Gangster Sampat Nehra: ਪੰਜਾਬ ਦੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਸੰਪਤ ਨਹਿਰਾ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਇਸ ਖਦਸ਼ਾ ਸੰਪਤ ਨਹਿਰਾ ਦੇ ਪਰਿਵਾਰ ਨੇ ਜਤਾਇਆ ਹੈ। ਜਿਸ ਤੋਂ ਬਾਅਦ ਗੈਂਗਸਟਰ ਨਹਿਰਾ ਦੀ ਪਤਨੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। 



ਸੰਪਤ ਨਹਿਰਾ 'ਤੇ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਕਤਲ ਦੀ ਸਾਜਿਸ਼ ਘੜਨ ਦੇ ਇਲਜਾਮ ਹਨ। ਰਾਜਸਥਾਨ ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਲਜ਼ਾਮਾਂ ਤਹਿਤ ਇਹ ਸਾਰਾ ਪਲਾਨ ਪੰਜਾਬ ਦੀ ਜੇਲ੍ਹ ਵਿੱਚ ਬੰਦ ਸੰਪਤ ਨਹਿਰਾ ਨੇ ਕੀਤਾ ਸੀ। 



ਹੁਣ ਰਾਜਸਥਾਨ ਦੀ ਪੁਲਿਸ ਸੰਪਤ ਨਹਿਰਾ ਨੂੰ ਪੁੱਛਗਿੱਛ ਦੇ ਲਈ ਪ੍ਰੋਡੰਕਸ਼ਨ ਵਾਰੰਟ 'ਤੇ ਲੈ ਕੇ ਜਾ ਸਕਦੀ ਸੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਨਹਿਰਾ  ਦੇ ਪਰਿਵਾਰ ਨੂੰ ਸ਼ੱਕ ਹੈ ਕਿ ਜਦੋਂ ਰਾਜਸਥਾਨ ਪੁਲਿਸ ਇਸ ਮਾਮਲੇ 'ਚ ਪੁੱਛਗਿੱਛ ਲਈ ਉਸ ਨੂੰ ਰਿਮਾਂਡ 'ਤੇ ਲੈ ਜਾਵੇਗੀ ਤਾਂ ਉੱਥੇ ਉਸ ਦਾ ਕਤਲ ਹੋ ਸਕਦਾ ਹੈ। ਅਜਿਹੇ 'ਚ ਸੰਪਤ ਨਹਿਰਾ ਦੀ ਪਤਨੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।


ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਕਰ ਰਾਜਸਥਾਨ ਪੁਲਿਸ ਸੰਪਤ ਨਹਿਰਾ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕਰੇ। ਉਸ ਨੂੰ ਰਾਜਸਥਾਨ ਨਾ ਭੇਜਿਆ ਜਾਵੇ। ਇਸ ਮਾਮਲੇ ਵਿੱਚ ਹੁਣ ਹਾਈਕੋਰਟ ਨੇ ਰਾਜਸਥਾਨ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਲਾਂਕਿ ਹੁਣ ਤੱਕ ਰਾਜਸਥਾਨ ਪੁਲਿਸ ਨੇ ਸੰਪਤ ਨਹਿਰਾ ਨੂੰ ਰਿਮਾਂਡ 'ਤੇ ਨਹੀਂ ਲਿਆ ਹੈ। ਹੁਣ ਤੱਕ ਪੰਜਾਬ ਪੁਲਿਸ ਦੇ ਵੱਖ-ਵੱਖ ਸੈੱਲ ਸੰਪਤ ਨਹਿਰਾ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰ ਰਹੇ ਹਨ।


 


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial