ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਸੋਹੀ ਬੋਪਾਰਾਏ ਗ੍ਰਿਫ਼ਤਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਸੋਹੀ ਬੋਪਾਰਾਏ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
![ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਸੋਹੀ ਬੋਪਾਰਾਏ ਗ੍ਰਿਫ਼ਤਾਰ Gangster Sohi Boparai arrested for firing on former Jathedar late Giani Partap Singh's house Sultanwind Road Amritsar ਸਾਬਕਾ ਜਥੇਦਾਰ ਸਵ: ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਸੋਹੀ ਬੋਪਾਰਾਏ ਗ੍ਰਿਫ਼ਤਾਰ](https://feeds.abplive.com/onecms/images/uploaded-images/2022/06/04/29266a5614affdec5b835d6a00a5f214_original.jpg?impolicy=abp_cdn&imwidth=1200&height=675)
Gangster Sohi Boparai
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵਰਗੀ ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਗੈਂਗਸਟਰ ਸੋਹੀ ਬੋਪਾਰਾਏ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੈਂਗਸਟਰ ਸੋਹੀ ਬੋਪਾਰਾਏ ਨੇ 29 ਦਸੰਬਰ 2021 ਦੀ ਰਾਤ ਨੂੰ ਸੁਲਤਾਨਵਿੰਡ ਰੋਡ 'ਤੇ ਰਹਿ ਰਹੇ ਜਥੇਦਾਰ ਗਿਆਨੀ ਪ੍ਰਤਾਪ ਸਿੰਘ ਦੇ ਘਰ 'ਤੇ ਗੋਲੀਬਾਰੀ ਹੋਈ ਸੀ।
ਜਾਣਕਾਰੀ ਅਨੁਸਾਰ ਸੋਹੀ ਬੋਪਾਰਾਏ ਜੱਗੂ ਭਗਵਾਨਪੁਰੀਆ ਅਤੇ ਬੌਬੀ ਮਲਹੋਤਰਾ ਦੇ ਗੈਂਗ ਨਾਲ ਸਬੰਧਤ ਹੈ। ਸੋਹੀ ਬੋਪਾਰਾਏ ਦੇ ਦੋ ਸਾਥੀ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਹੁਣ ਪਤਾ ਲੱਗੇਗਾ ਕਿ ਸਾਬਕਾ ਜਥੇਦਾਰ ਦੇ ਘਰ ਗੈਂਗਸਟਰ ਸੋਹੀ ਬੋਪਾਰਾਏ ਨੇ ਕਿਸ ਦੇ ਇਸ਼ਾਰੇ 'ਤੇ ਗੋਲੀਆਂ ਚਲਾਈਆਂ ਸਨ। ਇਸ ਸਬੰਧੀ ਪੁਲਿਸ ਅੱਜ ਪ੍ਰੈਸ ਕਾਨਫਰੰਸ ਕਰ ਸਕਦੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਸੁਲਤਾਨਵਿੰਡ ਰੋਡ ਇਲਾਕੇ ਵਿਚ ਵਾਪਰੀ, ਜਿੱਥੇ ਸਵਰਗੀ ਜਥੇਦਾਰ ਦਾ ਪਰਿਵਾਰ ਰਹਿੰਦਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅੱਧੀ ਰਾਤ 2 ਨਕਾਬਪੋਸ਼ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਨੇ ਘਰ ਦੇ ਬਾਹਰ ਖੜ੍ਹ ਕੇ ਗੋਲੀਆਂ ਵਰ੍ਹਾਈਆਂ, ਜਿਸ ਤੋਂ ਬਾਅਦ ਉਹ ਫ਼ਰਾਰ ਹੋ ਗਏ। ਇਸ ਘਟਨਾ ਵਿਚ ਕਿਸੇ ਵੀ ਵਿਅਕਤੀ ਨੂੰ ਕੋਈ ਨੁਕਸਾਨ ਪੁੱਜਣ ਦੀ ਖ਼ਬਰ ਨਹੀਂ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਸ ਸਮੇਂ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਵੀ ਕੈਦ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ 2 ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ’ਤੇ 12 ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ਦੇ ਰੌਂਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਬਰਾਮਦ ਕਰ ਲਏ ਸਨ। ਇਸ ਹਮਲੇ ਦੀ ਇਹ ਸਾਰੀ ਘਟਨਾ ਉਨ੍ਹਾਂ ਦੇ ਗੁਆਂਢੀ ਦੇ ਘਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)