ਪੜਚੋਲ ਕਰੋ

Punjab News: ਪੰਜਾਬ 'ਚ ਗੈਂਗਸਟਰ ਰਾਜ, ਸੀਐਮ ਭਗਵੰਤ ਮਾਨ ਲਾਵਾਰਿਸ ਛੱਡ ਹੋਰ ਸੂਬਿਆਂ 'ਚ ਘੁੰਮ ਰਹੇ: ਹਰਸਿਮਰਤ ਬਾਦਲ

Punjab News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਦੇ ਜੋ ਹਾਲਾਤ ਬਣ ਗਏ ਹਨ, ਉਨ੍ਹਾਂ ਨੂੰ ਦੇਖ ਕੇ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਲਾਵਾਰਿਸ ਛੱਡ...

Punjab News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਦੇ ਜੋ ਹਾਲਾਤ ਬਣ ਗਏ ਹਨ, ਉਨ੍ਹਾਂ ਨੂੰ ਦੇਖ ਕੇ ਲੋਕ ਡਰ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਲਾਵਾਰਿਸ ਛੱਡ ਕੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਰਾਜ ਚੱਲ ਰਿਹਾ ਹੈ ਤੇ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਤੇ ਹੋਰ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਹਰਸਿਮਰਤ ਬਾਦਲ ਅੱਜ-ਕੱਲ੍ਹ ਆਪਣੇ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਪੰਜਾਬ ਵਿੱਚ ਕਦੇ ਅਜਿਹੇ ਹਾਲਾਤ ਦੇਖਣ ਨੂੰ ਨਹੀਂ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਪੈਸਾ ਹੋਰਨਾਂ ਸੂਬਿਆਂ ਵਿੱਚ ਖਰਚ ਰਹੀ ਹੈ, ਪਰ ਹਿਮਾਚਲ ਤੇ ਗੁਜਰਾਤ ਦੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਉਹ ‘ਆਪ’ ਦੇ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸਤ ਨੂੰ ਵੀ ਕਾਮੇਡੀ ਹੀ ਸਮਝ ਰਹੇ ਹਨ, ਜੋ ਹੁਣ ਉਨ੍ਹਾਂ ਨੂੰ ਬੰਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਤੇ ਔਰਤਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਭੁੱਲ ਕੇ ਪੰਜਾਬ ਸਰਕਾਰ ਇਸ਼ਤਿਹਾਰਾਂ ਰਾਹੀਂ ਫੋਕੀ ਵਾਹ-ਵਾਹ ਖੱਟਣ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬੀਆਂ ਨੂੰ ਇਸ ਦਾ ਜਵਾਬ ਦੇਣਾ ਪਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਮੰਗਿਆ

ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜਨ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਹੈ। ਪਾਰਟੀ ਨੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹਾਲੀ ਪੁਲਿਸ ਥਾਣੇ ’ਤੇ ਹੋਏ ਆਰਪੀਜੀ ਹਮਲੇ ਨੂੰ ਪੁਲੀਸ ਫੋਰਸ ਦਾ ਮਨੋਬਲ ਡੇਗਣ ਤੇ ਉਸ ਨੂੰ ਚੁਣੌਤੀ ਦੇਣ ਦਾ ਯਤਨ ਕਰਾਰ ਦਿੱਤਾ ਹੈ।

ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਅੱਠ ਮਹੀਨਿਆਂ ਦੇ ਕਾਰਜਕਾਲ ਵਿੱਚ ਪੁਲਿਸ ਟਿਕਾਣਿਆਂ ’ਤੇ ਲਗਾਤਾਰ ਆਰਪੀਜੀ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ, ਉਦਯੋਗਪਤੀਆਂ ਤੋਂ ਫਿਰੌਤੀਆਂ ਲੈਣ ਦੀਆਂ ਘਟਨਾਵਾਂ, ਨਕੋਦਰ ਤੇ ਤਰਨ ਤਾਰਨ ਵਿੱਚ ਕੱਪੜਾ ਵਪਾਰੀ ਦਾ ਕਤਲ ਆਦਿ ਘਟਨਾਵਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਲੁਧਿਆਣਾ ਵਿੱਚ ਪੁਲਿਸ ਨੇ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਫਿਰੌਤੀ ਲਈ ਧਮਕਾਏ ਜਾਣ ਦੇ 55 ਕੀਤੇ ਦਰਜ ਕੀਤੇ ਹਨ।

ਇਹ ਵੀ ਪੜ੍ਹੋ: Viral Video: ਲਾੜੀ ਨੇ ਝੂਮਰ 'ਤੇ ਖੜ੍ਹੀ ਹੋ ਕੇ ਪਿਤਾ ਨਾਲ ਵਿਆਹ 'ਚ ਕੀਤੀ ਅਜਿਹੀ ਐਂਟਰੀ, ਦੇਖਦੇ ਰਹਿ ਗਏ ਮਹਿਮਾਨ

ਉਨ੍ਹਾਂ ਕਿਹਾ ਕਿ ਇਸ ਨਾਲ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਵਿੱਚ ਜੇਕਰ ਦਰਜ ਕੇਸਾਂ ਦੀ ਗਿਣਤੀ ਐਨੀ ਹੈ ਤਾਂ ਹੋਰਨਾਂ ਥਾਵਾਂ ’ਤੇ ਕੀ ਹਾਲ ਹੋਵੇਗਾ, ਜਿੱਥੇ ਅਜਿਹੇ ਮਾਮਲੇ ਪੁਲਿਸ ਕੋਲ ਪਹੁੰਚਦੇ ਹੀ ਨਹੀਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget