਹਾਂ ਦੌਰਾਨ ਕੀਤੀ ਜਾਂਦੀ ਸੀ, ਹਥਿਆਰ ਸਰਹੱਦ ਪਾਰੋਂ ਆਉਣ ਦੀ ਸੰਭਾਵਨਾ ਹੋ ਸਕਦੀ ਹੈ।ਗੈਂਗਸਟਰ ਨਵਾਬ ਕਈ ਮਾਮਲਿਆਂ 'ਚ ਵੱਖ-ਵੱਖ ਇਲਾਕਿਆਂ 'ਚ ਐਕਟਿਵ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋ ਸਕਦਾ ਹੈ ਕਿ ਇਸਦਾ ਕਿਹੜੇ ਗੈਂਗ ਨਾਲ ਸਬੰਧ ਹੈ।


ਇਸ ਤੋਂ ਇਲਾਵਾ ਦਿਹਾਤੀ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ 35 ਐਨਡੀਪੀਐਸ ਐਕਟ ਦੇ ਮਾਮਲੇ ਦਰਜ ਕਰਕੇ 46 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਪੁਲਿਸ ਨੇ 36 ਗ੍ਰਾਮ ਹੈਰੋਇਨ ਤੇ 9484 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।ਸ਼ੁਭਮ ਅਗਰਵਾਲ ਨੇ ਦੱਸਿਆ ਕਿ ਐਕਸਾਈਜ ਐਕਟ ਤਹਿਤ 16 ਮਾਮਲੇ ਦਰਜ ਕਰਕੇ 7 ਮੁਲਜਮ ਗ੍ਰਿਫ਼ਤਾਰ ਕਰਕੇ 750500 ਐਮਐਲ ਸ਼ਰਾਬ ਤੇ 51.8 ਕੁਇੰਟਲ ਲਾਹਣ ਬਰਾਮਦ ਕੀਤੀ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ