ਸ਼ੰਕਰ ਦਾਸ ਦੀ ਰਿਪੋਰਟ



ਚੰਡੀਗੜ੍ਹ: ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਮਨਾਲੀ ਦੀ ਫਿਲੀਪੀਨਜ਼ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਫਿਲੀਪੀਨਜ਼ ਵਿੱਚ ਬੰਬੀਹਾ ਗੈਂਗ ਚਲਾ ਰਿਹਾ ਸੀ। ਇਸ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ-ਗੋਲਡੀ ਬਰਾੜ ਗੈਂਗ ਨੇ ਮਨਾਲੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਦਰਅਸਲ 'ਚ ਇਸ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਕਤਲ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ। ਆਡੀਓ ਵਿੱਚ ਧਮਕੀ ਦਿੱਤੀ ਜਾ ਰਹੀ ਹੈ ਕਿ ਬੰਬੀਹਾ ਗੈਂਗ ਦੇ ਮੈਂਬਰਾਂ ਦਾ ਵੀ ਉਹੀ ਹਾਲ ਹੋਵੇਗਾ, ਜੋ ਸਿੱਧੂ ਮੂਸੇਵਾਲਾ ਦਾ ਕੀਤਾ ਸੀ।

ਮੰਨੂੰ ਤੇ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ
ਮਨਦੀਪ ਮਨਾਲੀ ਦੇ ਕਤਲ ਤੋਂ ਬਾਅਦ ਲਾਰੈਂਸ-ਗੋਲਡੀ ਗੈਂਗ ਨੇ ਸ਼ੂਟਰ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਿਆਂ ਵਿੱਚ ਮੰਨੂੰ ਤੇ ਰੂਪਾ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚ ਐਨਕਾਊਂਟਰ ਵਿੱਚ ਮਾਰ ਦਿੱਤਾ ਸੀ। ਇਹ ਰਿਕਾਰਡਿੰਗ ਦੀਪਕ ਮੁੰਡੀ ਦੇ ਨਾਂ 'ਤੇ ਵਾਇਰਲ ਹੋ ਰਹੀ ਹੈ। ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਛੇਵਾਂ ਸ਼ੂਟਰ ਹੈ, ਜਿਸ ਨੂੰ ਪੁਲਿਸ ਅਜੇ ਤੱਕ ਫੜ ਨਹੀਂ ਸਕੀ।

ਬੰਬੀਹਾ ਗੈਂਗ ਵੀ ਦੇ ਰਿਹਾ ਬਦਲੇ ਦੀ ਧਮਕੀ
ਉਧਰ ਦਵਿੰਦਰ ਬੰਬੀਹਾ ਗੈਂਗ ਨੇ ਲਾਰੈਂਸ ਗੈਂਗ ਨੂੰ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਲਾਰੈਂਸ, ਗੋਲਡੀ ਬਰਾੜ ਤੇ ਗਾਇਕ ਮਨਕੀਰਤ ਔਲਖ ਨੂੰ ਨਿਸ਼ਾਨੇ 'ਤੇ ਰੱਖਿਆ ਹੈ। ਬੰਬੀਹਾ ਗੈਂਗ ਕਈ ਵਾਰ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹ ਧਮਕੀਆਂ ਦੇ ਚੁੱਕਾ ਹੈ। ਇਸ ਦੇ ਨਾਲ ਹੀ ਬੰਬੀਹਾ ਗੈਂਗ ਨੇ ਮਨਦੀਪ ਮਨਾਲੀ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।