Crime News: ਵੋਟਾਂ ਤੋਂ ਪਹਿਲਾਂ ਟਲੀ ਵੱਡੀ ਵਾਰਦਾਤ ! ਗੈਂਗਸਟਰ ਦਾ ਗੁਰਗਾ 7 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਸੀ ਯੋਜਨਾ
ਮੁਹਾਲੀ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਲੰਡਾ ਲਈ ਕੰਮ ਕਰਨ ਵਾਲੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਲਖਬੀਰ ਲੰਡਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 7 ਹਥਿਆਰ ਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
Punjab News; ਮੁਹਾਲੀ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਲੰਡਾ ਲਈ ਕੰਮ ਕਰਨ ਵਾਲੇ ਇੱਕ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਲਖਬੀਰ ਲੰਡਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 7 ਹਥਿਆਰ ਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਸਰਨਜੀਤ ਸਿੰਘ ਉਰਫ਼ ਸੰਨੀ ਵਾਸੀ ਤਰਨਤਾਰਨ ਵਜੋਂ ਹੋਈ ਹੈ।
ਪੁਲਿਸ ਹੁਣ ਇਸ ਮਾਮਲੇ 'ਚ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ। ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਉਰਫ਼ ਨਵਾਬ, ਦਮਦੂਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਅਜੇ ਪਾਲ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 13 ਹਥਿਆਰ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
In a major breakthrough, SAS Nagar Police have arrested two associates (Ajaypal & Sharan alias Sunny) of #Canada-based Lakbir Landa & USA-based Gurdev Singh @ Jassal
— DGP Punjab Police (@DGPPunjabPolice) May 16, 2024
Sunny was the main weapon supplier of Landa Gang, he smuggled arms from Madhya Pradesh and supplied in Punjab… pic.twitter.com/Ruop6z7fPq
ਹੁਣ ਤੱਕ ਦੀ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਇਹ ਲੋਕ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਂਦੇ ਸਨ ਅਤੇ ਇੱਥੇ ਅੱਤਵਾਦੀਆਂ ਦੇ ਸਲੀਪਰ ਸੈੱਲਾਂ ਨੂੰ ਸਪਲਾਈ ਕਰਦੇ ਸਨ। ਇਹ ਲੋਕ ਪੰਜਾਬ ਦੇ ਮਾਂਝਾ ਇਲਾਕੇ 'ਚ ਫਿਰੌਤੀ, ਕਤਲ ਅਤੇ ਅੱਤਵਾਦ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਗ੍ਰਿਫ਼ਤਾਰ ਮੁਲਜ਼ਮ ਸਰਨਜੀਤ ਖ਼ਿਲਾਫ਼ ਫਰਵਰੀ 2024 ਵਿੱਚ ਸੁਲਤਾਨਪੁਰ ਇਲਾਕੇ ਵਿੱਚ ਵੀ ਕੇਸ ਦਰਜ ਕੀਤਾ ਗਿਆ ਸੀ।
21 ਅਪ੍ਰੈਲ ਨੂੰ ਮੁਹਾਲੀ ਪੁਲਿਸ ਨੇ ਲਾਡਲੂ ਥਾਣਾ ਖੇਤਰ ਤੋਂ ਦੋ ਵਿਅਕਤੀਆਂ ਮਲਕੀਤ ਅਤੇ ਦਮਦੂਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਵਾਂ ਦੇ ਕਬਜ਼ੇ 'ਚੋਂ 6 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਲੋਕ ਬਰੇਜ਼ਾ ਕਾਰ 'ਚ ਹਥਿਆਰਾਂ ਦੀ ਸਪਲਾਈ ਕਰਨ ਜਾ ਰਹੇ ਸਨ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਪੁੱਛ-ਗਿੱਛ 'ਚ ਅਜੇ ਪਾਲ ਸਿੰਘ ਦਾ ਨਾਂਅ ਸਾਹਮਣੇ ਆਇਆ। ਪੁਲਿਸ ਨੇ ਅਜੈ ਪਾਲ ਨੂੰ 0.30 ਬੋਰ ਦੇ ਪਿਸਤੌਲ ਸਮੇਤ ਕਾਬੂ ਕੀਤਾ ਸੀ। ਅਜੇ ਪਾਲ ਤੋਂ ਪੁੱਛਗਿੱਛ ਦੌਰਾਨ ਸਰਨਜੀਤ ਸਿੰਘ ਦਾ ਨਾਂਅ ਸਾਹਮਣੇ ਆਇਆ। ਪੁਲਿਸ ਨੇ ਹੁਣ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।