ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਵੱਲੋਂ ਅੱਜ ਯਾਨੀ ਐਤਵਾਰ ਨੂੰ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਡਿਊਟੀ ਮਜਿਸਟਰੇਟ ਤਰੁਨਪ੍ਰੀਤ ਸਿੰਘ ਦੀ ਅਦਾਲਤ ਵੱਲੋਂ ਗੈਂਗਸਟਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ।

ਜ਼ਿਲ੍ਹਾ ਗੁਰਦਾਸਪੁਰ ਤੋਂ ਐਸਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੁੱਖ ਭਿਖਾਰੀਵਾਲ ਨੂੰ ਦਿੱਲੀ ਪੁਲਿਸ ਕੋਲੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਹੈ। ਜਦਕਿ ਇਹ ਗੈਂਗਸਟਰ ਕਾਫੀ ਸਮੇ ਤੋਂ ਭਗੋੜਾ ਸੀ ਤੇ ਦੁਬਈ ਪੁਲਿਸ ਵੱਲੋਂ ਇਸ ਨੂੰ ਗ੍ਰਿਫਤਾਰ ਕਰ ਭਾਰਤ 'ਚ ਵਾਪਸ ਭੇਜਿਆ ਗਿਆ ਸੀ।

ਉਨ੍ਹਾਂ ਕਿਹਾ, "ਦਿੱਲੀ ਪੁਲਿਸ ਨੇ ਇਸ ਨੂੰ ਗ੍ਰਿਫਤਾਰ ਕੀਤਾ ਸੀ। ਗੈਂਗਸਟਰ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ਼ ਹਨ। ਜਿਨ੍ਹਾਂ 'ਚ ਕਤਲ, ਨਸ਼ਾ ਤਸਕਰੀ ਤੇ ਜੇਲ੍ਹ ਬ੍ਰੇਕ ਵਰਗੇ ਮਾਮਲੇ ਹਨ। ਇਹ ਵਿਦੇਸ਼ 'ਚ ਬੈਠੇ ਅੱਤਵਾਦੀ ਸੰਗਠਨਾਂ ਦੇ ਨਾਲ ਸੰਪਰਕ ਵਿੱਚ ਹੈ ਤੇ ਰਿਮਾਂਡ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।"