Punjab Gangster: ਬਠਿੰਡਾ ਜੇਲ 'ਚ ਬੰਦ ਬਦਨਾਮ ਗੈਂਗਸਟਰ ਸੰਪਤ ਨਹਿਰਾ ਨੂੰ ਰਾਜਸਥਾਨ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲੈ ਲਿਆ ਹੈ। ਰਾਜਸਥਾਨ ਪੁਲਿਸ 2022 ਵਿੱਚ ਚੁਰੂ ਵਿੱਚ ਦਰਜ ਇੱਕ ਕੇਸ ਵਿੱਚ ਨਹਿਰਾ ਤੋਂ ਪੁੱਛਗਿੱਛ ਕਰਨ ਲਈ ਸੋਮਵਾਰ ਸਵੇਰੇ ਬਠਿੰਡਾ ਕੇਂਦਰੀ ਜੇਲ੍ਹ ਪਹੁੰਚੀ ਅਤੇ ਸੰਪਤ ਨੇਹਰਾ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਜਸਥਾਨ ਲੈ ਗਿਆ।


ਬਠਿੰਡਾ ਜੇਲ੍ਹ ਚੋਂ ਰਚੀ ਗਈ ਸੀ ਕਤਲ ਦੀ ਸਾਜ਼ਿਸ਼


ਦੱਸ ਦੇਈਏ ਕਿ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਕਰੀਬ 10 ਮਹੀਨੇ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਰਚੀ ਗਈ ਸੀ। ਪੰਜਾਬ ਪੁਲਿਸ ਨੇ ਉਸਦੇ ਕਤਲ ਦੇ ਡਰੋਂ ਮਾਰਚ ਵਿੱਚ ਇਨਪੁਟ ਭੇਜ ਕੇ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ।


ਪੰਜਾਬ ਪੁਲਿਸ ਨੇ ਮਾਰਚ ਵਿੱਚ ਰਾਜਸਥਾਨ ਪੁਲਿਸ ਨੂੰ ਇੱਕ ਰਸਮੀ ਪੱਤਰ ਲਿਖਿਆ ਸੀ। ਪੱਤਰ ਵਿੱਚ ਦੱਸਿਆ ਗਿਆ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਸੰਪਤ ਨਹਿਰਾ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਨੇ ਇਸ ਵਾਰਦਾਤ ਲਈ ਏਕੇ-47 ਦਾ ਇੰਤਜ਼ਾਮ ਕੀਤਾ ਸੀ। ਇਸ ਦੇ ਬਾਵਜੂਦ ਗੋਗਾਮੇੜੀ ਦਾ ਕਤਲ ਕਰ ਦਿੱਤਾ ਗਿਆ।


ਹਾਲਾਂਕਿ ਅਲਰਟ ਤੋਂ ਬਾਅਦ ਰਾਜਸਥਾਨ ਏਟੀਐਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਸੁਰੱਖਿਆ) ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਦੱਸ ਦੇਈਏ ਕਿ ਰਾਜਸਥਾਨ ਦੇ ਜੈਪੁਰ ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਰੋਹਿਤ ਗੋਦਾਰਾ ਨੇ ਲਈ ਸੀ, ਜੋ ਲਾਰੈਂਸ ਗੈਂਗ ਦਾ ਸਰਗਨਾ ਹੈ। ਸੰਪਤ ਨਹਿਰਾ ਅਤੇ ਗੋਦਾਰਾ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।